ਪੰਜਾਬ

punjab

ETV Bharat / state

ਅੰਤਰਰਾਜੀ ਅਸਲਾ ਸਪਲਾਈ ਗੈਂਗ ਦਾ ਪਰਦਾਫਾਸ਼, ਇੱਕ ਮੈਂਬਰ ਆਇਆ ਅੜਿੱਕੇ, 5 ਦੇਸੀ ਕੱਟੇ ਬਰਾਮਦ - ਪੰਜਾਬ ਪੁਲਿਸ

ਪੰਜਾਬ ਵਿੱਚ ਲਗਾਤਾਰ ਵਧ ਰਹੀਆਂ ਗੈਂਗਵਾਰ ਦੀਆਂ ਘਟਨਾਵਾ ਦੇ ਮੱਦੇਨਜ਼ਰ ਪੁਲਿਸ ਦੀ ਗੈਂਗਸਟਰਾਂ ਖਿਲਾਫ ਮੁਹਿੰਮ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਇਸੇ ਕੜੀ ਅਧੀਨ ਹੁਣ ਫਿਰ ਖੰਨਾ ਪੁਲਿਸ ਨੇ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

Interstate arms supply gang busted, one member nabbed, 5 pistols recovered
ਅੰਤਰਰਾਜੀ ਅਸਲਾ ਸਪਲਾਈ ਗੈਂਗ ਦਾ ਪਰਦਾਫਾਸ਼, ਇੱਕ ਮੈਂਬਰ ਫੜਿਆ, 5 ਦੇਸੀ ਕੱਟੇ ਬਰਾਮਦ

By

Published : May 27, 2023, 7:21 PM IST

ਅੰਤਰਰਾਜੀ ਅਸਲਾ ਸਪਲਾਈ ਗੈਂਗ ਦਾ ਪਰਦਾਫਾਸ਼, ਇੱਕ ਮੈਂਬਰ ਆਇਆ ਅੜਿੱਕੇ, 5 ਦੇਸੀ ਕੱਟੇ ਬਰਾਮਦ

ਖੰਨਾ : ਪੰਜਾਬ ਪੁਲਿਸ ਦੀ ਗੈਂਗਸਟਰਾਂ ਖਿਲਾਫ ਮੁਹਿੰਮ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਇਸੇ ਕੜੀ ਅਧੀਨ ਹੁਣ ਫਿਰ ਖੰਨਾ ਪੁਲਿਸ ਨੇ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੇ ਇੱਕ ਮੈਂਬਰ ਨੂੰ ਕਾਬੂ ਕਰ ਕੇ 5 ਪਿਸਤੌਲ ਬਰਾਮਦ ਕੀਤੇ ਗਏ ਹਨ। ਹਰਿਆਣਾ ਦੇ ਜ਼ਿਲ੍ਹਾ ਝੱਜਰ ਦਾ ਰਹਿਣ ਵਾਲਾ ਇਹ ਵਿਅਕਤੀ ਬਾਹਰੀ ਸੂਬਿਆਂ ਤੋਂ ਅਸਲਾ ਲਿਆ ਕੇ ਪੰਜਾਬ ਅੰਦਰ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ। ਗਿਰੋਹ ਦੇ ਪਰਦਾਫਾਸ਼ ਕਰਨ ਦੀ ਜਾਣਕਾਰੀ ਐਸਐਸਪੀ ਖੰਨਾ ਅਮਨੀਤ ਕੌਂਡਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਦਿੱਤੀ ਹੈ।

