ਖੰਨਾ : ਪੁਲਿਸ ਨੂੰ ਉਸ ਮੌਕੇ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ 4 ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਫ਼ਿਰਾਕ ਵਿੱਚ ਸਨ।
ਜਾਣਕਾਰੀ ਦਿੰਦਿਆਂ ਐੱਸਐੱਸਪੀ ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਨਾਕਾ ਲਾ ਕੇ ਚੈਕਿੰਗ ਕੀਤੀ ਜਾ ਰਹੀ ਸੀ। ਜਦੋਂ ਇੱਕ ਗੱਡੀ ਡੀਐੱਲ-10 ਸੀ ਡੀ-1967 ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਤਾਂ ਉਸ ਵਿੱਚ 5 ਵਿਅਕਤੀ ਸਵਾਰ ਸਨ। ਜਦੋਂ ਉਨ੍ਹਾਂ ਦੀ ਚੈਕਿੰਗ ਕੀਤੀ ਗਈ ਤਾਂ ਉਨ੍ਹਾਂ ਪਾਸੋਂ 4 ਪਿਸਟਲ ਕਾਰਤੂਸਾਂ ਸਮੇਤ ਬਰਾਮਦ ਹੋਏ।