ਲੁਧਿਆਣਾ: ਕਾਂਗਰਸ ਦੇ ਸੀਨੀਅਰ ਆਗੂ ਅਤੇ ਆਤਮ ਨਗਰ ਤੋਂ ਹਲਕਾ ਇੰਚਾਰਜ ਕੁਲਵੰਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ ਕੁਲਵੰਤ ਸਿੰਘ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਦੌਰਾਨ ਲੁਧਿਆਣਾ ਦੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੀ ਮੌਜੂਦ ਰਹੀ।
ਹਾਲਾਂਕਿ ਆਮ ਆਦਮੀ ਪਾਰਟੀ ਨੇ ਫਿਲਹਾਲ ਕੋਈ ਅਹੁਦਾ ਤਾਂ ਨਹੀਂ ਦਿੱਤਾ, ਪਰ ਮੰਨਿਆ ਜਾ ਰਿਹਾ ਹੈ, ਕਿ ਉਹ ਆਤਮ ਨਗਰ ਤੋਂ ਸੰਭਾਵਿਤ ਉਮੀਦਵਾਰ ਹੋਣਗੇ ਆਮ ਆਦਮੀ ਪਾਰਟੀ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਕੁਲਵੰਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ, ਤੇ ਕਿਹਾ ਕਿ ਉਹ ਆਤਮ ਨਗਰ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ, ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੁਧਿਆਣਾ ਦੀਆਂ ਸਾਰੀਆਂ ਸੀਟਾਂ ‘ਤੇ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ।