ਲੁਧਿਆਣਾ: ਲੋਕ ਇਨਸਾਫ ਪਾਰਟੀ ਵੱਲੋਂ ਲਗਾਤਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬੀਤੇ ਦਿਨੀਂ ਪਟਿਆਲਾ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ 11 ਸਤੰਬਰ ਨੂੰ ਲੋਕ ਇਨਸਾਫ ਪਾਰਟੀ ਦੇ ਦਲਿਤ ਵਿੰਗ ਵੱਲੋਂ ਗਿੱਲ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਦੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਲੋਕ ਇਨਸਾਫ ਪਾਰਟੀ ਵਰਕਰਾਂ ਨੇ ਕਿਹਾ ਕਿ ਉਹ ਸ਼ਾਂਤਮਈ ਢੰਗ ਦੇ ਨਾਲ ਕਾਂਗਰਸੀ ਵਿਧਾਇਕ ਨੂੰ ਮੰਗ ਪੱਤਰ ਦੇਣ ਆਏ ਸੀ ਪਰ ਵਿਧਾਇਕ ਸਾਡੇ ਸਾਹਮਣੇ ਹੀ ਗੱਡੀ ਵਿੱਚ ਬੈਠ ਕੇ ਚਲੇ ਗਏ ਜੋ ਕਿ ਬੇਹੱਦ ਮੰਦਭਾਗਾ ਹੈ।
ਲੋਕ ਇਨਸਾਫ਼ ਪਾਰਟੀ ਕਾਰਕੁੰਨਾਂ ਨੇ ਵਿਧਾਇਕ ਵੈਦ ਦੇ ਘਰ ਬਾਹਰ ਕੀਤਾ ਪ੍ਰਦਰਸ਼ਨ ਲੁਧਿਆਣਾ ਤੋਂ ਹਲਕਾ ਇੰਚਾਰਜ ਸੰਨੀ ਕੈਂਥ ਨੇ ਕਿਹਾ ਕਿ ਅੱਜ ਉਹ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ਨੂੰ ਲੈ ਕੇ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਨੂੰ ਸ਼ਾਂਤਮਈ ਢੰਗ ਨਾਲ ਮੰਗ ਪੱਤਰ ਦੇਣ ਆਏ ਸਨ ਪਰ ਇਸ ਦੌਰਾਨ ਵਿਧਾਇਕ ਉਨ੍ਹਾਂ ਦੇ ਸਾਹਮਣੇ ਇੱਕਠੇ ਬੈਠ ਕੇ ਕਿਤੇ ਚਲਏ ਗਏ ਹਨ।
ਇਸ ਕਰਕੇ ਵਰਕਰਾਂ ਵੱਲੋਂ ਹੰਗਾਮਾ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਪਟਿਆਲੇ ਦੇ ਵਿੱਚ ਵੀ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਰਕਰਾਂ ਤੇ ਅਣਮਨੁੱਖੀ ਤਸ਼ੱਦਦ ਢਾਹੀ ਗਈ, ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਦੇ ਅਜਿਹੇ ਰਵਈਏ ਤੋਂ ਸਾਫ ਹੈ ਕਿ ਉਹ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ਦੇ ਵਿੱਚ ਆਪਣੀ ਸਰਕਾਰ ਦਾ ਸਾਥ ਦੇ ਰਹੇ ਹਨ ਅਤੇ ਉਨ੍ਹਾਂ ਨਾਲ ਮਿਲੇ ਹੋਏ ਨੇ।