ਪੰਜਾਬ

punjab

ETV Bharat / state

ਲੁਧਿਆਣਾ ਜੇਲ੍ਹ 'ਚ ਮਾਰੇ ਗਏ ਕੈਦੀ ਦੇ ਪਰਿਵਾਰ ਨੇ ਕਾਰਵਾਈ ਦੀ ਕੀਤੀ ਮੰਗ - punjab news

ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀਆਂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪ ਤੋਂ ਬਾਅਦ ਇੱਕ ਕੈਦੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੀ ਲਾਸ਼ ਸਿਵਲ ਹਸਪਤਾਲ ਵਿੱਚ ਪਈ ਹੋਈ ਹੈ। ਇਸ ਮੌਕੇ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਬੈਂਸ ਵੀ ਪੁੱਜੇ।

ਫ਼ੋਟੋ

By

Published : Jun 28, 2019, 10:25 AM IST

Updated : Jun 28, 2019, 11:14 AM IST

ਲੁਧਿਆਣਾ: ਇਥੋਂ ਦੀ ਕੇਂਦਰੀ ਜੇਲ੍ਹ ਵਿੱਚ ਝੜਪ ਤੋਂ ਬਾਅਦ ਅਜੀਤ ਸਿੰਘਨਾਂਅ ਦੇ ਇੱਕ ਕੈਦੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਇਲਜ਼ਾਮ ਲਾਇਆ ਕਿ ਉਨ੍ਹਾਂ ਨੂੰ ਕਤਲ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਤੇ ਨਾ ਹੀ ਉਨ੍ਹਾਂ ਨੂੰ ਲਾਸ਼ ਦਿੱਤੀ ਜਾ ਰਹੀ ਹੈ।

ਵੀਡੀਓ

ਮ੍ਰਿਤਕ ਅਜੀਤ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਅਜੀਤ ਸਿੰਘ ਦਾ ਕਤਲ ਸਿਆਸੀ ਰੰਜਿਸ਼ ਕਰਕੇ ਕੀਤਾ ਹੈ। ਪਰਿਵਾਰ ਵਾਲਿਆਂ ਨੇ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਲੁਧਿਆਣਾ ਜੇਲ੍ਹ ਮਾਮਲਾ: ਡੀਸੀ ਨੇ ਦੱਸਿਆ ਸਾਰਾ ਮਾਮਲਾ

ਉੱਥੇ ਹੀ ਵਿਧਾਇਕ ਸਿਮਰਜੀਤ ਬੈਂਸ ਨੇ ਜੇਲ੍ਹ ਮੰਤਰੀ ਤੇ ਕੈਪਟਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਲ੍ਹ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਤੋਂ ਗ੍ਰਹਿ ਵਿਭਾਗ ਲੈ ਕੇ ਕਿਸੇ ਸੂਝਵਾਨ ਮੰਤਰੀ ਨੂੰ ਦੇਣਾ ਚਾਹੀਦਾ ਹੈ।

Last Updated : Jun 28, 2019, 11:14 AM IST

ABOUT THE AUTHOR

...view details