ਪੰਜਾਬ

punjab

ETV Bharat / state

17400 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ - Drug Smuggler

ਖੰਨਾ ਦੇ ਅਧੀਨ ਪੈਂਦੇ ਸਮਰਾਲਾ ਪੁਲਿਸ ਨੇ 17400 ਨਸ਼ੀਲੀਆਂ ਗੋਲੀਆਂ ਅਤੇ 25 ਰੈਕਸਕੋਨ ਸ਼ੀਸ਼ੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ।

17400 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

By

Published : Jul 19, 2019, 9:50 PM IST

ਖੰਨਾ : ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਖੰਨਾ ਦੇ ਅਧੀਨ ਪੈਂਦੇ ਸਮਰਾਲਾ ਪੁਲਿਸ ਨੂੰ ਕਾਮਯਾਬੀ ਮਿਲੀ ਹੈ। ਐੱਸਐੱਸਪੀ ਖੰਨਾ ਜੀ.ਐੱਸ. ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਵਿਅਕਤੀ ਨੂੰ ਜਦੋਂ ਸ਼ੱਕ ਦੇ ਅਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 17400 ਨਸ਼ੀਲੀਆਂ ਗੋਲੀਆਂ ਅਤੇ 25 ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ।

ਵੇਖੋ ਵੀਡਿਓ।

ਜਾਣਕਾਰੀ ਦਿੰਦਿਆ ਐੱਸਐੱਸਪੀ ਨੇ ਦੱਸਿਆ ਕਿ ਉੱਕਤ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਹਰਦੀਪ ਸਿੰਘ ਵਾਸੀ ਪਿੰਡ ਖੀਰਨੀਆਂ ਥਾਣਾ ਸਮਰਾਲਾ ਵਜੋਂ ਹੋਈ ਹੈ। ਦੋਸ਼ੀ ਨੇ ਦੱਸਿਆ ਕਿ ਉਹ ਇਹ ਸਾਰਾ ਸਮਾਨ ਅਮਨਿੰਦਰ ਸਿੰਘ ਜੋ ਕਿ ਪਿੰਡ ਮੁੱਤੋਂ ਥਾਣਾ ਸਮਰਾਲਾ ਪਾਸੋਂ ਲੈ ਕੇ ਆਇਆ ਸੀ।

ਇਹ ਵੀ ਪੜ੍ਹੋ : ਡੇਂਗੂ ਨਾਲ ਨਜਿੱਠਣ ਲਈ ਸਿਹਤ ਵਿਭਾਗ ਤਿਆਰ, ਵੇਖੋ ਪੁਖ਼ਤਾ ਪ੍ਰਬੰਧ

ਐੱਸਐੱਸਪੀ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ABOUT THE AUTHOR

...view details