ਖੰਨਾ: ਦਿਨ ਪ੍ਰਤੀ ਦਿਨ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੇ ਨੌਜਵਾਨਾਂ ਦੀਆਂ ਖੁਸ਼ੀਆਂ ਤਬਾਹ ਕਰ ਦਿੱਤੀਆਂ ਹਨ। ਨਸ਼ੇ ਰੁਪੀ ਦਲਦਲ ਵਿੱਚ ਫਸੇ ਨੌਜਵਾਨ ਆਏ ਦਿਨ ਮੌਤ ਦੇ ਮੁੰਹ ਵਿੱਚ ਜਾ ਰਹੇ ਹਨ। ਇਸੇ ਲੜੀ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਖੰਨਾਂ ਵਿਖੇ ਡੀਐੱਸਪੀ ਸੁਰਜੀਤ ਸਿੰਘ ਢੰਡਾ ਨੇ ਆਪਣੇ ਅਧੀਨ ਪੈਂਦੇ ਸਾਰੇ ਥਾਣਾ ਮੁਖਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਸਾਰੇ ਥਾਣੇ ਮੁਖਿਆਂ ਨੂੰ ਆਦੇਸ਼ ਦਿੱਤਾ ਹੈ ਕਿ ਉਹ ਨਸ਼ਿਆਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਾਂ ਵਰਤਨ।
ਨਸ਼ੇ ਖ਼ਿਲਾਫ਼ ਖੰਨਾਂ ਪੁਲਿਸ ਨੇ ਚੁੱਕਿਆ ਇਹ ਕਦਮ
ਖੰਨਾਂ ਪੁਲਿਸ ਨੇ ਨਸ਼ੇ ਦੇ ਤਸਕਰਾਂ ਨੂੰ ਨੱਥ ਪਾਉਣ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਡੀਐੱਸਪੀ ਸੁਰਜੀਤ ਸਿੰਘ ਢੰਡਾ ਨੇ ਆਪਣੇ ਅਧੀਨ ਪੈਂਦੇ ਸਾਰੇ ਥਾਣਾ ਮੁਖਿਆਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਤਸਕਰਾਂ ਨਾਲ ਸਖ਼ਤੀ ਵਰਤਨ।
ਫ਼ੋਟੋ
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਵੇਗਾ ਤਾਂ ਉਸ ਨੂੰ ਇਸ ਦਲਦਲ ਚੋ ਬਾਹਰ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਪਰ ਕਿਸੇ ਵੀ ਨਸ਼ਾ ਤਸਕਰ ਨੂੰ ਬਕਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਮੀਡੀਆ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।