ਪੰਜਾਬ

punjab

ETV Bharat / state

ਲੁਧਿਆਣਾ: ਮਸ਼ਹੂਰ ਹੋਣ ਲਈ ਦਿੱਤਾ ਬੇਅਦਬੀ ਦੀ ਘਟਨਾ ਨੂੰ ਅੰਜਾਮ - ਸਿੱਖ ਜਥੇਬੰਦੀਆਂ ਨੇ ਲੁਧਿਆਣਾ ਵਿਖੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠ

ਲੁਧਿਆਣਾ ਦੇ ਟਿੱਬਾ ਰੋਡ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਦਾ ਸੱਚ ਸਾਹਮਣੇ ਆ ਗਿਆ ਹੈ। ਪੁਲਿਸ ਕਮਿਸ਼ਨਰ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਪੂਰੇ ਮਾਮਲੇ ਤੋਂ ਪਰਦਾ ਚੁੱਕਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੇ ਘਰੋਂ ਵੀ ਗੁਟਕਾ ਸਾਹਿਬ ਦੇ ਅੰਗ ਬਰਾਮਦ ਕੀਤੇ ਹਨ। ਉਧਰ, ਸਿੱਖ ਜਥੇਬੰਦੀਆਂ ਨੇ ਕਥਿਤ ਦੋਸ਼ੀ ਨੌਜਵਾਨ ਨੂੰ ਉਕਸਾਉਣ ਵਾਲੇ ਚੈਨਲ ਪ੍ਰਬੰਧਕਾਂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਲੁਧਿਆਣਾ ਬੇਅਦਬੀ ਘਟਨਾ ਦਾ ਸੱਚ
ਪੁਲਿਸ ਕਮਿਸ਼ਨਰ ਨੇ ਦੱਸਿਆ ਲੁਧਿਆਣਾ ਬੇਅਦਬੀ ਘਟਨਾ ਦਾ ਸੱਚ

By

Published : Nov 3, 2020, 6:32 PM IST

ਲੁਧਿਆਣਾ : ਸ਼ਹਿਰ ਦੇ ਟਿੱਬਾ ਰੋਡ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਦਾ ਸੱਚ ਸਾਹਮਣੇ ਆ ਗਿਆ ਹੈ। ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਨੇ ਇਥੇ ਪ੍ਰੈਸ ਕਾਨਫ਼ਰੰਸ ਦੌਰਾਨ ਪੂਰੇ ਮਾਮਲੇ ਤੋਂ ਪਰਦਾ ਚੁੱਕਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੇ ਘਰੋਂ ਵੀ ਗੁਟਕਾ ਸਾਹਿਬ ਦੇ ਅੰਗ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਫ਼ੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਲੁਧਿਆਣਾ ਬੇਅਦਬੀ ਘਟਨਾ ਦਾ ਸੱਚ

ਜ਼ਿਕਰਯੋਗ ਹੈ ਕਿ ਬੀਤੇ ਦਿਨ ਪੁਲਿਸ ਨੂੰ ਲੁਧਿਆਣਾ ਦੇ ਟਿੱਬਾ ਰੋਡ ਇਲਾਕੇ 'ਚ ਸ਼ਾਮ ਸਾਢੇ 6 ਵਜੇ ਦੇ ਕਰੀਬ ਖੇਤਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਹੋਣ ਦੀ ਸੂਚਨਾ ਮਿਲੀ ਸੀ। ਮਾਮਲੇ ਨੂੰ ਪੁਲਿਸ ਨੇ ਮਹਿਜ਼ ਕੁੱਝ ਹੀ ਘੰਟਿਆਂ ਵਿੱਚ ਮਾਮਲੇ ਨੂੰ ਸੁਲਝਾਉਂਦੇ ਹੋਏ ਸੂਚਨਾ ਦੇਣ ਵਾਲੇ ਨੌਜਵਾਨ ਸੇਵਾ ਸਿੰਘ (ਉਮਰ 17 ਸਾਲ) ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮੰਗਲਵਾਰ ਮਾਮਲੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਕਥਿਤ ਦੋਸ਼ੀ ਨੇ ਇਹ ਬੇਅਦਬੀ ਮਸ਼ਹੂਰ ਹੋਣ ਲਈ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੌਜਵਾਨ ਸੇਵਾ ਸਿੰਘ ਨੇ ਬਟਾਲਾ ਤੋਂ ਚਲਦੇ ਇੱਕ ਚੈਨਲ ਵਿੱਚ ਕੰਮ ਸ਼ੁਰੂ ਕੀਤਾ ਸੀ ਪਰੰਤੂ ਉਸ ਦੀਆਂ ਖ਼ਬਰਾਂ ਵਧੀਆ ਨਾ ਹੋਣ ਕਾਰਨ ਛਪ ਨਹੀਂ ਰਹੀਆਂ ਸਨ ਤਾਂ ਚੈਨਲ ਪ੍ਰਬੰਧਕਾਂ ਨੇ ਉਸ ਨੂੰ ਕਿਸੇ ਵੱਡੀ ਖ਼ਬਰ ਬਾਰੇ ਕਿਹਾ ਸੀ, ਜਿਸ 'ਤੇ ਕਥਿਤ ਦੋਸ਼ੀ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।

