ਪੰਜਾਬ

punjab

ਇੰਡਸਟਰੀ ਮਾਲਕਾਂ ਨੇ ਸਰਕਾਰ ਨੂੰ ਕੱਚੇ ਮਾਲ ਦੀਆ ਕੀਮਤਾਂ ਘਟਾਉਣ ਦੀ ਕੀਤੀ ਅਪੀਲ

By

Published : Dec 19, 2020, 8:26 PM IST

ਇਸ ਮੌਕੇ ਪ੍ਰਧਾਨ ਉਪਕਾਰ ਸਿੰਘ ਨੇ ਪੱਤਰਕਾਰਾਂ ਨੂੰ ਇੰਡਸਟਰੀ ਦੀਆਂ ਮੁਸ਼ਕਲਾਂ ਦੱਸਦਿਆ ਕਿਹਾ ਕਿ ਐੱਮਐੱਸਐੱਮਈ ਨਾਲ 11 ਕਰੋੜ ਕਾਮੇ ਜੁੜੇ ਹਨ ਅਤੇ ਜੇਕਰ ਇਨ੍ਹਾਂ ਫੈਕਟਰੀਆਂ ਚੋਂ ਅੱਧੀਆਂ ਵੀ ਬੰਦ ਹੋ ਗਈਆਂ ਤਾਂ ਕਰੋੜਾਂ ਦੇ ਹਿਸਾਬ ਨਾਲ ਵਰਕਰ ਬੇਰੁਜ਼ਗਾਰ ਹੋ ਜਾਣਗੇ।

ਤਸਵੀਰ
ਤਸਵੀਰ

ਲੁਧਿਆਣਾ: ਸ਼ਨੀਵਾਰ ਚੈਂਬਰ ਆਫ ਇੰਡਸਟਰੀਅਲ ਅਤੇ ਕਮਰਸ਼ੀਅਲ ਅੰਡਰਟੇਕਿੰਗ ਦੀ ਇਕ ਅਹਿਮ ਬੈਠਕ ਸੱਦੀ ਗਈ ਜਿਸ ਦਾ ਮੁੱਦਾ ਕੱਚੇ ਮਾਲ ਦੀਆਂ ਕੀਮਤਾਂ ’ਚ ਹੋ ਰਿਹਾ ਵਾਧਾ ਤੇ ਸਟੀਲ ਦੀਆਂ ਡਿੱਗ ਰਹੀਆਂ ਕੀਮਤਾਂ ਨੂੰ ਲੈ ਕੇ ਰਿਹਾ। ਇਸ ਮੀਟਿੰਗ ਦੌਰਾਨ ਚੈਂਬਰ ਦੇ ਪ੍ਰਧਾਨ ਉਪਕਾਰ ਸਿੰਘ ਅਹੂਜਾ ਅਤੇ ਜਨਰਲ ਸਕੱਤਰ ਪੰਕਜ ਸ਼ਰਮਾ ਵੱਲੋਂ ਇੰਡਸਟਰੀ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਪੱਤਰਕਾਰਾਂ ਸਾਹਮਣੇ ਰੱਖਿਆ ਗਿਆ ਅਤੇ ਉਨ੍ਹਾਂ ਨੇ ਕਾਰੋਬਾਰੀਆਂ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ।

ਵੇਖੋ ਵਿਡੀਉ

ਇਸ ਮੌਕੇ ਪ੍ਰਧਾਨ ਉਪਕਾਰ ਸਿੰਘ ਨੇ ਪੱਤਰਕਾਰਾਂ ਨੂੰ ਇੰਡਸਟਰੀ ਦੀਆਂ ਮੁਸ਼ਕਲਾਂ ਦੱਸਦਿਆ ਕਿਹਾ ਕਿ ਐੱਮਐੱਸਐੱਮਈ (MSME) ਨਾਲ 11 ਕਰੋੜ ਕਾਮੇ ਜੁੜੇ ਹਨ ਅਤੇ ਜੇਕਰ ਇਨ੍ਹਾਂ ਫੈਕਟਰੀਆਂ ਚੋਂ ਅੱਧੀਆਂ ਵੀ ਬੰਦ ਹੋ ਗਈਆਂ ਤਾਂ ਕਰੋੜਾਂ ਦੇ ਹਿਸਾਬ ਨਾਲ ਵਰਕਰ ਬੇਰੁਜ਼ਗਾਰ ਹੋ ਜਾਣਗੇ।

ਤਸਵੀਰ
ਪ੍ਰਧਾਨ ਉਪਕਾਰ ਸਿੰਘ ਅੱਗੇ ਬੋਲਦਿਆਂ ਕਿਹਾ ਕਿ ਸਟੀਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਇੰਡਸਟਰੀ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਟੀਲ ਦੀਆਂ ਕੀਮਤਾਂ ਬੇਲਗਾਮ ਨੇ ਅਤੇ ਬੀਤੇ ਛੇ ਮਹੀਨਿਆਂ ਦੌਰਾਨ 25 ਫ਼ੀਸਦ ਤੋਂ ਲੈ ਕੇ 45 ਫ਼ੀਸਦ ਤਕ ਸਟੀਲ ਦੀਆਂ ਕੀਮਤਾਂ ਵਧ ਗਈਆਂ ਹਨ। ਇਨ੍ਹਾਂ ਵੱਧ ਰਹੀਆਂ ਕੀਮਤਾਂ ਦਾ ਸਿੱਧਾ ਅਸਰ ਛੋਟੇ ਅਤੇ ਵੱਡੇ ਕਾਰੋਬਾਰੀਆਂ ਉੱਤੇ ਪੈ ਰਿਹਾ ਹੈ ਤੇ ਜੇਕਰ ਇਹੀ ਹਾਲ ਰਿਹਾ ਤਾਂ ਇੰਡਸਟਰੀ ਬੰਦ ਹੋ ਜਾਵੇਗੀ।

ਦੂਜੇ ਪਾਸੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਕਿਹਾ ਕਿ ਸਿਰਫ਼ ਸਟੀਲ ਹੀ ਨਹੀਂ ਸਗੋਂ ਹੋਰ ਵੀ ਕੱਚੇ ਮਾਲ ਦੀਆਂ ਕੀਮਤਾਂ ਵਧਣ ਅਤੇ ਸਪਲਾਈ ਨਾ ਹੋਣ ਕਰਕੇ ਉਨ੍ਹਾਂ ਨੂੰ ਲਗਾਤਾਰ ਘਾਟਾ ਸਹਿਣਾ ਪੈ ਰਿਹਾ ਹੈ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਸਟੀਲ ਦੀਆਂ ਕੀਮਤਾਂ ਤੇ ਲਗਾਮ ਲਾਈ ਜਾਵੇ ।

ABOUT THE AUTHOR

...view details