Ludhiana News : ਭੇਦ ਭਰੇ ਹਾਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼,ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ ਲੁਧਿਆਣਾ :ਲੁਧਿਆਣਾ ਦੇ ਧਾਂਦਰਾ ਰੋਡ ਸਥਿਤ ਸ਼ਹੀਦ ਭਗਤ ਸਿੰਘ ਨਗਰ 'ਚ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਭੇਦ-ਭਰੇ ਹਲਾਤਾ ਵਿਚ ਇਕ ਨੌਜਵਾਨ ਦੀ ਖਾਲੀ ਪਲਾਟ ਵਿੱਚੋਂ ਲਾਸ਼ ਮਿਲੀ। ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ।ਓਧਰ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈਕੇ ਪੋਸਟ ਮਾਰਟਮ ਲਈ ਸਿਵਿਲ ਹਸਪਤਾਲ ਭੇਜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮੋਨੂੰ ਵੱਜੋਂ ਹੋਈ। ਜੋ ਕਿ ਲਗਭਗ 30 ਸਾਲ ਦੀ ਉਮਰ ਦਾ ਸੀ।
ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ : ਉਥੇ ਹੀ ਨੌਜਵਾਨ ਦੀ ਮੌਤ 'ਤੇ ਪਰਿਵਾਰਕ ਮੈਂਬਰਾਂ ਨੇ ਕਿਹਾ ਹੈ ਕਿ ਬੰਟੀ ਨਾਂ ਦਾ ਸ਼ਖਸ ਉਸ ਨੂੰ ਸਵੇਰੇ ਆਪਣੇ ਨਾਲ ਲੈ ਕੇ ਗਿਆ ਸੀ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਵੱਲੋਂ ਹੀ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦੀ ਜ਼ਰੂਰ ਸੀ ਪਰ ਦੋ ਮਹੀਨੇ ਤੋਂ ਉਹ ਨਸ਼ਾ ਛੱਡਣ ਦੀ ਦਵਾਈ ਲੈ ਰਿਹਾ ਸੀ, ਉਹ ਖੁਦ ਨਸ਼ਾ ਛੱਡਣਾ ਚਾਹੁੰਦਾ ਸੀ।ਪਰਿਵਾਰਿਕ ਮੈਂਬਰਾਂ ਨੂੰ ਸ਼ੱਕ ਹੈ ਕਿ ਉਸ ਨੇ ਹੀ ਮੋਨੂੰ ਦਾ ਕਤਲ ਕੀਤਾ ਹੈ ਅਤੇ ਉਸ 'ਤੇ ਕਾਰਵਾਈ ਹੋਣੀ ਚਾਹੀਦੀ ਹੈ।
ਨੌਜਵਾਨ ਨਸ਼ਾ ਕਰਨ ਦਾ ਆਦਿ ਸੀ ਤੇ ਨਸ਼ੇ ਨਾਲ ਹੋ ਸਕਦੀ ਹੈ ਮੌਤ :ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਦੇ ਸਰੀਰ ਤੇ ਸਟਾਂ ਦੇ ਨਿਸ਼ਾਨ ਵੀ ਸਨ। ਇਸ ਕਰਕੇ ਉਨ੍ਹਾਂ ਨੂੰ ਲੱਗ ਰਿਹਾ ਹੈ ਕੇ ਉਸ ਦਾ ਕਤਲ ਕਰਕੇ ਉਸ ਨੂੰ ਪਲਾਟ ਵਿੱਚ ਸੁੱਟ ਦਿੱਤਾ ਗਿਆ। ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਜਾਵੇ। ਉਧਰ ਇਲਾਕੇ 'ਚ ਸਹਿਮ ਦਾ ਮਾਹੌਲ ਹੈ ਪੁਲਿਸ ਵੱਲੋਂ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਦੇਹੀ ਪਰਿਵਾਰ ਨੂੰ ਸੌਂਪੀ ਅਤੇ ਪੁਲਿਸ ਨੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਇਹ ਖੁਲਾਸਾ ਹੋਵੇ ਗਾ ਕੇ ਉਸ ਦਾ ਕਤਲ ਕੀਤਾ ਗਿਆ ਹੈ ਜਾਂ ਫਿਰ ਕਿਸੇ ਨਸ਼ੇ ਕਰਕੇ ਨੌਜਵਾਨ ਦੀ ਜਾਨ ਗਈ ਹੈ।
- ਤਰਨਤਾਰਨ ਰੋਡ 'ਤੇ ਜਲੰਧਰ ਐਸਟੀਐਫ ਦੀ ਟੀਮ ਨੇ ਨਸ਼ਾ ਤਸਕਰ ਕੀਤੇ ਕਾਬੂ, ਪੁਲਿਸ ਤੇ ਤਸਕਰਾਂ ਵਿਚਾਲੇ ਹੋਈ ਫਾਇਰਿੰਗ
- ਪੁਲਿਸ ਵੱਲੋਂ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ ਤੇ ਰੇਲ ਚੱਕਾ ਜਾਮ
- ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੂੰ ਮਿਲਣ ਲਈ ਮਾਪੇ ਪਹੁੰਚੇ ਡਿਬਰੂਗੜ੍ਹ ਜੇਲ੍ਹ, ਮੁਲਾਕਾਤ ਦੌਰਾਨ ਵਕੀਲ ਵੀ ਰਹੇ ਨਾਲ
ਹਾਲਾਂਕਿ ਜਦੋਂ ਪੁਲਿਸ ਮੁਲਾਜ਼ਮ ਨੂੰ ਨਸ਼ੇ ਦਾ ਆਦੀ ਹੋਣ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਅਸੀਂ ਪੂਰੇ ਮਾਮਲੇ ਦੀ ਤਫਤੀਸ਼ ਕਰ ਰਹੇ ਹਾਂ ਅਤੇ ਨੇੜੇ-ਤੇੜੇ ਦੇ ਇਲਾਕੇ ਦੀ ਸੀਸੀਟੀਵੀ ਫੁਟੇਜ ਵੀ ਲੱਭੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਮ੍ਰਿਤਕ ਨੌਜਵਾਨ ਖੁਦ ਪਲਾਂਟ ਦੇ ਵਿੱਚ ਪਹੁੰਚਿਆ ਸੀ ਜਾਂ ਫਿਰ ਉਸ ਨੂੰ ਕਿਸੇ ਨੇ ਮਾਰ ਕੇ ਸੁੱਟਿਆ ਸੀ।