ਲੁਧਿਆਣਾ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਦੇ ਲਈ ਕਿਸਾਨ ਲਗਾਤਾਰ ਦਿੱਲੀ ਧਰਨੇ ਲਈ ਰਵਾਨਾ ਹੋ ਰਹੇ ਹਨ। ਦੱਸ ਦਈਏ ਕਿ ਜ਼ਿਲ੍ਹੇ ’ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਹੇਠ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ’ਚ ਕਿਸਾਨਾਂ ਦਾ ਜਥਾ ਲੁਧਿਆਣਾ ਦੇ ਲਾਡੋਵਾਲ ਸਥਿਤ ਟੋਲ ਪਲਾਜਾ ਤੋਂ ਹੁੰਦਾ ਹੋਇਆ ਦਿੱਲੀ ਲਈ ਰਵਾਨਾ ਹੋਇਆ। ਇਸ ਦੌਰਾਨ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸਣੇ ਸੂਬੇ ਦੀ ਕਾਂਗਰਸ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਲੁਧਿਆਣਾ: ਕਿਸਾਨੀ ਅੰਦੋਲਨ ਲਈ ਵੱਡੀ ਗਿਣਤੀ ’ਚ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਹੇਠ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ’ਚ ਕਿਸਾਨਾਂ ਦਾ ਜਥਾ ਲੁਧਿਆਣਾ ਦੇ ਲਾਡੋਵਾਲ ਸਥਿਤ ਟੋਲ ਪਲਾਜਾ ਤੋਂ ਦਿੱਲੀ ਲਈ ਰਵਾਨਾ ਹੋਇਆ।
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਅਫਸੋਸ ਦੀ ਗੱਲ ਇਹ ਹੈ ਕਿ ਕੇਂਦਰ ਸਰਕਾਰ ਆਪਣੀ ਨਜ਼ਦੀਕੀ ਪ੍ਰਾਈਵੇਟ ਕੰਪਨੀਆਂ ਦੇ ਹੱਕ ਪੂਰਨ ’ਚ ਲੱਗੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਹਾਰ ਨਹੀਂ ਮੰਨੀ ਜਾਵੇਗੀ ਉਹ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਆਉਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕੋਰੋਨਾ ਕਾਲ ਦੌਰਾਨ ਹਲਾਤਾਂ ਨਾਲ ਨਜਿੱਠਣ ਚ ਅਸਫਲ ਰਹੀ ਹੈ। ਨਾਲ ਹੀ ਕਿਸਾਨ ਆਗੂਆਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਤੇ ਆਪਣੀ ਮਤਲਬ ਦੀ ਸਿਆਸਤ ਖੇਡਣ ਦਾ ਦੋਸ਼ ਵੀ ਲਾਇਆ।
ਇਹ ਵੀ ਪੜੋ: ਰੇਤ ਚੋਰੀ ਅਤੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦੇ ਮਾਮਲੇ ਵਿੱਚ ਮੁਕਦਮਾ ਦਰਜ