ਲੁਧਿਆਣਾ: ਜ਼ਿਲ੍ਹੇ ਦੇ ਪਿੰਡ ਭੱਟੀਆਂ ਦੀ ਚਿੱਟੀ ਕਲੋਨੀ ਅੰਦਰ ਨਸ਼ੇ ਦਾ ਗੋਰਖ ਧੰਦਾ ਸ਼ਰੇਆਮ ਚੱਲ ਰਿਹਾ ਹੈ। ਨਸ਼ਾ ਤਸਕਰ ਸ਼ਰੇਆਮ ਨਸ਼ਾ ਵੇਚ ਰਹੇ ਹਨ। ਪਿੰਡ ਦੇ ਸਰਪੰਚ ਅਤੇ ਇਲਾਕਾ ਵਾਸੀਆਂ ਨੇ ਇਲਜ਼ਾਮ ਲਗਾਏ ਹਨ ਕੇ ਕਈ ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਰਕੇ ਹੁਣ ਉਨ੍ਹਾਂ ਵੱਲੋਂ ਆਪ ਉਪਰਾਲੇ ਕਰਕੇ ਨਸ਼ੇ ਦੇ ਤਸਕਰਾਂ 'ਤੇ ਠੱਲ ਪਾਉਣ ਲਈ ਆਪ ਹੀ ਨਸ਼ੇ ਦੇ ਖਿਆਫ਼ ਮੁਹਿੰਮ ਚਲਾ ਕੇ ਸ਼ਰੇਆਮ ਨਸ਼ਾ ਵੇਚਣ ਵਾਲਿਆਂ ਨੂੰ ਫੜਿਆ ਜਾ (Drug traffickers arrested in Bhattian area) ਰਿਹਾ ਹੈ।
ਸਰਪੰਚ ਨੇ ਦੱਸਿਆ ਕਿ ਅਸੀਂ ਪਹਿਲਾਂ ਵੀ 2 ਨਸ਼ਾ ਤਸਕਰ ਪੁਲਿਸ ਨੂੰ ਫੜਾਏ ਸਨ ਉਨ੍ਹਾ 'ਤੇ ਬਿਨਾਂ ਕੋਈ ਕਾਰਵਾਈ ਕੀਤੇ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਛੋਟੀ ਛੋਟੀ ਉਮਰ ਦੇ ਕਈ ਨਸ਼ਾ ਵੇਚਣ ਵਾਲੇ ਉਨ੍ਹਾਂ ਨੇ ਕਾਬੂ ਕੀਤੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿੱਚ ਨਸ਼ੇ ਦਾ ਬੋਲ ਬਾਲਾ ਹੈ। ਉਨ੍ਹਾਂ ਕਿਹਾ ਕਿ ਅਸੀਂ ਤੰਗ ਆ ਚੁੱਕੇ ਹਨ।
ਇਲਾਕਾ ਵਾਸੀਆਂ ਅਤੇ ਸਰਪੰਚ ਨੇ ਦੱਸਿਆ ਹੈ ਕਿ ਸਾਡਾ ਇਲਾਕਾ ਇਸ ਕਦਰ ਬਦਨਾਮ ਹੋ ਚੁੱਕਾ ਹੈ ਕਿ ਹੁਣ ਸਾਨੂੰ ਨੇੜੇ ਤੇੜੇ ਦੇ ਲੋਕ ਵੀ ਟਿੱਚਰਾਂ ਕਰਦੇ ਹਨ ਕੇ ਤੁਹਾਡੇ ਇਲਾਕੇ ਦੇ ਵਿੱਚ ਨਸ਼ੇ ਦਾ ਬੋਲਬਾਲਾ ਹੈ, ਉਨ੍ਹਾਂ ਨੇ ਕਿਹਾ ਕਿ ਜੋ ਕੰਮ ਪੁਲਿਸ ਪ੍ਰਸ਼ਾਸਨ ਨੂੰ ਕਰਨਾ ਚਾਹੀਦਾ ਉਹ ਸਾਨੂੰ ਕਰਨਾ ਪੈ ਰਿਹਾ ਹੈ ਅਸੀਂ ਪਰੇਸ਼ਾਨ ਹੋ ਚੁੱਕੇ ਹਾਂ ਇਲਾਕੇ ਦੇ ਲੋਕ ਨਸ਼ੇ ਦੀ ਗ੍ਰਿਫ਼ਤ ਵਿਚ ਹਨ ਅਤੇ ਹੁਣ ਅੱਕ ਕੇ ਉਨ੍ਹਾਂ ਵੱਲੋਂ ਖੁਦ ਵੀ ਨਸ਼ੇ ਦੇ ਤਸਕਰਾਂ ਦੇ ਖਿਲਾਫ ਮੁਹਿੰਮ ਸ਼ੁਰੂ ਕੀਤੀ ਗਈ ਹੈ।