ਲੁਧਿਆਣਾ: ਕੋਰੋਨਾ ਵਾਇਰਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਇੱਕ ਦਿਨ ਦਾ ਜਨਤਾ ਕਰਫਿਊ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਪੰਜਾਬ ਭਰ ਵਿੱਚ ਇਸ ਦਾ ਚੰਗਾ ਅਸਰ ਵਿਖਾਈ ਦੇ ਰਿਹਾ ਹੈ।
ਜਨਤਾ ਕਰਫਿਊ ਦਾ ਲੁਧਿਆਣਾ 'ਚ ਵਿਖਿਆ ਅਸਰ ਲੁਧਿਆਣਾ ਵਿੱਚ ਵੀ ਜਨਤਾ ਕਰਫਿਊ ਦਾ ਚੰਗਾ ਵੇਖਣ ਨੂੰ ਮਿਲ ਰਿਹਾ ਹੈ। ਲੋਕ ਘਰਾਂ ਤੋਂ ਘੱਟ ਹੀ ਬਾਹਰ ਨਿਕਲ ਰਹੇ ਹਨ। ਸਿਰਫ਼ ਮੈਡੀਕਲ ਕਿੱਤੇ ਨਾਲ ਸਬੰਧਤ ਜਾਂ ਫਿਰ ਖਾਣ ਪੀਣ ਦੀਆਂ ਚੀਜ਼ਾਂ ਸਪਲਾਈ ਕਰਨ ਵਾਲਿਆਂ ਨੂੰ ਹੀ ਜਾਣ ਦਿੱਤਾ ਜਾ ਰਿਹਾ ਹੈ।
ਪੁਲਿਸ ਵੱਲੋਂ ਲੁਧਿਆਣਾ ਦੇ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਤੌਰ ਤੇ ਨਾਕੇਬੰਦੀ ਵੀ ਕੀਤੀ ਗਈ ਹੈ। ਈਟੀਵੀ ਭਾਰਤ ਦੀ ਟੀਮ ਵੱਲੋਂ ਲੁਧਿਆਣਾ-ਫ਼ਿਰੋਜ਼ਪੁਰ ਰੋਡ ਦਾ ਜਾਇਜ਼ਾ ਕੀਤਾ ਗਿਆ ਨਾਲ ਹੀ ਪੁਲਿਸ ਵੱਲੋਂ ਲਾਏ ਗਏ ਨਾਕੇ ਤੇ ਵੀ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਐਸਐਚਓ ਮਧੂਬਾਲਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ਤੇ ਨਾਕੇਬੰਦੀ ਕਰਕੇ ਲੋਕਾਂ ਨੂੰ ਆਉਣ ਜਾਣ ਦਾ ਮੰਤਵ ਪੁੱਛਿਆ ਜਾ ਰਿਹਾ ਹੈ। ਜੇਕਰ ਕੋਈ ਬਿਨਾਂ ਵਜ੍ਹਾ ਘੁੰਮ ਰਿਹਾ ਹੈ ਤਾਂ ਉਸ ਨੂੰ ਵਾਪਸ ਵੀ ਭੇਜਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਿਆਦਾਤਰ ਮੈਡੀਕਲ ਕਿੱਤੇ ਨਾਲ ਜੁੜੇ ਹੋਏ ਲੋਕ ਆਦਿ ਹੀ ਸਫ਼ਰ ਕਰ ਰਹੇ ਹਨ। ਬਹੁਤੇ ਲੋਕ ਘਰਾਂ ਵਿੱਚ ਹੀ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਕੋਈ ਹੁੱਲੜਬਾਜ਼ੀ ਦੀ ਘਟਨਾ ਵੀ ਸਾਹਮਣੇ ਨਹੀਂ ਆਈ ਅਤੇ ਪੁਲਿਸ ਵੱਲੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ।