ਲੁਧਿਆਣਾ: ਜਗਰਾਓ ਵਿਖੇ ਸਸਤੀ ਸ਼ਰਾਮ ਮਹਿੰਗੀਆਂ ਬੋਤਲਾਂ ਵਿੱਚ ਪਾ ਕੇ ਵੇਚੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਗਰਾਓ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਦੌਰਾਨ ਵੱਡੀ ਗਿਣਤੀ 'ਚ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ। ਇਸ ਮਾਮਲੇ ਵਿੱਚ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਲਾਂਪੁਰ ਦਾਖ਼ਾ ਤੋਂ ਡੀਐਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਉਕਤ ਮਾਮਲੇ ਦੀ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ। ਇਸ 'ਤੇ ਕਾਰਵਾਈ ਕਰਦਿਆਂ ਜਦੋਂ ਛਾਪੇਮਾਰੀ ਕੀਤੀ ਗਈ ਤਾਂ, ਮੁਲਜ਼ਮਾਂ ਵੱਲੋਂ ਸਸਤੀ ਸ਼ਰਾਬ ਮਹਿੰਗੀਆਂ ਬੋਤਲਾਂ ਵਿੱਚ ਪਾ ਕੇ ਵੇਚਣ ਦਾ ਗੋਰਖ ਧੰਦਾ ਕੀਤੇ ਜਾਣ ਦਾ ਪਰਦਾਫਾਸ਼ ਕੀਤਾ ਗਿਆ।