ਖੰਨਾ:ਇੱਕ ਪਾਸੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਦੇ ਵਿੱਚ ਲੱਗ ਰਹੇ ਬਿਜਲੀ ਦੀ ਕੱਟ ਕਾਰਨ ਆਮ ਜਨਤਾ ਪ੍ਰੇਸ਼ਾਨ ਹੈ। ਆਲਮ ਇਹ ਹੈ, ਕਿ ਬਿਜਲੀ ਨਾ ਹੋਣ ਕਾਰਨ ਪਾਣੀ ਦਾ ਸੰਕਟ ਪੈਦਾ ਹੋ ਰਿਹਾ ਹੈ।
ਬਿਜਲੀ ਦੇ ਕੱਟ ਤੋਂ ਪ੍ਰੇਸ਼ਾਨ ਹੋ ਖੰਨਾ ਨਿਵਾਸੀਆਂ ਨੇ ਦੇਰ ਰਾਤ ਬਿਜਲੀ ਗਰਿੱਡ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਲੋਕਾਂ ਨੇ ਪੰਜਾਬ ਸਰਕਾਰ ਤੇ ਪੰਜਾਬ ਬਿਜਲੀ ਵਿਭਾਗ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਭੜਾਸ ਕੱਢੀ ਕਿਹਾ, ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਜਲੀ ਦਾ ਸਰਪਲਸ ਸੂਬੇ ਦਾ ਮਾਲਕ ਹੋਣ ਦੇ ਬਾਵਜ਼ੂਦ ਆਪਣੇ ਸੂਬੇ ਦੇ ਲੋਕਾਂ ਨੂੰ ਬਿਜਲੀ ਨਹੀਂ ਦੇ ਸਕਦਾ, ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਕਿਉਂਕਿ ਉਹ ਪੰਜਾਬ ਚਲਾਉਣ ਦੇ ਕਾਬਲ ਨਹੀਂ ਹੈ।