ਲੁਧਿਆਣਾ: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਪੰਜਾਬ ਵਿੱਚ ਵੀ ਪੌਜ਼ੀਟਿਵ ਮਰੀਜ਼ਾਂ ਦਾ ਆਂਕੜਾ ਲਗਾਤਾਰ ਵੱਧ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਸੂਬਿਆਂ ਵਿੱਚ 20 ਅਪ੍ਰੈਲ ਤੋਂ ਕੁਝ ਰਾਹਤਾਂ ਦੇਣ ਦਾ ਫੈਸਲਾ ਲਿਆ ਸੀ ਜਿਸ ਨੂੰ ਲੈ ਕੇ ਲੁਧਿਆਣਾ ਦੀ ਉੱਘੀ ਸਮਾਜ ਸੇਵੀ ਜਾਨ੍ਹਵੀ ਬਹਿਲ ਨੇ ਇੱਕ ਵੀਡੀਓ ਰਾਹੀਂ ਢਿੱਲ ਨਾ ਦੇਣ ਦੀ ਅਪੀਲ ਕੀਤੀ ਹੈ।
ਉਸ ਨੇ ਕਿਹਾ ਕਿ ਬੀਤੇ ਦਿਨੀਂ ਲੁਧਿਆਣਾ ਦੇ ਏਸੀਪੀ ਕੋਰੋਨਾ ਵਾਇਰਸ ਖਿਲਾਫ ਛੇੜੀ ਜੰਗ ਹਾਰ ਗਏ ਪਰ ਸਾਨੂੰ ਉਨ੍ਹਾਂ ਦੀ ਕੁਰਬਾਨੀ ਜਾਇਆ ਨਹੀਂ ਜਾਣ ਦੇਣੀ ਚਾਹੀਦੀ। ਇਸ ਕਰਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਫਿਲਹਾਲ ਦੇਸ਼ ਵਿੱਚ ਜਾਂ ਸੂਬੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਢਿੱਲ ਨਾ ਦਿੱਤੀ ਜਾਵੇ।