ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਮੰਗਲਵਾਰ ਵਨ ਟਾਈਮ ਸੈਟਲਮੈਂਟ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਵਿੱਚ ਜਿੰਨੇ ਵੀ ਸਨਅਤਕਾਰਾਂ ਦੇ ਵੈਟ ਟੈਕਸ ਬਕਾਇਆ ਹਨ ਉਸ ਵਿੱਚ ਸਨਅਤਕਾਰਾਂ ਨੂੰ ਵੱਡੀ ਛੋਟ ਦਿੱਤੀ ਜਾਵੇਗੀ। ਇਸ ਦੇ ਤਹਿਤ ਹੀ ਵਨ ਟਾਈਮ ਸੈਟਲਮੈਂਟ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦਾ ਉਦਘਾਟਨ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੀਤਾ। ਇਸ ਦੌਰਾਨ ਵੀਡੀਓ ਕਾਨਫ਼ਰੰਸ ਰਾਹੀਂ ਸਨਅਤ ਮੰਤਰੀ ਸ਼ਾਮ ਸੁੰਦਰ ਅਰੋੜਾ ਵੀ ਇਸ ਵਿੱਚ ਸ਼ਾਮਿਲ ਹੋਏ।
ਵਪਾਰੀਆਂ ਸਬੰਧੀ ਆਪਣੇ ਵਿਚਾਰ ਪੇਸ਼ ਕਰਨ ਤੋਂ ਬਾਅਦ ਸੁਨੀਲ ਜਾਖੜ ਨੇ ਖੇਤੀ ਕੋਰੋਨਾ ਉੱਤੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਕਾਨੂੰਨ ਬਣਾਏ ਸਨ ਉਸ ਸਬੰਧੀ ਕਿਸਾਨਾਂ ਦੀ ਰਾਇ ਤੱਕ ਨਹੀਂ ਲਈ ਗਈ। ਉਨ੍ਹਾਂ ਇਹ ਵੀ ਕਿਹਾ ਕਿ ਸੁਪਰੀਮ ਕੋਰਟ ਨੇ ਜਿਹੜੀ ਕਮੇਟੀ ਬਣਾਉਣ ਦੀ ਗੱਲ ਕਹੀ ਹੈ ਕਿਸਾਨ ਉਸ ਉੱਤੇ ਪਹਿਲਾਂ ਹੀ ਆਪਣਾ ਸਟੈਂਡ ਸਾਫ ਕਰ ਚੁੱਕੇ ਹਨ।