ਖੰਨਾ :ਬੀਤੇ ਕੁਝ ਦਿਨ ਪਹਿਲਾਂ ਖੰਨਾ ਦੇ ਮਲੇਰਕੋਟਲਾ ਰੋਡ 'ਤੇ ਸਥਿਤ ਆਫੀਸਰਜ਼ ਕਲੋਨੀ 'ਚ ਦਿਨ-ਦਿਹਾੜੇ 70 ਸਾਲਾ ਬਜ਼ੁਰਗ ਔਰਤ ਨੂੰ ਘਰ 'ਚ ਬੰਨ੍ਹ ਕੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਮਗਰੋਂ ਘਰ ਚੋਂ ਸੋਨੇ ਦੇ ਗਹਿਣੇ ਤੇ ਨਕਦੀ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਪੁਲਿਸ ਨੇ ਕਾਬੂ ਕਰਦਿਆਂ ਮਾਮਲੇ ਨੂੰ ਹੱਲ ਕਰ ਲਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸ ਪੀ ਪ੍ਰਗਿਆ ਜੈਨ ਨੇ ਖ਼ੁਲਾਸਾ ਕੀਤਾ ਅਤੇ ਦੱਸਿਆ ਕਿ ਇਸ ਘਟਨਾ ਦਾ ਮਾਸਟਰਮਾਈਂਡ ਗੁਆਂਢੀ ਨੌਜਵਾਨ ਹੀ ਸੀ ਜਿਸ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਹਨਾਂ ਦੱਸਿਆ ਕਿ ਲੁਟੇਰਿਆਂ ਨੇ ਨਸ਼ੇ ਦੀ ਪੂਰਤੀ ਲਈ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਨ੍ਹਾਂ ਦੀ ਪਛਾਣ ਹਰਮਨਜੋਤ ਸਿੰਘ ਵਾਸੀ ਅਫਸਰ ਕਲੋਨੀ ਖੰਨਾ, ਬਲਜੀਤ ਸਿੰਘ ਵਾਸੀ ਇਕਬਾਲ ਨਗਰ ਮੰਡੀ ਗੋਬਿੰਦਗੜ੍ਹ ਅਤੇ ਰੱਬੀ ਖਾਨ ਵਾਸੀ ਵਾਰਡ ਨੰਬਰ 3 ਖੰਨਾ ਵਜੋਂ ਹੋਈ। ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ, ਲੋਹੇ ਦੀ ਰਾਡ ਤੇ ਦਾਹ ਸਮੇਤ ਕਰੀਬ 7 ਤੋਲੇ ਸੋਨੇ ਦੇ ਗਹਿਣੇ ਅਤੇ 5 ਹਜ਼ਾਰ ਰੁਪਏ ਬਰਾਮਦ ਕਰ ਲਏ ਗਏ।
ਲੁੱਟਿਆ ਸਾਮਾਨ ਅਤੇ ਹਥਿਆਰ ਬਰਾਮਦ:ਪੁਲਿਸ ਖੰਨਾ ਦੀ ਐਸਪੀ (ਆਈ) ਡਾ.ਪ੍ਰਗਿਆ ਜੈਨ ਨੇ ਦੱਸਿਆ ਕਿ ਉਹਨਾਂ ਦੀ ਅਗਵਾਈ 'ਚ ਵਾਰਦਾਤ ਨੂੰ ਟ੍ਰੇਸ ਕਰਨ ਲਈ ਡੀਐਸਪੀ ਖੰਨਾ ਰਾਜੇਸ਼ ਸ਼ਰਮਾ, ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਜਿਸ ਵਿੱਚ ਟੈਕਨੀਕਲ ਸੈੱਲ ਦੇ ਇੰਚਾਰਜ ਸਿਮਰਨਜੀਤ ਸਿੰਘ ਅਤੇ ਸਪੈਸ਼ਲ ਬਰਾਂਚ ਇੰਚਾਰਜ ਜਰਨੈਲ ਸਿੰਘ ਵੀ ਸ਼ਾਮਲ ਸਨ। ਘਟਨਾ ਨੂੰ ਸੀਸੀਟੀਵੀ ਫੁਟੇਜ ਅਤੇ ਤਕਨੀਕੀ ਜਾਂਚ ਦੀ ਮਦਦ ਨਾਲ ਟਰੇਸ ਕੀਤਾ ਗਿਆ। ਤਿੰਨ ਲੁਟੇਰੇ ਗ੍ਰਿਫਤਾਰ ਕੀਤੇ ਗਏ। ਇਹਨਾਂ ਕੋਲੋਂ ਲੁੱਟਿਆ ਸਾਮਾਨ ਅਤੇ ਹਥਿਆਰ ਬਰਾਮਦ ਹੋਏ। ਇੱਕ ਮੁਲਜ਼ਮ ਰੱਬੀ ਖ਼ਾਨ ਖ਼ਿਲਾਫ਼ ਪਹਿਲਾਂ ਵੀ ਕਪੂਰਥਲਾ ਅਤੇ ਖੰਨਾ ਵਿੱਚ ਨਸ਼ਾ ਤਸਕਰੀ ਦੇ ਦੋ ਕੇਸ ਦਰਜ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੋਂ ਮੁਲਜ਼ਮ ਨਸ਼ੇ ਦੇ ਆਦੀ ਹਨ। ਨਸ਼ੇ ਦੀ ਪੂਰਤੀ ਲਈ ਪੈਸੇ ਦੀ ਲੋੜ ਸੀ। ਇਸੇ ਕਰਕੇ ਹਰਮਨਜੋਤ ਸਿੰਘ ਨੇ ਗੁਆਂਢ ਵਿੱਚ ਰਹਿੰਦੀ ਬਜ਼ੁਰਗ ਔਰਤ ਸੁਰਜੀਤ ਕੌਰ ਜੋਕਿ ਸਿਹਤ ਮਹਿਕਮੇ ਚੋਂ ਹੈਲਥ ਵਰਕਰ ਸੇਵਾਮੁਕਤ ਹੈ।