ਪੰਜਾਬ

punjab

ETV Bharat / state

ਲੁਧਿਆਣਾ ’ਚ ਕਣਕ ਦੀ ਖਰੀਦ ਨੇ ਪਿਛਲੇ ਸਾਲ ਦੇ ਤੋੜੇ ਰਿਕਾਰਡ - ਲੁਧਿਆਣਾ ’ਚ ਕਣਕ ਦੀ ਖਰੀਦ

ਜ਼ਿਲ੍ਹੇ ’ਚ ਕਣਕ ਦੀ ਖਰੀਦ ਨੇ ਪਿਛਲੇ ਸਾਲ ਦੇ ਅੰਕੜਿਆਂ ਨੂੰ ਪਛਾੜ ਦਿੱਤਾ ਹੈ। ਦੱਸ ਦਈਏ ਕਿ ਇਸ ਸਾਲ ਜ਼ਿਲ੍ਹੇ ’ਚ ਕਣਕ ਦੀ ਖਰੀਦ ਪਿਛਲੇ ਸਾਲ ਦੇ ਮੁਕਾਬਲੇ 3.96 ਲੱਖ ਮੀਟ੍ਰਿਕ ਟਨ ਦੇ ਅੰਕੜੇ 26 ਅਪ੍ਰੈਲ, 2020 ਤੱਕ ਨੂੰ ਪਾਰ ਕਰ ਗਈ ਹੈ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਇਸ ਸਾਲ 9-ਐਲ.ਐਮ.ਟੀ. ਕਣਕ ਦੀ ਆਮਦ ਦੀ ਉਮੀਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਪ੍ਰਸ਼ਾਸਨ ਨੇ ਵੱਖ-ਵੱਖ ਅਨਾਜ ਮੰਡੀਆ/ਖਰੀਦ ਕੇਂਦਰਾਂ ਵਿੱਚ 7,56,736 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ

ਲੁਧਿਆਣਾ ’ਚ ਕਣਕ ਦੀ ਖਰੀਦ ਨੇ ਪਿਛਲੇ ਸਾਲ ਦੇ ਤੋੜੇ ਰਿਕਾਰਡ
ਲੁਧਿਆਣਾ ’ਚ ਕਣਕ ਦੀ ਖਰੀਦ ਨੇ ਪਿਛਲੇ ਸਾਲ ਦੇ ਤੋੜੇ ਰਿਕਾਰਡ

By

Published : May 1, 2021, 11:38 AM IST

ਲੁਧਿਆਣਾ: ਜ਼ਿਲ੍ਹੇ ’ਚ ਕਣਕ ਦੀ ਖਰੀਦ ਨੇ ਪਿਛਲੇ ਸਾਲ ਦੇ ਅੰਕੜਿਆਂ ਨੂੰ ਪਛਾੜ ਦਿੱਤਾ ਹੈ। ਦੱਸ ਦਈਏ ਕਿ ਇਸ ਸਾਲ ਜ਼ਿਲ੍ਹੇ ’ਚ ਕਣਕ ਦੀ ਖਰੀਦ ਪਿਛਲੇ ਸਾਲ ਦੇ ਮੁਕਾਬਲੇ 3.96 ਲੱਖ ਮੀਟ੍ਰਿਕ ਟਨ ਦੇ ਅੰਕੜੇ 26 ਅਪ੍ਰੈਲ, 2020 ਤੱਕ ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਵਿੱਚ ਇਹ ਅੰਕੜਾ 7.56 ਐਲ.ਐਮ.ਟੀ. ਤੱਕ ਪਹੁੰਚ ਗਿਆ ਹੈ।

