ਲੁਧਿਆਣਾ: ਪੰਜਾਬ ਵਿੱਚ ਸਰਕਾਰ (Government in Punjab) ਬਦਲਣ ਤੋਂ ਬਾਅਦ ਸੂਬੇ ਦਾ ਹਰ ਵਿਭਾਗ ਲਗਾਤਾਰ ਸਰਗਰਮ ਨਜ਼ਰ ਆ ਰਿਹਾ ਹੈ। ਇੱਕ ਪਾਸੇ ਜਿੱਥੇ ਸਕੂਲਾਂ ਅਤੇ ਹਸਪਤਾਲਾਂ ਦੀ ਚੈਕਿੰਗ (Checking schools and hospitals) ਕਰਕੇ ਲੋਕਾਂ ਨੂੰ ਖੱਜਲ-ਖੁਆਰੀ ਤੋਂ ਨਿਜਾਤ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਹੁਣ ਉੱਥੇ ਹੀ ਪੰਜਾਬ ਦੀ ਟ੍ਰੈਫਿਕ ਪੁਲਿਸ ਵੀ ਲਗਾਤਾਰ ਲੋਕਾਂ ਦੀ ਸੁਰੱਖਿਆ ਨੂੰ ਲੈਕੇ ਸਰਗਰਮ ਨਜ਼ਰ ਆ ਰਹੀ ਹੈ। ਅੱਜ ਲੋਕਾਂ ਦੀ ਸੁਰੱਖਿਆ ਨੂੰ ਲੈਕੇ ਟ੍ਰੈਫਿਕ ਪੁਲਿਸ (Traffic police) ਨੇ ਸ਼ਹਿਰ ਵਿੱਚ ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਈ ਹੈ।
ਇਸ ਮੁਹਿੰਮ ਦੇ ਤਹਿਤ ਪੁਲਿਸ (Traffic police) ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕਾਬੰਦੀ ਕਰਕੇ ਪਟਾਕੇ ਮਰਵਾਉਣ ਵਾਲੇ ਬੁਲਟਾਂ ਦੇ ਚਲਾਨ ਕੱਟੇ ਜਾ ਰਹੇ ਹਨ। ਪੁਲਿਸ ਵੱਲੋਂ ਤਿੰਨ ਦਿਨ ਪਹਿਲਾਂ ਲਗਾਤਾਰ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਸੀ ਅਤੇ ਲੋਕਾਂ ਨੂੰ ਆਪਣੇ ਸਾਇਲੈਂਸਰ ਬਦਲਣ ਲਈ ਕਿਹਾ ਗਿਆ, ਪਰ ਇਸ ਦੇ ਬਾਵਜੂਦ ਜੋ ਲੋਕ ਨਹੀਂ ਸੁਧਰੇ ਉਨ੍ਹਾਂ ਦੇ ਖ਼ਿਲਾਫ਼ ਲੁਧਿਆਣਾ ਟਰੈਫਿਕ ਪੁਲਿਸ ਵੱਲੋਂ ਹੁਣ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬੁਲਟ ਦੇ ਪਟਾਕੇ ਮਰਵਾਉਣ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ।