ਪੰਜਾਬ

punjab

ETV Bharat / state

ਜਦੋਂ ਤੱਕ ਕੇਂਦਰ ਸਰਕਾਰ ਖੇਤੀ ਆਰਡੀਨੈਂਸ ਵਾਪਸ ਨਹੀਂ ਲਵੇਗੀ ਸੰਘਰਸ਼ ਜਾਰੀ ਰਹੇਗਾ: ਲੱਖੋਵਾਲ

ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਦੇ ਵਿੱਚ ਚੰਡੀਗੜ੍ਹ ਨਾਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵੱਧ ਹਨ, ਸੂਬਾ ਸਰਕਾਰ ਨੂੰ ਇਸ ਫਰਕ ਨੂੰ ਹਟਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਝੋਨੇ ਦੀ ਕੀਮਤ ਵਿੱਚ 3 ਫੀਸਦੀ ਵਾਧਾ ਕੀਤਾ ਹੈ, ਜਦੋਂ ਕਿ ਡੀਜ਼ਲ ਦੀ ਕੀਮਤ 'ਚ 25 ਫੀਸਦੀ ਵਾਧਾ ਹੋਇਆ ਹੈ।

ਫ਼ੋਟੋ
ਫ਼ੋਟੋ

By

Published : Jul 10, 2020, 3:27 PM IST

ਲੁਧਿਆਣਾ: ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਲੁਧਿਆਣਾ 'ਚ ਇੱਕ ਅਹਿਮ ਮੀਟਿੰਗ ਸੱਦੀ ਗਈ। ਜਿਸ ਦੀ ਪ੍ਰਧਾਨਗੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਸਬੰਧੀ ਤਿੰਨ ਆਰਡੀਨੈਂਸ ਲਿਆਂਦੇ ਗਏ ਹਨ। ਉਹ ਕਿਸਾਨ ਮਾਰੂ ਨੇ ਉਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇਗਾ ਤੇ ਆਰਡੀਨੈਂਸ ਦੇ ਨਾਲ ਐਮਐਸਪੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ।

ਵੀਡੀਓ

ਉਨ੍ਹਾਂ ਕਿਹਾ ਕਿ ਮੱਕੀ ਦੀ ਫ਼ਸਲ ਦਾ ਐੱਮਐੱਸਪੀ 1850 ਰੁਪਏ ਹੈ ਪਰ ਹੁਣ ਮੱਕੀ ਦੀ ਫ਼ਸਲ 800-1200 ਰੁਪਏ ਖ਼ਰੀਦੀ ਜਾ ਰਹੀ ਹੈ। ਉਨ੍ਹਾਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੀ ਕੇਂਦਰ ਸਰਕਾਰ ਤੇ ਸੂਬਾ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ।

ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਮੰਦੀ ਦੀ ਮਾਰ ਝੱਲ ਰਹੇ ਹਨ। ਇਸ ਦੌਰਾਨ ਕੈਪਟਨ ਸਰਕਾਰ ਨੂੰ ਵਿਧਾਨ ਸਭਾ ਦੇ ਵਿੱਚ ਮਤਾ ਪਾਸ ਕਰਕੇ ਇਨ੍ਹਾਂ ਆਰਡੀਨੈਂਸ ਨੂੰ ਰੱਦ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਹਜ਼ਾਰਾਂ ਆੜ੍ਹਤੀਏ, ਪੱਲੇਦਾਰ ਮਜ਼ਦੂਰ ਬੇਰੁਜ਼ਗਾਰ ਹੋ ਜਾਣਗੇ।

ਉਨ੍ਹਾਂ ਐਲਾਨ ਕੀਤਾ ਕਿ 20 ਜੁਲਾਈ ਨੂੰ ਪੰਜਾਬ ਭਰ ਦੇ ਕਿਸਾਨ ਜ਼ਿਲ੍ਹੇ ਦੇ ਡੀਸੀ ਤੇ ਐਸਡੀਐਮ ਨੂੰ ਇਸ ਸਬੰਧੀ ਮੰਗ ਪੱਤਰ ਦੇਣਗੇ। ਉਨ੍ਹਾਂ ਕਿਹਾ ਕਿ ਐਮਐਸਪੀ ਨੂੰ ਬਚਾਉਣ ਲਈ ਕਿਸਾਨ ਜਥੇਬੰਦੀਆਂ ਭਾਜਪਾ ਸਰਕਾਰ ਦੇ ਖਿਲਾਫ਼ ਸੰਘਰਸ਼ ਵਿੱਢਣਗੀਆਂ।

ABOUT THE AUTHOR

...view details