7,56,736 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਵੇਰਵੇ ਸਾਂਝੇ ਕੀਤੇ ਹਨ। ਵੇਰਵਿਆਂ ਮੁਤਾਬਿਕ ਇਸ ਸਾਲ 9-ਐਲ.ਐਮ.ਟੀ. ਕਣਕ ਦੀ ਆਮਦ ਦੀ ਉਮੀਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਪ੍ਰਸ਼ਾਸਨ ਨੇ ਵੱਖ-ਵੱਖ ਅਨਾਜ ਮੰਡੀਆ/ਖਰੀਦ ਕੇਂਦਰਾਂ ਵਿੱਚ 7,56,736 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ, ਜੋ ਕੁੱਲ ਸੰਭਾਵਤ ਉਤਪਾਦਨ ਦਾ 84 ਫੀਸਦ ਹੈ। ਵਰਿੰਦਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਨਾਜ ਦੀ ਖਰੀਦ ਸ਼ੁਰੂ ਹੋਣ ਤੋਂ ਬਾਅਦ ਜ਼ਿਲ੍ਹੇ ਭਰ ਵਿੱਚ ਅਨਾਜ ਮੰਡੀਆਂ/ਖਰੀਦ ਕੇਂਦਰਾਂ ਵਿੱਚ 7,56,736 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 26 ਅਪ੍ਰੈਲ 2021 ਤੱਕ ਵੱਖ-ਵੱਖ ਏਜੰਸੀਆਂ ਵੱਲੋਂ ਪੂਰਾ ਸਟਾਕ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 26 ਅਪ੍ਰੈਲ, 2020 ਨੂੰ ਖਰੀਦ ਦਾ ਅੰਕੜਾ 3,96,174 ਮੀਟ੍ਰਿਕ ਟਨ ਸੀ। ਉਨ੍ਹਾਂ ਕਿਹਾ ਕਿ ਅਨਾਜ ਦੀ ਲਿਫਟਿੰਗ ਪਹਿਲਾਂ ਹੀ ਤੇਜ਼ ਹੋ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ 1053.12 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਕੋਵਿਡ ਨਿਯਮਾਂ ਦੀ ਕੀਤੀ ਜਾ ਰਹੀ ਪਾਲਣਾ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦੇ ਮੰਡੀਆਂ ਚ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਤੱਕ ਅਨਾਜ ਮੰਡੀਆਂ ਵਿੱਚ ਇੱਕ ਵੀ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਮੰਡੀਆਂ ਵਿੱਚ ਮਾਸਕ ਪਾਉਣ, ਆਪਸੀ ਦੂਰੀ, ਹੱਥਾਂ ਦੀ ਸਫਾਈ, ਸੈਨੀਟਾਈਜੇਸ਼ਨ ਅਤੇ ਹੋਰ ਸਹੂਲਤਾਂ ਸਬੰਧੀ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਸ਼ਰਮਾ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਦੇ ਅਨਾਜ ਦੀ ਨਿਰਵਿਘਨ ਖਰੀਦ ਅਤੇ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜੋਂ: ਪੰਜਾਬ ਅੰਦਰ 24 ਘੰਟਿਆਂ 'ਚ 6,132 ਕੋਰੋਨਾ ਦੇ ਨਵੇਂ ਮਾਮਲੇ, 114 ਮੌਤਾਂ

ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਕਣਕ ਦੀ ਖਰੀਦ 10 ਅਪ੍ਰੈਲ ਨੂੰ ਸ਼ੁਰੂ ਹੋ ਗਈ ਸੀ ਪਰ ਅਜੇ ਤੱਕ ਉਨ੍ਹਾਂ ਦੇ ਬੈਂਕ ਖਾਤੇ ਚ ਸਰਕਾਰ ਵੱਲੋਂ ਪੇਮੈਂਟ ਨਹੀਂ ਕੀਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਣਾ ਕਰਨਾ ਪੈ ਰਿਹਾ ਹੈ। ਜਦਕਿ ਕੁਝ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹੁਣ ਤੱਕ ਜਿਨ੍ਹਾਂ ਵੀ ਕਣਕ ਵੇਚੀ ਹੈ ਉਸਦੀ ਪੇਮੇਂਟ ਉਨ੍ਹਾਂ ਦੇ ਬੈਂਕ ਖਾਤੇ ਚ ਆ ਚੁੱਕੀ ਹੈ। ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਮੰਡੀ ਬੋਰਡ ਦੇ ਸਕੱਤਰ ਨੇ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਤੇ ਪੇਮੈਂਟ ਕਿਸਾਨਾਂ ਦੇ ਖਾਤਿਆਂ ’ਚ ਆ ਰਹੀ ਹੈ।

ABOUT THE AUTHOR

...view details