ਲੁਧਿਆਣਾ:ਵਿਸ਼ਵ ਭਰ ’ਚ ਅੱਜ ਯਾਨੀ 26 ਜੂਨ ਨੂੰ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ ਜੇਕਰ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਪੰਜਾਬ ’ਤੇ ਸ਼ੁਰੂ ਤੋਂ ਹੀ ਨਸ਼ੇ ’ਚ ਲਿਪਤ ਹੋਣ ਦੇ ਇਲਜ਼ਾਮ ਲੱਗਦੇ ਰਹਿੰਦੇ ਹਨ। ਬੇਸ਼ਕ ਸਮੇਂ-ਸਮੇਂ ਦੀਆਂ ਸਰਕਾਰਾਂ ਇਸ ਸਬੰਧੀ ਗੁਆਂਢੀ ਸੂਬਿਆਂ ਅਤੇ ਮੁਲਕਾਂ ਨੂੰ ਜ਼ਿੰਮੇਵਾਰ ਦੱਸਦੀਆਂ ਹਨ। ਇਸ ਸਬੰਧ ’ਚ ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਦੀਪਕ ਪਾਰੀਕ ਨੇ ਦੱਸਿਆ ਕਿ ਸਮਾਜ ਪ੍ਰਤੀ ਸਾਡੀਆਂ ਕੁਝ ਜ਼ਿੰਮੇਵਾਰੀਆਂ ਹਨ ਜਿਨ੍ਹਾਂ ਨੂੰ ਸਮਝਣ ਦੀ ਬੇਹੱਦ ਲੋੜ ਹੈ। ਜੁਆਇੰਟ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ੇ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿੱਚ ਪੰਜਾਬ ਭਰ ਦੇ ਨਾਮੀ ਕਲਾਕਾਰਾਂ ਨੂੰ ਵੀ ਜੋੜਿਆ ਜਾ ਰਿਹਾ ਹੈ ਤਾਂ ਜੋ ਜਿਹੜੇ ਨੌਜਵਾਨ ਇਨ੍ਹਾਂ ਨੂੰ ਆਪਣਾ ਰੋਲ ਮਾਡਲ ਮੰਨਦੇ ਹਨ ਉਨ੍ਹਾਂ ਤੱਕ ਇਨ੍ਹਾਂ ਗੱਲ੍ਹਾਂ ਨੂੰ ਪਹੁੰਚਾਇਆ ਜਾ ਸਕੇ।
ਪੰਜਾਬ ਪੁਲਿਸ ਵੱਲੋਂ ਨਸ਼ੇ ਖਿਲਾਫ ਚਲਾਈ ਜਾ ਰਹੀ ਮੁਹਿੰਮ