ਲੁਧਿਆਣਾ 'ਚ ਵੱਖ-ਵੱਖ ਹਲਕਿਆਂ ਦਾ ਵਿਕਾਸ ਕਾਰਜ ਸ਼ੁਰੂ - ravneet singh bittu
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਲੁਧਿਆਣਾ ਵੱਖ-ਵੱਖ ਹਲਕਿਆਂ ਵਿੱਚ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ। ਮੌਕੇ 'ਤੇ ਮੌਜੂਦ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਲੁਧਿਆਣਾ ਨੂੰ ਵੱਧ ਤੋਂ ਵੱਧ ਸੁੰਦਰ ਬਣਾਇਆ ਜਾਵੇ।
ਲੁਧਿਆਣਾ: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੇ ਲੁਧਿਆਣਾ ਦੇ ਵੱਖ-ਵੱਖ ਹਲਕਿਆਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਅਤੇ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਸੇ ਦੇ ਚੱਲਦਿਆਂ ਲੁਧਿਆਣਾ ਦੁੱਗਰੀ ਦੇ ਵਾਰਡ ਨੰਬਰ 44 ਦੇ ਇਲਾਕਿਆਂ ਦੇ ਪਾਰਕਾਂ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ। ਇਸ ਦੌਰਾਨ ਮੌਕੇ 'ਤੇ ਸੰਸਦ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਰਹੇ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਪਿੰਡਾ ਤੇ ਸ਼ਹਿਰਾਂ ਦੇ ਸਾਂਸਦਾਂ ਨੇ ਵਿਕਾਸ ਕਾਰਜਾਂ ਵੱਲ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ। ਵਾਰਡ ਨੰਬਰ 44 ਵਿੱਚ ਅਤੇ ਹੋਰਨਾਂ ਇਲਾਕਿਆਂ ਦੇ ਵਿੱਚ ਲਗਭਗ ਡੇਢ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਪਾਰਕਾਂ ਦਾ ਕੰਮ ਸ਼ੁਰੂ ਕਰਵਾਉਣ ਲਈ ਸੰਸਦ ਰਵਨੀਤ ਬਿੱਟੂ ਮੇਅਰ ਬਲਕਾਰ ਸਿੰਘ ਅਤੇ ਕੌਂਸਲਰ ਹਰਕਰਨ ਵੈਦ ਪਹੁੰਚੇ ਹੋਏ ਸਨ।