ਪੰਜਾਬ

punjab

ETV Bharat / state

ਕਰਫਿਊ ਕਾਰਨ ਨਸ਼ਾ ਛੁਡਾਊ ਕੇਂਦਰਾਂ 'ਚ ਵਧੇ ਨਸ਼ਾ ਛੱਡਣ ਦੇ ਮਰੀਜ਼

ਸਿਹਤ ਮਹਿਕਮੇ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਵਿੱਚ ਬੀਤੇ 42 ਦਿਨਾਂ ਵਿੱਚ ਤਿੰਨ ਹਜ਼ਾਰ ਤੋਂ ਵੱਧ ਲੋਕ ਨਸ਼ਾ ਤਿਆਗਣ ਲਈ ਆਪਣੇ ਆਪ ਨੂੰ ਰਜਿਸਟਰ ਕਰਵਾ ਚੁੱਕੇ ਹਨ। ਸਰਕਾਰੀ ਅੰਕੜਿਆਂ ਤੋਂ ਇਲਾਵਾ ਜੇਕਰ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਗੱਲ ਕੀਤੀ ਜਾਵੇ ਤਾਂ ਉੱਥੇ ਵੀ ਵੱਡੀ ਤਦਾਦ 'ਚ ਮਰੀਜ਼ ਪਹੁੰਚ ਰਹੇ ਹਨ।

ਫ਼ੋਟੋ
ਫ਼ੋਟੋ

By

Published : May 23, 2020, 8:28 PM IST

ਲੁਧਿਆਣਾ: ਕਰਫਿਊ ਦੇ ਕਾਰਨ ਜਿੱਥੇ ਇੱਕ ਪਾਸੇ ਆਮ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਉਥੇ ਹੀ ਦੂਜੇ ਪਾਸੇ ਨਸ਼ੇ ਦੇ ਆਦੀਆਂ ਨੂੰ ਨਸ਼ਾ ਨਹੀਂ ਮਿਲ ਰਿਹਾ। ਜਿਸ ਕਰਕੇ ਉਹ ਨਸ਼ਾ ਛੁਡਾਊ ਕੇਂਦਰਾਂ ਦਾ ਰੁੱਖ ਕਰ ਰਹੇ ਹਨ।

ਸਿਹਤ ਮਹਿਕਮੇ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਬੀਤੇ 42 ਦਿਨਾਂ ਵਿੱਚ ਤਿੰਨ ਹਜ਼ਾਰ ਤੋਂ ਵੱਧ ਲੋਕ ਨਸ਼ਾ ਤਿਆਗਣ ਲਈ ਆਪਣੇ ਆਪ ਨੂੰ ਰਜਿਸਟਰ ਕਰਵਾ ਚੁੱਕੇ ਹਨ। ਸਰਕਾਰੀ ਅੰਕੜਿਆਂ ਤੋਂ ਇਲਾਵਾ ਜੇਕਰ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੀ ਗੱਲ ਕੀਤੀ ਜਾਵੇ ਤਾਂ ਉੱਥੇ ਵੀ ਵੱਡੀ ਤਦਾਦ 'ਚ ਮਰੀਜ਼ ਪਹੁੰਚ ਰਹੇ ਹਨ। ਖ਼ਾਸ ਕਰਕੇ ਲੁਧਿਆਣਾ ਦੇ ਗੁਰੂ ਨਾਨਕ ਹਸਪਤਾਲ ਵਿੱਚ ਆਯੁਰਵੈਦਿਕ ਨਸ਼ੇ ਦਾ ਇਲਾਜ ਕੀਤਾ ਜਾਂਦਾ ਹੈ ਅਤੇ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਸੁਵਿਧਾਵਾਂ ਪ੍ਰਦਾਨ ਕਰਵਾਈਆਂ ਜਾਂਦੀਆਂ ਹਨ।

ਵੀਡੀਓ

ਨਸ਼ੇ ਦੇ ਆਦੀ ਮਰੀਜ਼ਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਕਰਫਿਊ ਕਾਰਨ ਉਨ੍ਹਾਂ ਨੂੰ ਨਸ਼ਾ ਨਹੀਂ ਮਿਲ ਰਿਹਾ ਸੀ ਅਤੇ ਪਰਿਵਾਰਾਂ 'ਚ ਰਹਿਣ ਕਰਕੇ ਉਨ੍ਹਾਂ ਨੂੰ ਇਹ ਅਹਿਸਾਸ ਹੋਇਆ ਕਿ ਹੁਣ ਨਸ਼ਾ ਤਿਆਗ ਦੇਣਾ ਚਾਹੀਦਾ ਹੈ। ਜਿਸ ਕਰਕੇ ਉਨ੍ਹਾਂ ਨੇ ਨਸ਼ਾ ਛੱਡਣ ਦਾ ਫ਼ੈਸਲਾ ਲਿਆ ਹਾਲਾਂਕਿ ਇਸ ਤਰ੍ਹਾਂ ਨੂੰ ਉਨ੍ਹਾਂ ਨੇ ਵੀ ਕਹਿ ਦਿੱਤਾ ਕਿ ਕਰਫ਼ਿਊ ਤੋਂ ਪਹਿਲਾਂ ਉਨ੍ਹਾਂ ਨੂੰ ਆਸਾਨੀ ਨਾਲ ਨਸ਼ਾ ਮੁਹੱਈਆ ਹੋ ਜਾਂਦਾ ਸੀ।

ਉਧਰ ਦੂਜੇ ਪਾਸੇ ਹਸਪਤਾਲ ਦੀ ਡਾ ਮਨੀਸ਼ਾ ਸ਼ਰਮਾ ਨੇ ਦੱਸਿਆ ਕਿ ਨਸ਼ੇ ਦੇ ਆਦੀ ਇਨ੍ਹਾਂ ਨੌਜਵਾਨਾਂ ਨੂੰ ਪਹਿਲਾਂ ਅਨੁਵਾਂਸ਼ਿਕ ਤੌਰ ਤੇ ਤਿਆਰ ਕੀਤਾ ਜਾਂਦਾ ਹੈ ਫਿਰ ਉਨ੍ਹਾਂ ਨੂੰ ਸਰੀਰਕ ਤੌਰ ਤੇ ਤਿਆਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਜੋ ਦਵਾਈ ਦਿੱਤੀ ਜਾਂਦੀ ਹੈ ਉਹ ਆਯੁਰਵੈਦਿਕ ਹੈ। ਉਸ ਦਾ ਕੋਈ ਵੀ ਸਾਈਡ ਇਫੈਕਟ ਨਹੀਂ ਹੁੰਦਾ।

ਡਾ ਮਨੀਸ਼ਾ ਨੇ ਦੱਸਿਆ ਹੈ ਕਿ ਇਨ੍ਹਾਂ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਦਾ ਵੀ ਸਾਥ ਜ਼ਰੂਰੀ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਇਨ੍ਹਾਂ ਨੂੰ ਮੈਡੀਟੇਸ਼ਨ ਕਰਵਾਈ ਜਾਂਦੀ ਹੈ, ਯੋਗਾ ਕਰਵਾਇਆ ਜਾਂਦਾ ਹੈ ਅਤੇ ਆਉਣਗੇ ਸਰੀਰਕ ਤੌਰ ਤੇ ਉਨ੍ਹਾਂ ਨੂੰ ਤਿਆਰ ਕੀਤਾ ਜਾਂਦਾ ਹੈ ਤਾਂ ਜੋ ਉਹ ਨਸ਼ੇ ਛੱਡ ਸਕਣ।

ABOUT THE AUTHOR

...view details