ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਮੁੜ ਤੋਂ ਪਾਣੀਆਂ ਦਾ ਮੁੱਦਾ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਰਾਜਸਥਾਨ ਨੂੰ ਜੋ ਪਾਣੀ ਮੁਫ਼ਤ ਦਿੱਤਾ ਜਾ ਰਿਹਾ ਹੈ ਸਰਕਾਰ ਉਸ ਦਾ ਪੈਸਾ ਵਸੂਲ ਕਰੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਕੈਪਟਨ ਨੂੰ ਮਿਲੇ ਵੀ ਸਨ ਅਤੇ ਉਹ ਵੀ ਇਸ ਤੋਂ ਸਹਿਮਤ ਹੋਏ ਸਨ। ਇਸ ਦੇ ਨਾਲ ਹੀ ਸਿਮਰਜੀਤ ਬੈਂਸ ਨੇ ਭਾਜਪਾ ਅਤੇ ਕਾਂਗਰਸ 'ਤੇ ਜੰਮ ਕੇ ਨਿਸ਼ਾਨੇ ਸਾਧੇ ਨਾਲ ਹੀ ਪੰਜਾਬ ਦੇ ਵਿੱਚ ਪੈਦਾ ਹੋਏ ਵਿੱਤੀ ਹਾਲਾਤਾਂ ਨੂੰ ਲੈ ਕੇ ਵੀ ਟਿੱਪਣੀ ਕੀਤੀ।
ਸਿਮਰਜੀਤ ਬੈਂਸ ਨੇ ਕਿਹਾ ਕਿ ਜੋ ਪਾਣੀ ਰਾਜਸਥਾਨ ਨੂੰ ਪੰਜਾਬ ਕਈ ਸਾਲਾਂ ਤੋਂ ਮੁਫ਼ਤ ਦਿੰਦਾ ਆ ਰਿਹਾ ਹੈ ਉਸ ਦੇ ਪੈਸੇ ਪੰਜਾਬ ਨੂੰ ਹੁਣ ਵਸੂਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਨੇ ਮੀਟਿੰਗ ਵੀ ਕੀਤੀ ਸੀ ਜਿਸ ਤੋਂ ਉਹ ਸਹਿਮਤ ਵੀ ਹੋ ਗਏ ਸਨ। ਇਸ ਦੇ ਨਾਲ ਹੀ ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਵਿੱਚ ਆਰਥਿਕ ਸੰਕਟ ਪੈਦਾ ਹੋ ਗਿਆ ਹੈ ਵਿੱਤੀ ਐਮਰਜੈਂਸੀ ਪੰਜਾਬ ਦੇ ਵਿੱਚ ਹੈ।