ਪੰਜਾਬ

punjab

ETV Bharat / state

ਲੋਕ ਇਨਸਾਫ ਪਾਰਟੀ ਅਤੇ ਨੌਜਵਾਨਾਂ ਵੱਲੋਂ ਸ਼ਰਾਬ ਦੇ ਠੇਕੇ ਦੇ ਬਾਹਰ ਖੋਲ੍ਹਿਆ ਗਿਆ ਓਪਨ ਜਿਮ - ਕੌਮਾਂਤਰੀ ਖਿਡਾਰੀ ਅਵਤਾਰ ਸਿੰਘ ਲਲਤੋਂ

ਸੂਬਾ ਸਰਕਾਰ ਦੀ ਸ਼ਰਾਬ ਦੀ ਹੋਮ ਡਲਿਵਰੀ ਕਰਨ ਦੀ ਗੱਲ ਦਾ ਠੇਕੇਦਾਰਾਂ ਵੱਲੋਂ ਵਿਰੋਧ ਕਰ ਠੇਕੇ ਨਹੀਂ ਖੋਲੇ ਜਾ ਰਹੇ। ਇਸ ਦੇ ਨਾਲ ਹੀ ਲੋਕ ਇਨਸਾਫ ਦੇ ਆਗੂਆਂ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਫ਼ੋਟੋ
ਫ਼ੋਟੋ

By

Published : May 10, 2020, 4:56 PM IST

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੱਥੇ ਇੱਕ ਪਾਸੇ ਲਗਾਤਾਰ ਪੰਜਾਬ ਵਿੱਚ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਦੀ ਘਰ-ਘਰ ਤੱਕ ਪਹੁੰਚ ਕਰਵਾਉਣ ਲਈ ਕਾਹਲੇ ਨੇ ਉੱਥੇ ਹੀ ਲਗਾਤਾਰ ਇਸ ਫੈਸਲੇ ਦਾ ਵਿਰੋਧ ਵੀ ਹੋ ਰਿਹਾ ਹੈ, ਪਹਿਲਾਂ ਅਕਾਲੀ ਦਲ ਫਿਰ ਕਾਂਗਰਸ ਦੇ ਹੀ ਕੁਝ ਆਗੂ ਅਤੇ ਹੁਣ ਲੋਕ ਇਨਸਾਫ ਪਾਰਟੀ ਵੱਲੋਂ ਨੌਜਵਾਨਾਂ ਨਾਲ ਇਕੱਠੇ ਹੋ ਕੇ ਲੁਧਿਆਣਾ ਦੁਗਰੀ ਇਲਾਕੇ ਦੇ ਸ਼ਰਾਬ ਦੇ ਠੇਕੇ ਬਾਹਰ ਓਪਨ ਜਿਮ ਖੋਲਕੇ ਇਸ ਦਾ ਵਿਰੋਧ ਕੀਤਾ ਗਿਆ ਹੈ।

ਵੀਡੀਓ
ਸ਼ਰਾਬ ਦੇ ਠੇਕੇ ਬਾਹਰ ਖੁਲੇ ਓਪਨ ਜਿਮ ਵਿੱਚ ਕੌਮਾਂਤਰੀ ਪੱਧਰ ਦੇ ਖਿਡਾਰੀ ਪਹੁੰਚੇ ਅਤੇ ਉਨ੍ਹਾਂ ਨੇ ਵੇਟਲਿਫਟਿੰਗ ਬਾਡੀ ਬਿਲਡਿੰਗ ਕੀਤੀ ਅਤੇ ਸਰਕਾਰ ਨੂੰ ਜਿਮ ਖੋਲ੍ਹਣ ਦੀ ਅਪੀਲ ਕੀਤੀ, ਲੋਕ ਇਨਸਾਫ ਪਾਰਟੀ ਦੇ ਹਲਕਾ ਇੰਚਾਰਜ ਸੰਨੀ ਕੈਂਥ ਨੇ ਕਿਹਾ ਕਿ ਸਿਰਫ ਸ਼ਰਾਬ ਨਾਲ ਹੀ ਕੀ ਸਰਕਾਰ ਦਾ ਰੈਵੇਨਿਊ ਵੱਧਦਾ ਹੈ, ਉਨ੍ਹਾਂ ਕਿਹਾ ਕਿ ਇਸ ਨਾਲ ਘਰੇਲੂ ਹਿੰਸਾ ਵਧੇਗੀ, ਉਸ ਲਈ ਕੌਣ ਜ਼ਿੰਮੇਵਾਰ ਹੋਵੇਗਾ।
ਫ਼ੋਟੋ
ਉਧਰ ਦੂਜੇ ਪਾਸੇ ਵਿਸ਼ਵ ਰਿਕਾਰਡ ਆਪਣੇ ਨਾਂ ਕਰ ਚੁੱਕੇ ਅਵਤਾਰ ਸਿੰਘ ਲਲਤੋਂ ਅਤੇ ਵੈਕੀ ਨੇ ਵੀ ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ, ਅਤੇ ਕਿਹਾ ਕਿ ਹੁਣ ਲੋੜ ਹੈ ਨੌਜਵਾਨ ਪੀੜ੍ਹੀ ਨੂੰ ਆਪਣੇ ਆਪ ਨੂੰ ਸਿਹਤਮੰਦ ਰੱਖਣ ਦੀ ਤਾਂ ਜੋ ਉਹ ਕੋਰੋਨਾ ਵਰਗੀ ਬਿਮਾਰੀ ਤੋਂ ਲੜ ਸਕਣ। ਸੋ ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਦੇ ਆਪਣੇ ਹੀ ਆਗੂ ਸ਼ਰਾਬ ਦੀ ਡਲਿਵਰੀ ਦਾ ਵਿਰੋਧ ਕਰ ਰਹੇ ਨੇ ਉੱਥੇ ਹੀ ਖਿਡਾਰੀਆਂ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਜਿਮ ਖੋਲ੍ਹਣ ਦੀ ਮੰਗ ਕੀਤੀ ਗਈ ਹੈ।

ABOUT THE AUTHOR

...view details