ਤਰਨਤਾਰਨ: ਨਕੋਦਰ ਦੇ ਪਿੰਡ ਮੱਲ੍ਹੀਆਂ ਖੁਰਦ ਵਿਚ ਬੀਤੀ ਸ਼ਾਮ 6 ਵਜੇ ਦੇ ਕਰੀਬ ਕਬੱਡੀ ਟੂਰਨਾਮੈਂਟ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambian) ਦੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੇ ਚੱਲਦੇ ਅੱਜ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕਾਂਡ ਦੇ ਇਨਸਾਫ਼ ਲਈ ਕਬੱਡੀ ਖਿਡਾਰੀਆਂ, ਕੋਚਾਂ ਅਤੇ ਸੰਤ ਸਮਾਜ ਦੇ ਮੁਖੀਆਂ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।
ਇਸ ਧਰਨੇ ਦੀ ਅਗਵਾਈ ਬਾਬਾ ਅਵਤਾਰ ਸਿੰਘ ਘਰਿਆਲਾ ਵੱਲੋਂ ਕੀਤੀ ਗਈ। ਇਸ ਮੌਕੇ ਬਾਬਾ ਅਵਤਾਰ ਸਿੰਘ ਨੇ ਇਸ ਘਟਨਾਂ ਦੀ ਨਿੰਦਾ ਕਰਦੇ ਕਿਹਾ ਕਿ ਇਕ ਕਬੱਡੀ ਖਿਡਾਰੀ ਨੂੰ ਤਿਆਰ ਕਰਨ ਲਈ ਕਈ ਸਾਲ ਲੱਗ ਜਾਂਦੇ ਹਨ ਅਤੇ ਅਜਿਹੇ ਹੋਣਹਾਰ ਖਿਡਾਰੀ ਨੂੰ ਗੋਲੀ ਮਾਰੇ ਜਾਣ ਕਾਰਨ ਹੋਰਨਾਂ ਖਿਡਾਰੀਆਂ ਦੇ ਮਨ ਵਿਚ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੋਸ਼ੀਆਂ ਦੀ ਜਲਦੀ ਗ੍ਰਿਫਤਾਰੀ ਕਰੇ।