ਪੁਲਿਸ ਕਮਿਸ਼ਨਰ ਨੇ ਦੱਸਿਆ ਲੁਧਿਆਣਾ ਬੇਅਦਬੀ ਘਟਨਾ ਦਾ ਸੱਚ

ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੇ ਘਟਨਾ ਦੀ ਵੀਡੀਓ ਵੀ ਬਣਾਈ ਹੈ, ਜਿਸ ਨੂੰ ਉਸਦੇ ਫ਼ੋਨ ਵਿੱਚੋਂ ਬਰਾਮਦ ਕਰ ਲਿਆ ਗਿਆ ਹੈ। ਇਸਤੋਂ ਇਲਾਵਾ ਜਿਹੜੇ ਗੁਟਕਾ ਸਾਹਿਬ ਅਤੇ ਸੈਂਚੀ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਸਨ ਕਥਿਤ ਦੋਸ਼ੀ ਦੇ ਘਰੋਂ ਬਰਾਮਦ ਕਰ ਲਏ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਫ਼ੋਰੈਂਸਿਕ ਟੀਮ ਨੇ ਕਬਜ਼ੇ ਵਿੱਚ ਲੈ ਲਿਆ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਮਾਮਲੇ ਵਿੱਚ ਕਥਿਤ ਦੋਸ਼ੀ ਦਾ ਰਿਮਾਂਡ ਹਾਸਲ ਕਰ ਰਹੀ ਹੈ ਅਤੇ ਡੂੰਘਾਈ ਨਾਲ ਹੋਰ ਜਾਂਚ ਕਰ ਰਹੀ ਹੈ ਤਾਂ ਕਿ ਕਥਿਤ ਦੋਸ਼ੀ ਨੂੰ ਵੱਧ ਤੋਂ ਵੱਧ ਸਜ਼ਾ ਮਿਲ ਸਕੇ।

ਉਧਰ, ਇਸ ਮਾਮਲੇ 'ਤੇ ਕੁੱਝ ਸਿੱਖ ਜਥੇਬੰਦੀਆਂ ਨੇ ਲੁਧਿਆਣਾ ਵਿਖੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠ ਕੀਤਾ। ਜਥੇਬੰਦੀਆਂ ਨੇ ਮੰਗ ਕੀਤੀ ਕਿ ਕਥਿਤ ਦੋਸ਼ੀ ਨੌਜਵਾਨ ਦੇ ਨਾਲ ਉਸ ਨੂੰ ਉਕਸਾਉਣ ਵਾਲੇ ਚੈਨਲ ਦੇ ਪ੍ਰਬੰਧਕਾਂ 'ਤੇ ਵੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਬੇਅਦਬੀ ਘਟਨਾ ਵਿੱਚ ਦਖਲ ਦੇਣ ਲਈ ਕਿਹਾ।

ABOUT THE AUTHOR

...view details