ਲੁਧਿਆਣਾ:ਪੰਜਾਬ ਚ ਝੋਨੇ ਦੀ ਲਵਾਈ ਦਾ ਕੰਮ ਪੂਰਾ ਜ਼ੋਰਾ ਨਾਲ ਚੱਲ ਰਿਹਾ ਹੈ,ਸਰਕਾਰ ਨੇ ਵੀ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦਾ ਵਿਆਦਾ ਕੀਤਾ ਸੀ। ਪਰ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਨਾ ਦੇਣ ਦੇ ਮੱਦੇਨਜ਼ਰ ਪਾਵਰਕੌਮ ਦਫ਼ਤਰ ਸਿਆੜ ਵਿਖੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਧਰਨਾ ਲਗਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ, ਇਸ ਸਮੇਂ ਕਿਸਾਨ ਝੋਨੇ ਨੂੰ ਲਗਵਾਈ ਲਈ ਅੱਠ ਘੰਟੇ ਘੱਟੋ ਘੱਟ ਬਿਜਲੀ ਦੀ ਮੰਗ ਕਰ ਰਹੇ ਸਨ। ਇਨ੍ਹਾਂ ਵੱਲੋਂ ਪੰਜਾਬ ਰਾਜ ਬਿਜਲੀ ਬੋਰਡ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।
ਭਾਰਤੀ ਕਿਸਾਨ ਯੂਨੀਅਨ ਨੇ ਬਿਜਲੀ ਦਫ਼ਤਰ ਅੱਗੇ ਕੀਤਾ ਰੋਸ਼ ਪ੍ਰਦਰਸ਼ਨ - ਜ਼ੋਰਦਾਰ ਨਾਅਰੇਬਾਜ਼ੀ
ਝੋਨੇ ਦੀ ਲਵਾਈ ਦੇ ਮੱਦੇਨਜ਼ਰ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਨਾ ਦੇਣ ਦੇ ਮੱਦੇਨਜ਼ਰ ਪਾਵਰਕੌਮ ਦਫ਼ਤਰ ਸਿਆੜ ਵਿਖੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਧਰਨਾ ਲਗਾਇਆ ਗਿਆ।
ਕੁੱਝ ਘੰਟਿਆਂ ਬਾਅਦ ਕਿਸਾਨਾਂ ਕੋਲ ਮੰਨੇ, ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਪਟਿਆਲੇ ਤੋਂ ਹੁਕਮ ਆਉਣ ਕਰਕੇ ਬਿਜਲੀ ਕੱਟਾਂ ਵਿਚ ਵਾਧਾ ਕਰ ਦਿੱਤਾ ਗਿਆ ਸੀ, ਅਤੇ ਕਿਸਾਨ ਆਗੂਆਂ ਵੱਲੋਂ ਧਰਨਾ ਲਗਾਉਣ ਕਰਕੇ ਸਾਡੇ ਵੱਲੋਂ ਇਹ ਮਾਮਲਾ ਉੱਚ ਅਧਿਕਾਰੀਆਂ ਦੇ ਨੋਟਿਸ ਵਿੱਚ ਲਿਆਂਦਾ ਗਿਆ ਹੈ। ਜਿਸ ਤੇ ਉੱਚ ਅਧਿਕਾਰੀਆਂ ਵੱਲੋਂ ਸਾਨੂੰ ਹੁਣੇ ਹੁਣ ਆਰਡਰ ਹੋਏ ਹਨ, ਕਿ ਕਿਸਾਨਾਂ ਨੂੰ ਅੱਠ ਘੰਟੇ ਨਿਰੰਤਰ ਬਿਜਲੀ ਦਿੱਤੀ ਜਾਵੇਗੀ, ਅਤੇ ਜੋ ਕੱਟ ਲੱਗੇ ਹਨ, ਉਨ੍ਹਾਂ ਕੱਟਾਂ ਦੀ ਵਾਧੂ ਬਿਜਲੀ ਵੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ:-Farmer Protest: ਪੁਲਿਸ ਨੇ ਚੰਡੀਗੜ੍ਹ-ਮੋਹਾਲੀ ਬਾਰਡਰ ਕੀਤਾ ਸੀਲ