ਲੁਧਿਆਣਾ: ਪੰਜਾਬ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲੁਧਿਆਣਾ ਦੇ ਵਿਚ ਪ੍ਰੈਸ ਕਾਨਫਰੰਸ ਕਰਨ ਪਹੁੰਚੇ, ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਵਾਰ ਪਰਾਲੀ ਦੇ ਨਿਬੇੜੇ ਲਈ 2500 ਪ੍ਰਤੀ ਏਕੜ ਕਿਸਾਨਾਂ ਨੂੰ ਦੇਣ ਦੀ ਤਜਵੀਜ਼ ਰੱਖੀ ਗਈ ਸੀ। ਜਿਸ ਵਿੱਚ 1500 ਪ੍ਰਤੀ ਏਕੜ ਕੇਂਦਰ ਸਰਕਾਰ ਵੱਲੋਂ 500 ਰੁਪਏ ਪ੍ਰਤੀ ਏਕੜ ਪੰਜਾਬ ਸਰਕਾਰ ਵੱਲੋਂ ਅਤੇ ਦਿੱਲੀ ਸਰਕਾਰ ਨੂੰ ਵੀ 500 ਰੁਪਏ ਪ੍ਰਤੀ ਏਕੜ ਦੇਣ ਦੀ ਅਪੀਲ ਕਰਨੀ ਸੀ ਪਰ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਦੀ ਇਸ ਅਪੀਲ ਨੂੰ ਰੱਦ ਕਰ ਦਿੱਤਾ ਹੈ।Kuldeep Dhaliwal big statement about straw.
ਉਨ੍ਹਾਂ ਕਿਹਾ ਕਿ ਸਰਕਾਰ ਵਾਤਾਵਰਣ ਅਤੇ ਚੌਗਿਰਦੇ ਨੂੰ ਲੈ ਕੇ ਕਾਫੀ ਗੰਭੀਰ ਹੈ ਇਸੇ ਕਰਕੇ ਇਹ ਫੈਸਲਾ ਲਿਆ ਗਿਆ ਸੀ ਪਰ ਕੇਂਦਰ ਸਰਕਾਰ ਨੇ ਆਪਣਾ ਰੋਲ ਅਦਾ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਉਨ੍ਹਾਂ ਦੀ ਅਪੀਲ ਹੈ ਉਹ ਪਰਾਲੀ ਨਾ ਸਾੜਨ ਉਨਾ ਕਿਹਾ ਕਿ ਇਸ ਨਾਲ ਪ੍ਰਦੂਸ਼ਣ ਹੁੰਦਾ ਹੈ ਜੋ ਸਾਡੇ ਸਾਰਿਆਂ ਲਈ ਖਤਰਨਾਕ ਹੈ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਖ ਕਿਸਾਨਾਂ ਦੀ ਹਰ ਪੱਖ ਤੋਂ ਮਦਦ ਕਰਾਂਗੇ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸੀਂ ਪਹਿਲਾਂ ਹੀ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਇਸ ਵਿੱਚ ਸਹਿਯੋਗ ਦੇਣ ਦੀ ਅਪੀਲ ਕਰ ਚੁੱਕੇ ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ ਅਤੇ ਉਨ੍ਹਾਂ ਦੱਸਿਆ ਕਿ ਸਬਸਿਡੀ ਤੇ ਕਈ ਮਸ਼ੀਨਾਂ ਵੀ ਅਸੀਂ ਕਿਸਾਨਾਂ ਨੂੰ ਦੇ ਰਹੇ ਹਾਂ ਜਿਸ ਨਾਲ 80 ਏਕੜ ਤੱਕ ਦੀ ਪਰਾਲੀ ਸਾਂਭੀ ਜਾ ਸਕੇਗੀ, ਉਨ੍ਹਾਂ ਕਿਹਾ ਕਿ ਛੋਟੇ ਅਤੇ ਘੱਟ ਜਮੀਨ ਵਾਲੇ ਕਿਸਾਨਾਂ ਲਈ ਵੀ ਅਸੀਂ ਮਸ਼ੀਨਾਂ ਦੇਣ ਦੀ ਤਜਵੀਜ਼ ਰੱਖੀ ਹੈ।