ਲੁਧਿਆਣਾ: ਕਿਸਾਨਾਂ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਬਾਰਡਰ ’ਤੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਕਾਰਪੋਰਟ ਘਰਾਣਿਆਂ ਨੂੰ ਟੱਕਰ ਦੇਣ ਲਈ ਹੁਣ ਕਿਸਾਨਾਂ ਨੇ ਆਪਣੀਆਂ ਦੁਕਾਨਾਂ ਖੋਲ੍ਹਣ ਦਾ ਫੈਸਲਾ ਕੀਤਾ ਹੈ। ਹੁਣ ਕਿਸਾਨ ਬਿਜ਼ਨਸਮੈਨ ਬਣਨਗੇ ਇਸ ਦੀ ਸ਼ੁਰੂਆਤ ਲੁਧਿਆਣਾ ਦੇ ਆਲਮਗੀਰ ਤੋਂ ਹੋਈ ਜਿੱਥੇ ਕਿਸਾਨ ਹੱਟ ਦੀ ਸ਼ੁਰੂਆਤ ਕੀਤੀ ਗਈ। ਦੱਸ ਦਈਏ ਕਿ ਕਿਸਾਨ ਹੱਟ ਚ ਪਿਆ ਹਰ ਇੱਕ ਪ੍ਰੋਡਕਟ ਕਿਸਾਨ ਬਰੈਂਡ ਦਾ ਹੈ। ਉਹ ਵੀ ਭਾਰਤ ਸਰਕਾਰ ਦੁਆਰਾ ਪ੍ਰਮਾਇਤ ਹੈ।
ਇਸ ਮੌਕੇ ਕਿਸਾਨ ਹੱਟ ਦੇ ਮੁੱਖ ਪ੍ਰਬੰਧਕ ਜਗਦੇਵ ਸਿੰਘ ਨੇ ਇੱਥੇ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਕਾਰਪੋਰੇਟ ਘਰਾਣਿਆਂ ਨੂੰ ਮਾਤ ਦੇਣਾ ਹੈ, ਕਿਉਂਕਿ ਧਰਨੇ ਲਾ ਕੇ ਮਸਲੇ ਦਾ ਹੱਲ ਨਹੀਂ ਹੋਵੇਗਾ। ਜੇਕਰ ਕਾਰਪੋਰੇਟਾਂ ਨੂੰ ਮਾਤ ਪਾਉਣੀ ਹੈ ਤਾਂ ਉਨ੍ਹਾਂ ਦੇ ਤਰੀਕੇ ਨਾਲ ਉਨ੍ਹਾਂ ਨੂੰ ਹਰਾਉਣਾ ਪਵੇਗਾ। ਇਸ ਕਰਕੇ ਕਿਸਾਨਾਂ ਨੇ ਆਪਣੇ ਹੀ ਪ੍ਰੋਡਕਟ ਦੇ ਬ੍ਰੈਂਡ ਬਣਾ ਲਏ ਹਨ।