ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕੀਤਾ। ਬੈਂਸ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਏਕਤਾ ਦੀ ਮਿਸਾਲ ਦਿੱਤੀ ਜਾਂਦੀ ਪਰ ਉੱਥੇ ਹੀ ਨਾਗਰਿਕਤਾ ਸੋਧ ਬਿੱਲ ਵਿੱਚ ਮੁਸਲਿਮ ਕੌਮ ਨੂੰ ਸ਼ਾਮਿਲ ਨਾ ਕਰਕੇ ਦੇਸ਼ ਨੂੰ ਤੋੜਨ ਵਾਲ ਰਸਤਾ ਤਿਆਰ ਕੀਤਾ ਗਿਆ। CAB ਵਿੱਚ ਮੁਸਲਿਮ ਕੌਮ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ।
CAB ਦੇ ਵਿਰੋਧ ਵਿੱਚ ਬੈਂਸ ਦਾ ਵੱਡਾ ਬਿਆਨ, ਦੇਸ਼ ਨੂੰ ਤੋੜਨ ਵਾਲਾ ਹੈ ਰਾਸਤਾ - ਬੈਂਸ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਵਿਰੋਧ
ਦੇਸ਼ ਭਰ ਵਿੱਚ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰਦਿਆਂ ਹਿੰਸਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕੀਤਾ।
ਸਿਮਰਜੀਤ ਬੈਂਸ
ਦੂਜੇ ਪਾਸੇ ਮਨਪ੍ਰੀਤ ਬਾਦਲ ਵੱਲੋਂ ਲਗਾਤਾਰ ਪੰਜਾਬ ਦਾ ਖਜ਼ਾਨਾ ਖਾਲੀ ਹੋਣ ਦੇ ਦਿੱਤੇ ਜਾ ਰਹੇ ਬਿਆਨ 'ਤੇ ਬੈਂਸ ਨੇ ਕਿਹਾ ਕਿ ਉਹ ਆਪਣੇ ਦਾਦਕਿਆਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਦਲ 10 ਸਾਲ ਖ਼ਜ਼ਾਨਾ ਖ਼ਾਲੀ ਹੋਣ ਦੀ ਦੁਹਾਈ ਪਾਉਂਦਾ ਰਿਹਾ ਤੇ ਹੁਣ ਮਨਪ੍ਰੀਤ ਬਾਦਲ ਵੀ ਉਹੀ ਬਿਆਨਬਾਜ਼ੀ ਕਰ ਰਹੇ ਹਨ।
ਇਸ ਤੋਂ ਇਲਾਵਾ ਬੀਤੇ ਦਿਨੀਂ ਪਾਰਟੀ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਬੈਂਸ ਨੇ ਕਿਹਾ ਕਿ ਅਕਾਲੀ ਦਲ ਤੇ ਇੱਕੋ ਹੀ ਪਰਿਵਾਰ ਦਾ ਕਬਜ਼ਾ ਹੈ। ਉਨ੍ਹਾਂ ਕਿਹਾ ਕਿ ਮੁੜ ਤੋਂ ਸੁਖਬੀਰ ਬਾਦਲ ਨੂੰ ਪਾਰਟੀ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।