ਪੰਜਾਬ

punjab

ETV Bharat / state

ਡਾਕਟਰਾਂ ਦੀ ਲਾਪਰਵਾਹੀ ਕਾਰਨ ਨੌਜਵਾਨ ਦੀ ਮੌਤ, ਸ਼ਹਿਰ ਵਾਸੀਆਂ ਨੇ ਕੀਤਾ ਪ੍ਰਦਰਸ਼ਨ - protest

ਖੰਨਾ 'ਚ ਪਾਇਲ ਦੇ ਰਹਿਣ ਵਾਲੇ ਨੌਜਵਾਨ ਦੀ ਡਾਕਟਰਾਂ ਦੀ ਅਣਗਹਿਲੀ ਕਾਰਨ ਮੌਤ ਹੋ ਗਈ ਜਿਸ ਦੇ ਚੱਲਦਿਆਂ ਸ਼ਹਿਰ ਵਾਸੀਆਂ ਤੇ ਪਰਿਵਾਰਿਕ ਮੈਂਬਰਾਂ ਨੇ ਦਿਓਲ ਹਸਪਤਾਲ ਤੇ ਪੁਲਿਸ ਸਟੇਸ਼ਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ।

ਫ਼ੋਟੋ

By

Published : Jun 30, 2019, 8:06 AM IST

ਖੰਨਾ: ਪਾਇਲ ਦਾ ਰਹਿਣ ਵਾਲੇ ਨੌਜਵਾਨ ਯੁਵਰਾਜ ਚੌਧਰੀ ਦੀ ਡਾਕਟਰਾਂ ਦੀ ਅਣਗਹਿਲੀ ਕਾਰਨ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦਿਓਲ ਹਸਪਤਾਲ ਬੁਖ਼ਾਰ ਦੀ ਦਵਾਈ ਲੈਣ ਗਿਆ ਸੀ ਜਿੱਥੇ ਡਾਕਟਰਾਂ ਵੱਲੋਂ ਗ਼ਲਤ ਦਵਾਈ ਦੇਣ ਕਾਰਨ ਉਸ ਦੀ ਮੌਤ ਹੋ ਗਈ।

ਵੀਡੀਓ

ਡਾਕਟਰਾਂ ਦੀ ਅਣਗਹਿਲੀ ਕਰਕੇ ਨੌਜਵਾਨ ਦੀ ਮੌਤ ਦੇ ਕਰਕੇ ਉਸ ਦੇ ਮਾਪਿਆਂ ਤੇ ਲੋਕਾਂ ਵਿੱਚ ਕਾਫ਼ੀ ਗੁੱਸਾ ਸੀ ਜਿਸ ਦੇ ਚੱਲਦਿਆਂ ਦਿਓਲ ਹਸਪਤਾਲ ਦੇ ਬਾਹਰ ਖੜ੍ਹੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਤੇ ਨਾਲ ਹੀ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ।

ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਸ਼ਹਿਰ ਵਾਸੀਆਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਜਿਸ ਤੋਂ ਬਾਅਦ ਲੋਕਾਂ ਨੇ ਸ਼ਾਂਤੀਪੁਰਨ ਢੰਗ ਨਾਲ ਰੋਸ ਮਾਰਚ ਕੱਢਿਆ। ਉੱਥੇ ਹੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

For All Latest Updates

ABOUT THE AUTHOR

...view details