ਪੁਲਿਸ ਨੂੰ ਮੁਖਬਰ ਨੇ ਕੀਤੀ ਸੀ ਇਤਲਾਹ :ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਜਾਰੀ ਹੈ। ਇਸ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਇੰਸਪੈਕਟਰ ਅਮਨਦੀਪ ਸਿੰਘ ਸੀਆਈਏ ਇੰਚਾਰਜ ਖੰਨਾ ਦੀ ਅਗਵਾਈ ਹੇਠ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ ਅੰਤਰ-ਰਾਜ਼ੀ ਗਿਰੋਹ ਦਾ ਪਰਦਾਫਾਸ਼ ਕੀਤਾ। ਇਸਦੇ ਇੱਕ ਮੈਂਬਰ ਨੂੰ ਕਾਬੂ ਕਰ ਕੇ 5 ਪਿਸਤੌਲ ਬਰਾਮਦ ਕੀਤੇ ਗਏ। ਸੀਆਈਏ ਸਟਾਫ ਖੰਨਾ ਦੀ ਪੁਲਿਸ ਪਾਰਟੀ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਕੱਦੋ ਚੌਕ ਦੋਰਾਹਾ ਪੁਲ਼ ਹੇਠਾਂ ਮੌਜੂਦ ਸੀ ਤਾਂ ਪੁਲਿਸ ਪਾਰਟੀ ਕੋਲ ਮੁਖਬਰ ਨੇ ਇਤਲਾਹ ਦਿੱਤੀ ਕਿ ਦਿਵੇਸ਼ ਵਾਸੀ ਥੋਰੀ ਜ਼ਿਲ੍ਹਾ ਝੱਜਰ (ਹਰਿਆਣਾ) ਜਿਸ ਕੋਲ ਨਾਜਾਇਜ਼ ਅਸਲੇ ਦੇਸੀ ਕੱਟੇ ਹਨ, ਜਿਸਦੇ ਗੈਂਗਸਟਰਾਂ ਨਾਲ ਸਬੰਧ ਹਨ। ਮੁਖਬਰ ਨੇ ਪੁਲਸ ਨੂੰ ਦੱਸਿਆ ਕਿ ਦਿਵੇਸ਼ ਬੱਸ ਅੱਡਾ ਜੀਟੀ ਰੋਡ ਦੋਰਾਹਾ ਵਿਖੇ ਸ਼ੱਕੀ ਹਾਲਤ ਵਿੱਚ ਖੜਾ ਹੈ।

ਤਲਾਸ਼ੀ ਦੌਰਾਨ 5 ਦੇਸੀ ਕੱਟੇ ਬਰਾਮਦ :ਪੁਲਿਸ ਪਾਰਟੀ ਨੇ ਬੱਸ ਅੱਡਾ ਜੀਟੀ ਰੋਡ ਦੋਰਾਹਾ ਵਿਖੇ ਰੇਡ ਕਰ ਕੇ ਦਿਵੇਸ਼ ਨੂੰ ਕਾਬੂ ਕੀਤਾ। ਫਿਰ ਦਿਵੇਸ਼ ਦੇ ਬੈਗ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ 05 ਦੇਸੀ ਕੱਟੇ 315 ਬੋਰ ਬਰਾਮਦ ਹੋਏ। ਐਸਐਸਪੀ ਨੇ ਅੱਗੇ ਦੱਸਿਆ ਕਿ ਹੁਣ ਤੱਕ ਦੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਦਿਵੇਸ਼ ਦੇ ਕਈ ਬਾਹਰਲੇ ਜ਼ਿਲ੍ਹਿਆਂ ਦੇ ਗੈਂਗਸਟਰਾਂ ਨਾਲ ਸਬੰਧ ਹਨ, ਜਿਨ੍ਹਾਂ ਨਾਲ ਮਿਲ ਕੇ ਉਹ ਪੰਜਾਬ ਵਿੱਚ ਅਸਲਾ ਸਪਲਾਈ ਕਰਦਾ ਸੀ। ਉਸਨੂੰ ਗ੍ਰਿਫਤਾਰ ਕਰ ਕੇ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਰੋਕਿਆ ਗਿਆ ਹੈ। ਮੁਲਜ਼ਮ ਦੇ ਸਾਥੀਆਂ ਸਬੰਧੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਅਹਿਮ ਖੁਲਾਸੇ ਹੋ ਸਕਦੇ ਹਨ। ਫਿਲਹਾਲ ਦਿਵੇਸ਼ ਦਾ ਰਿਮਾਂਡ ਲੈਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ABOUT THE AUTHOR

...view details