ਪੰਜਾਬ

punjab

ETV Bharat / state

ਲੁਧਿਆਣਾ 'ਚ 13 ਕਿਸਾਨ ਜਥੇਬੰਦੀਆਂ ਦੀ ਹੋਈ ਅਹਿਮ ਬੈਠਕ - ਕਿਸਾਨ ਜਥੇਬੰਦੀਆਂ ਦੀ ਹੋਈ ਅਹਿਮ ਬੈਠਕ

ਲੁਧਿਆਣਾ ਵਿੱਚ ਅੱਜ 13 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਖੇਤੀਬਾੜੀ ਬਿੱਲ ਨੂੰ ਲੈ ਕੇ ਅੱਗੇ ਦੀ ਰਣਨੀਤੀ ਤੈਅ ਕੀਤੀ ਗਈ।

ਫ਼ੋਟੋ।
ਫ਼ੋਟੋ।

By

Published : Sep 28, 2020, 6:05 PM IST

ਲੁਧਿਆਣਾ: ਅੱਜ 13 ਕਿਸਾਨ ਜਥੇਬੰਦੀਆਂ ਦੀ ਲੁਧਿਆਣਾ ਵਿਖੇ ਅਹਿਮ ਮੀਟਿੰਗ ਹੋਈ ਜਿਸ ਵਿੱਚ ਅੱਗੇ ਦੀ ਰਣਨੀਤੀ ਤੈਅ ਕੀਤੀ ਗਈ। ਲਗਭਗ 2 ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਫੈਸਲਾ ਲਿਆ ਕਿ ਮੁੱਖ ਮੰਤਰੀ ਵੱਲੋਂ ਜੋ ਉਨ੍ਹਾਂ ਨੂੰ ਬੈਠਕ ਲਈ ਸੁਨੇਹਾ ਆਇਆ ਹੈ ਉਸ ਸਬੰਧੀ ਉਹ ਮੁੜ ਤੋਂ ਚੰਡੀਗੜ੍ਹ ਕਿਸਾਨ ਭਵਨ ਵਿਚ ਬੈਠਕ ਕਰਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ।

ਵੇਖੋ ਵੀਡੀਓ

ਕਿਸਾਨਾਂ ਨੇ ਸਾਫ ਕਹਿ ਦਿੱਤਾ ਹੈ ਕਿ ਆਉਂਦੇ ਦਿਨਾਂ ਵਿੱਚ ਜੋ ਉਨ੍ਹਾਂ ਦੇ ਧਰਨੇ ਹਨ ਉਨ੍ਹਾਂ ਦਾ ਸਿਆਸੀਕਰਨ ਨਹੀਂ ਹੋਣ ਦਿੱਤਾ ਜਾਵੇਗਾ। ਹਰਸਿਮਰਤ ਬਾਦਲ ਦੇ ਅਸਤੀਫ਼ੇ ਨੂੰ ਕਿਸਾਨ ਜਥੇਬੰਦੀਆਂ ਨੇ ਮਹਿਜ਼ ਇੱਕ ਵੋਟ ਬੈਂਕ ਲਈ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਸਿਆਸੀ ਪਾਰਟੀ ਦੇ ਸਮਰਥਨ ਦੀ ਲੋੜ ਨਹੀਂ। ਉਹ ਆਪਣੀ ਲੜਾਈ ਲੜਨਾ ਖ਼ੁਦ ਜਾਣਦੇ ਹਨ।

ਉਨ੍ਹਾਂ ਕਿਹਾ ਕਿ ਸਾਰੀਆਂ ਹੀ ਸਿਆਸੀ ਪਾਰਟੀਆਂ ਆਪਣੇ ਵੋਟ ਬੈਂਕ ਦੀ ਹੁਣ ਵੀ ਰਾਜਨੀਤੀ ਕਰ ਰਹੀਆਂ ਹਨ, ਜੇਕਰ ਕਿਸਾਨਾਂ ਦੀ ਐਨੀ ਹੀ ਫਿਕਰ ਸੀ ਤਾਂ ਇਹ ਬਿੱਲ ਪਾਸ ਹੋਣ ਦੀ ਨੌਬਤ ਹੀ ਨਹੀਂ ਆਉਣੀ ਸੀ।

ਕਿਸਾਨ ਯੁਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਨੇ ਦੱਸਿਆ ਪੰਜਾਬ ਦੀਆਂ ਸਿਆਸੀ ਪਾਰਟੀਆਂ ਕਿਸਾਨਾਂ ਦੇ ਧਰਨੇ 'ਤੇ ਆਪਣੀਆਂ ਸਿਆਸੀ ਰੋਟੀਆਂ ਸੇਕਣਾ ਚਾਹੁੰਦੀਆਂ ਹਨ। ਕਿਸਾਨਾਂ ਵੱਲੋਂ ਜੋ 1 ਤਰੀਕ ਨੂੰ ਰੇਲ ਰੋਕੋ ਅੰਦੋਲਨ ਰੱਖਿਆ ਗਿਆ ਹੈ ਉਸ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਉਣ ਲਈ ਪੂਰੀ ਵਾਹ ਲਾਈ ਜਾਵੇਗੀ।

ਜਗਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਦਾ ਸਿਆਸੀਕਰਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਸਾਫ਼ ਕਿਹਾ ਕਿ ਜੇਕਰ ਗਾਇਕ ਕਿਸਾਨਾਂ ਨੂੰ ਸਮਰਥਨ ਦੇਣਾ ਚਾਹੁੰਦੇ ਹਨ ਤਾਂ ਜੀ ਸਦਕੇ, ਧਰਨਿਆਂ ਦੌਰਾਨ ਲਾਠੀਆਂ ਵੀ ਪੈਂਦੀਆਂ ਹਨ ਤੇ ਜੇਲਾਂ 'ਚ ਵੀ ਜਾਣਾ ਪੈਂਦਾ ਹੈ, ਜੋ ਲਾਠੀਆਂ ਖਾਣ ਨੂੰ ਤਿਆਰ ਹੈ ਉਨ੍ਹਾਂ ਨੂੰ ਖੁੱਲ੍ਹਾ ਸੱਦਾ ਹੈ।

ABOUT THE AUTHOR

...view details