ਲੁਧਿਆਣਾ: ਨਿੱਜੀ ਹੋਟਲ 'ਚ ਜਰਨੈਲ ਹਰੀ ਸਿੰਘ ਨਲੂਆ ਵੈੱਲਫੇਅਰ ਸੋਸਾਇਟੀ ਦੇ ਵੱਲੋਂ 28ਵੀਂ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਏਸੀਪੀ ਟ੍ਰੈਫ਼ਿਕ ਗੁਰਦੇਵ ਸਿੰਘ, ਐੱਸਐੱਚਓ ਮਧੂਬਾਲਾ, ਐਸਐਚਓ ਅਰਸ਼ਪ੍ਰੀਤ ਕੌਰ ਗਰੇਵਾਲ ਤੇ ਟ੍ਰੈਫਿਕ ਜ਼ੋਨ ਇੰਚਾਰਜ ਜਗਜੀਤ ਸਿੰਘ ਜੱਲ੍ਹਾ ਤੋਂ ਇਲਾਵਾ ਹੋਰ ਵੀ ਕਈ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਇਸ ਦੌਰਾਨ ਪਹੁੰਚੀਆਂ ਸ਼ਖਸੀਅਤਾਂ ਨੇ ਧੀਆਂ ਦੀ ਲੋਹੜੀ ਮਨਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਵਿੱਚ ਧੀਆਂ ਵੀ ਲੜਕਿਆਂ ਦੇ ਬਰਾਬਰ ਹੀ ਹੈ। ਇਸ ਦੌਰਾਨ ਧੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਜਰਨੈਲ ਹਰੀ ਸਿੰਘ ਨਲੂਆ ਵੈਲਫ਼ੇਅਰ ਸੁਸਾਇਟੀ ਨੇ ਮਨਾਈ ਧੀਆਂ ਦੀ ਲੋਹੜੀ - ਲੁਧਿਆਣਾ
ਲੁਧਿਆਣਾ ਦੇ ਨਿੱਜੀ ਹੋਟਲ 'ਚ ਜਰਨੈਲ ਹਰੀ ਸਿੰਘ ਨਲੂਆ ਵੈੱਲਫੇਅਰ ਸੋਸਾਇਟੀ ਦੇ ਵੱਲੋਂ 28ਵੀਂ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪਹੁੰਚੀਆ ਸ਼ਖਸੀਅਤਾਂ ਨੇ ਧੀਆਂ ਦੀ ਲੋਹੜੀ ਮਨਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਵਿੱਚ ਧੀਆਂ ਵੀ ਲੜਕਿਆਂ ਦੇ ਬਰਾਬਰ ਹੈ।
ਜਰਨੈਲ ਹਰੀ ਸਿੰਘ ਨਲੂਆ ਵੈਲਫ਼ੇਅਰ ਸੁਸਾਇਟੀ ਨੇ ਮਨਾਈ 28 ਵੀਂ ਧੀਆਂ ਦੀ ਲੋਹੜੀ
ਇਸ ਮੌਕੇ ਸੰਸਥਾ ਦੇ ਪ੍ਰਧਾਨ ਲਖਵੀਰ ਸਿੰਘ ਬੱਦੋਵਾਲ ਨੇ ਕਿਹਾ ਕਿ ਇਹ ਹਰ ਸਾਲ ਧੀਆਂ ਦੀ ਲੋਹੜੀ ਤਿਓਹਾਰ ਮਨਾਇਆ ਜਾਂਦਾ ਹੈ। ਇਸ ਨੂੰ ਲੈ ਕੇ ਕਈ ਧੀਆਂ ਨੂੰ ਲੋਹੜੀ ਮੇਲੇ 'ਤੇ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਈ ਨਾਮਵਰ ਸ਼ਖ਼ਸੀਅਤਾਂ ਵੀ ਪਹੁੰਚੀਆਂ ਹਨ, ਜਿਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ। ਏਸੀਪੀ ਗੁਰਦੇਵ ਸਿੰਘ ਨੇ ਕਿਹਾ ਕਿ ਸੰਸਥਾ ਵੱਲੋਂ ਕੀਤਾ ਗਿਆ, ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਹੋਣੇ ਜ਼ਰੂਰੀ ਹਨ, ਜਿਸ ਨਾਲ ਸਮਾਜ ਵਿੱਚ ਧੀਆਂ ਨੂੰ ਬਣਦਾ ਮਾਣ ਸਨਮਾਨ ਮਿਲਦਾ ਰਹੇ।