ਰਾਏਕੋਟ : ਦੇਸ਼ ਦੇ ਸੀਨੀਅਰ ਪੱਤਰਕਾਰ ਵਿਨੋਦ ਦੁਆ 'ਤੇ ਭਾਜਪਾ ਆਗੂ ਦੀ ਸ਼ਿਕਾਇਤ 'ਤੇ ਦਰਜ ਕੀਤੇ ਮਾਮਲੇ ਖ਼ਿਲਾਫ਼ ਪੱਤਰਕਾਰ ਭਾਈਚਾਰੇ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਸ਼ਹਿਰ ਦੇ ਪੱਤਰਕਾਰਾਂ, ਸਿਆਸੀ ਆਗੂਆਂ ਅਤੇ ਸਮਾਜ ਸੇਵੀਆਂ ਨੇ ਵਿਨੋਦ ਦੁਆ ਖ਼ਿਲਾਫ਼ ਦਰਜ ਮਾਮਲੇ ਨੂੰ ਗ਼ਲਤ ਦੱਸਿਆ। ਇਸ ਪ੍ਰਦਰਸ਼ਨ ਵਿੱਚ ਹਲਕਾ ਵਿਧਾਇਕ ਜਗਤਾਰ ਸਿੰਘ ਜੱਗ ਨੇ ਵੀ ਸ਼ਿਰਕਤ ਕੀਤੀ।
ਪੱਤਰਕਾਰਾਂ ਨੇ ਵਿਨੋਦ ਦੁਆ ਖ਼ਿਲਾਫ਼ ਦਰਜ ਝੂਠੇ ਮਾਮਲੇ ਨੂੰ ਰੱਦ ਕਰਨ ਦੀ ਕੀਤੀ ਮੰਗ - ਵਿਧਾਇਕ ਜਗਤਾਰ ਸਿੰਘ ਜੱਗ
ਦੇਸ਼ ਦੇ ਸੀਨੀਅਰ ਪੱਤਰਕਾਰ ਵਿਨੋਦ ਦੁਆ 'ਤੇ ਭਾਜਪਾ ਆਗੂ ਦੀ ਸ਼ਿਕਾਇਤ 'ਤੇ ਦਰਜ ਕੀਤੇ ਮਾਮਲੇ ਖ਼ਿਲਾਫ਼ ਪੱਤਰਕਾਰ ਭਾਈਚਾਰੇ ਨੇ ਰੋਸ ਪ੍ਰਦਰਸ਼ਨ ਕੀਤਾ ਹੈ।
ਸ਼ਹਿਰ ਦੇ ਸੀਨੀਅਰ ਪੱਤਰਕਾਰ ਸੰਤੋਖ ਗਿੱਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸੱਚ ਦੀ ਅਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦਾ ਮੂੰਹ ਬੰਦ ਕਰਨਾ ਚਹੁੰਦੀ ਹੈ। ਉਨ੍ਹਾਂ ਕਿਹਾ ਜੋ ਵੀ ਸਰਕਰ ਦੀਆਂ ਗ਼ਲਤ ਤੇ ਫਿਰਕੂ ਨੀਤੀਆਂ ਦਾ ਵਿਰੋਧ ਕਰਦਾ ਹੈ। ਉਸ ਨੂੰ ਦਬਾਉਣ ਲਈ ਸਰਕਾਰ ਵਿਨੋਦ ਦੂਆ ਵਾਂਗੂ ਝੂਠੇ ਮੁਕਦਮੇ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਨੋਦ ਦੁਆ 'ਤੇ ਦਰਜ ਕੀਤਾ ਗਿਆ ਝੂਠਾ ਮੁਕਦਮਾ ਤੁਰੰਤ ਰੱਦ ਕੀਤਾ ਜਾਵੇ।
ਇਸ ਮੌਕੇ ਹਲਕਾ ਵਿਧਾਇਕ ਜਗਤਾਰ ਸਿੰਘ ਜੱਗਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਦੀ ਹੱਕ ਸੱਚ ਦੀ ਅਵਾਜ ਨੂੰ ਦਬਾਉਣਾ ਚਹੁੰਦੀ ਹੈ। ਜੱਗਾ ਨੇ ਕਿਹਾ ਕਿ ਭਾਜਪਾ ਨੇ ਵਿਨੋਦ ਦੁਆ 'ਤੇ ਜੋ ਝੂਠੀ ਸ਼ਿਕਾਇਤ ਦਰਜ ਕਰਵਾਈ ਉਸ ਨੂੰ ਤੁਰੰਤ ਰੱਦ ਕੀਤਾ ਜਾਵੇ।