ਪੰਜਾਬ

punjab

ETV Bharat / state

ਰੇਸਤਰਾਂ, ਹਲਵਾਈ ਤੇ ਹੋਰ ਖਾਣ-ਪੀਣ ਦੇ ਸਮਾਨ ਦੀ ਕੀਤੀ ਜਾ ਸਕਦੀ ਹੈ ਹੋਮ ਡਲਿਵਰੀ: ਡੀਸੀ - ਖਾਣ-ਪੀਣ ਦੇ ਸਮਾਨ ਦੀ ਹੋਮ ਡਲਿਵਰੀ

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਹੁਕਮ ਜਾਰੀ ਕਰਕੇ ਸਾਰੇ ਰੇਸਤਰਾਂ, ਖਾਣ-ਪੀਣ ਦੀਆਂ ਦੁਕਾਨਾਂ, ਹਲਵਾਈਆਂ, ਆਈਸ ਕਰੀਮ ਦੁਕਾਨਾਂ ਅਤੇ ਜੂਸ ਦੀਆਂ ਦੁਕਾਨਾਂ ਨੂੰ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਘਰ-ਘਰ ਡਲਿਵਰੀ ਦੀ ਇਜਾਜ਼ਤ ਦੇ ਦਿੱਤੀ ਹੈ।

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ

By

Published : May 9, 2020, 12:54 PM IST

ਲੁਧਿਆਣਾ: ਜ਼ਿਲ੍ਹਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਹੁਕਮ ਜਾਰੀ ਕਰਕੇ ਸਾਰੇ ਰੇਸਤਰਾਂ, ਖਾਣ-ਪੀਣ ਦੀਆਂ ਦੁਕਾਨਾਂ, ਹਲਵਾਈਆਂ, ਆਈਸ ਕਰੀਮ ਦੁਕਾਨਾਂ ਅਤੇ ਜੂਸ ਦੀਆਂ ਦੁਕਾਨਾਂ ਨੂੰ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਘਰ-ਘਰ ਡਲਿਵਰੀ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਠਾ ਕੇ ਖਾਣਾ ਖਵਾਉਣ ਅਤੇ ਖ਼ੁਦ ਘਰ ਨੂੰ ਲਿਜਾਣ ਦੀ ਮੁਕੰਮਲ ਪਾਬੰਦੀ ਰਹੇਗੀ। ਇਹ ਕੰਮ ਕਰਨ ਲਈ ਦੁਕਾਨਦਾਰਾਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਤੋਂ ਕਿਸੇ ਵਿਸ਼ੇਸ਼ ਇਜਾਜ਼ਤ ਦੀ ਲੋੜ ਨਹੀਂ ਹੈ ਪਰ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ।

ਵੀਡੀਓ

ਉਨ੍ਹਾਂ ਦੱਸਿਆ ਕਿ ਇਨ੍ਹਾਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਵਿੱਚ ਸਫਾਈ ਵਿਵਸਥਾ ਬਹਾਲ ਰੱਖਣੀ ਪਵੇਗੀ। ਇੱਥੇ ਕੰਮ ਕਰਨ ਵਾਲੇ ਹਰੇਕ ਵਰਕਰ ਦਾ ਰੋਜ਼ਾਨਾ ਬੁਖ਼ਾਰ ਆਦਿ ਚੈੱਕ ਕਰਨਾ ਤੇ ਰਿਕਾਰਡ ਰੱਖਣਾ, ਹਰੇਕ ਹਿੱਸੇ ਨੂੰ ਸੈਨੀਟਾਈਜ਼ ਕਰਨਾ, ਸਮੇਂ-ਸਮੇਂ 'ਤੇ ਹੱਥ ਧਵਾਉਣੇ, ਮਾਸਕ ਦੀ ਵਰਤੋਂ, ਸਮਾਜਿਕ ਦੂਰੀ ਅਤੇ ਹੋਰ ਹਦਾਇਤਾਂ ਦੀ ਪਾਲਣਾ ਕਰਨੀ ਬਹੁਤ ਲਾਜ਼ਮੀ ਹੋਵੇਗੀ।

ਉਨ੍ਹਾਂ ਕਿਹਾ ਕਿ ਘਰ-ਘਰ ਡਲਿਵਰੀ ਵੇਲੇ ਖਾਣ-ਪੀਣ ਦੇ ਸਮਾਨ ਦੀ ਵਧੀਆ ਤਰੀਕੇ ਨਾਲ ਪੈਕਿੰਗ ਹੋਣੀ ਲਾਜ਼ਮੀ ਹੈ। ਵਾਹਨ ਸਾਫ਼ ਸੁਥਰਾ ਅਤੇ ਰੋਗਾਣੂ ਮੁਕਤ ਹੋਣਾ ਚਾਹੀਦਾ ਹੈ, ਜਿੱਥੇ ਸਮਾਨ ਮੁਹੱਈਆ ਕਰਾਉਣਾ ਹੈ, ਉਸ ਵਿਅਕਤੀ ਨਾਲ ਕੋਈ ਵੀ ਸਰੀਰਕ ਸੰਪਰਕ ਕਰਨ ਦੀ ਮਨਾਹੀ ਹੋਵੇਗੀ। ