ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਵਿੱਚ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਇਨਸਾਨੀਅਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਰਅਸਲ ਜ਼ਿਲ੍ਹੇ ਦੇ ਕਸਬਾ ਜਗਰਾਉਂ ਵਿਖੇ ਪ੍ਰੇਮੀ ਵੱਲੋਂ ਆਪਣੀ ਪ੍ਰੇਮਿਕਾ ਦਾ ਬੇਰਹਿਮੀ (Lover killed his girlfriend) ਦੇ ਨਾਲ ਕਤਲ ਕਰਕੇ ਲਾਸ਼ ਨੂੰ ਖੁਰਦ-ਬੁਰਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਮਾਮਲੇ ਦੇ ਵਿੱਚ ਜਗਰਾਉਂ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ ਮ੍ਰਿਤਕਾ ਦਾ ਪ੍ਰੇਮੀ ਪਰਮਪ੍ਰੀਤ ਵੀ ਸ਼ਾਮਿਲ ਹੈ, ਜਿਸ ਦੇ ਜਸਵਿੰਦਰ ਕੌਰ ਦੇ ਨਾਲ ਸਬੰਧ ਸਨ ਅਤੇ ਮ੍ਰਿਤਕਾ ਦੇ ਭਰਾ ਵੱਲੋਂ ਉਸ ਦੇ ਕੁਝ ਦਿਨ ਪਹਿਲਾਂ ਹੀ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਗਈ ਸੀ।
ਲਾਪਤਾ ਸੀ ਲੜਕੀ: ਮ੍ਰਿਤਕਾ ਦੇ ਭਰਾ ਵੱਲੋਂ ਪੁਲਿਸ ਨੂੰ ਰਿਪੋਰਟ ਕਰਵਾਏ ਜਾਣ ਤੋਂ ਬਾਅਦ ਜਾਂਚ ਦੌਰਾਨ ਪਤਾ ਲੱਗਾ ਕਿ ਲੜਕੀ ਆਪਣੇ ਘਰੋਂ ਕੁਝ ਗਹਿਣੇ ਅਤੇ ਪੈਸੇ ਲੈ ਕੇ ਗਈ ਸੀ ਪਰ ਉਸ ਦੇ ਪ੍ਰੇਮੀ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੁਲਜ਼ਮਾਂ ਨੇ ਪਹਿਲਾਂ ਲੜਕੀ ਦਾ ਚੁੰਨੀ ਨਾਲ ਗਲਾ ਘੁੱਟਿਆ (The girl was strangled with a pick) ਅਤੇ ਫਿਰ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਨੇੜੇ ਨਹਿਰ ਦੇ ਵਿਚ ਡੁੱਬਾ ਦਿੱਤਾ ਅਤੇ ਫਿਰ ਉਸ ਨੂੰ ਜਲਾ ਕੇ ਸੁਧਾਰ ਦੇ ਪਿੱਛੇ ਦਫਨਾ ਦਿੱਤਾ ਜਿਸ ਦੀ ਜਾਣਕਾਰੀ ਲੁਧਿਆਣਾ ਆਈ ਜੀ ਰੇਂਜ ਨੇ ਕੀਤੀ ਹੈ।