ਪੰਜਾਬ

punjab

ETV Bharat / state

ਲੁਧਿਆਣਾ 'ਚ ਮਹਿਲਾ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ - ਟ੍ਰੈਫਿਕ ਪੁਲਿਸ

ਲੁਧਿਆਣਾ ਵਿਚ ਮਹਿਲਾ ਕਾਂਸਟੇਬਲ ਦੀ ਸ਼ੱਕੀ ਹਾਲਤ ਵਿੱਚ ਮੌਤ ਹੋਈ ਹੈ। ਇਹ ਮਹਿਲਾ ਟ੍ਰੈਫਿਕ ਪੁਲਿਸ ਵਿੱਚ ਤਾਇਨਾਤ ਸੀ ਅਤੇ ਇਹ ਪੁਲਿਸ ਲਾਈਨ ਸਥਿਤ ਸਰਕਾਰੀ ਕੁਆਟਰਾਂ ਵਿੱਚ ਰਹਿੰਦੀ ਸੀ।

ਫ਼ੋਟੋ
ਫ਼ੋਟੋ

By

Published : May 26, 2020, 11:27 PM IST

ਲੁਧਿਆਣਾ: ਸਥਾਨਕ ਸ਼ਹਿਰ 'ਚ ਮਹਿਲਾ ਕਾਂਸਟੇਬਲ ਦੀ ਸ਼ੱਕੀ ਹਾਲਤ ਵਿਚ ਮੌਤ ਹੋਈ ਹੈ। ਇਹ ਮਹਿਲਾ ਟ੍ਰੈਫਿਕ ਪੁਲਿਸ ਵਿੱਚ ਤਾਇਨਾਤ ਸੀ ਅਤੇ ਇਹ ਪੁਲਿਸ ਲਾਈਨ ਸਥਿਤ ਸਰਕਾਰੀ ਕੁਆਟਰਾਂ ਵਿਚ ਰਹਿੰਦੀ ਸੀ।

ਵੀਡੀਓ

ਪਤਾ ਲੱਗਾ ਹੈ ਕਿ ਮ੍ਰਿਤਕ ਮਹਿਲਾ ਦਾ ਪਤੀ ਨਾਲ ਝਗੜਾ ਚੱਲ ਰਿਹਾ ਸੀ ਜਿਸ ਕਾਰਨ ਉਹ ਦਿਮਾਗੀ ਤੌਰ ਉੱਤੇ ਪਰੇਸ਼ਾਨ ਸੀ। ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੂਲ ਰੂਪ ਵਿੱਚ ਮਹਿਲਾ ਲੁਧਿਆਣਾ ਦੇ ਪਿੰਡ ਖਟੜਾ ਚੋਹਰਾਮ ਦੀ ਰਹਿਣ ਵਾਲੀ ਸੀ।

ਮ੍ਰਿਤਕਾ ਦੀ ਇਕ ਬੇਟੀ ਅਤੇ ਇਕ ਬੇਟਾ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੇ ਉਨ੍ਹਾਂ ਦੇ ਖਿਲਾਫ਼ ਜਾ ਕੇ ਕੋਰਟ ਮੈਰਿਜ ਕੀਤੀ ਸੀ ਤੇ ਉਦੋਂ ਤੋਂ ਹੀ ਉਹ ਕਾਫ਼ੀ ਪ੍ਰੇਸ਼ਾਨ ਸੀ। ਜਿਸ ਕਰਕੇ ਉਸ ਨੇ ਇਹ ਕਦਮ ਚੁੱਕਿਆ। ਉਨ੍ਹਾਂ ਕਿਹਾ ਕਿ ਉਸ ਦੀ ਬੇਟੀ ਨੂੰ ਵੀ ਘਰ ਦੇ ਵਿੱਚ ਕੰਮ ਕਰਨ ਵਾਲੀ ਹੀ ਸੰਭਾਲਦੀ ਸੀ।

ABOUT THE AUTHOR

...view details