ਲੁਧਿਆਣਾ: ਕਿਰਤੀ ਕਿਸਾਨ ਯੂਨੀਅਨਾਂ ਵੱਲੋਂ ਇੱਕ ਕਿਸਾਨ ਮਹਾਂ ਪੰਚਾਇਤ ਸੱਦੀ ਗਈ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸਣੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ, ਭਾਨੂ ਪ੍ਰਤਾਪ ਅਤੇ ਹੋਰ ਕਈ ਵੱਡੀਆਂ ਸ਼ਖ਼ਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮਜ਼ਦੂਰ ਯੂਨੀਅਨ ਦੀ ਅਗਵਾਈ ਕਰਨ ਵਾਲੀ ਨਵਦੀਪ ਕੌਰ ਵੀ ਪਹੁੰਚੀ। ਇਸ ਦੌਰਾਨ ਮੰਚ ਤੋਂ ਸੰਬੋਧਨ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਕਿਹਾ ਕਿ ਹੁਣ ਇਹ ਅੰਦੋਲਨ ਕਿਸਾਨਾਂ ਦਾ ਨਹੀਂ ਸਗੋਂ ਜਨ ਅੰਦੋਲਨ ਬਣ ਗਿਆ ਹੈ ਅਤੇ ਸਮਾਜ ਦੇ ਸਾਰੇ ਵਰਗ ਉਨ੍ਹਾਂ ਨੂੰ ਆਪਣਾ ਸਹਿਯੋਗ ਦੇ ਰਹੇ ਨੇ ਅਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਉਹ ਪੰਜਾਬ ਪਰਤਣਗੇ।
ਲੁਧਿਆਣਾ ’ਚ ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ‘ਕਿਸਾਨ ਮਹਾਂ ਪੰਚਾਇਤ’
ਕਿਰਤੀ ਕਿਸਾਨ ਯੂਨੀਅਨਾਂ ਵੱਲੋਂ ਇੱਕ ਕਿਸਾਨ ਮਹਾਂ ਪੰਚਾਇਤ ਸੱਦੀ ਗਈ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸਣੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ, ਭਾਨੂ ਪ੍ਰਤਾਪ ਅਤੇ ਹੋਰ ਕਈ ਵੱਡੀਆਂ ਸ਼ਖ਼ਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ।
ਲੁਧਿਆਣਾ ’ਚ ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ‘ਕਿਸਾਨ ਮਹਾਂ ਪੰਚਾਇਤ’
ਉੱਧਰ ਦੂਜੇ ਪਾਸੇ ਕਿਸਾਨ ਮਹਾਂ ਪੰਚਾਇਤ ਕਰਨ ਵਾਲੇ ਪ੍ਰਬੰਧਕਾਂ ਨੇ ਕਿਹਾ ਕਿ ਬੀਤੇ ਦਿਨ ਜੋ ਮਲੋਟ ਵਿੱਚ ਹੋਇਆ ਉਹ ਮੰਦਭਾਗਾ ਸੀ ਅਤੇ ਉਹ ਉਸ ਦਾ ਸਮਰਥਨ ਨਹੀਂ ਕਰਦੇ ਕਿਸਾਨ ਕਦੇ ਵੀ ਹਿੰਸਾ ਦਾ ਰਸਤਾ ਅਖ਼ਤਿਆਰ ਨਹੀਂ ਕਰ ਰਹੇ।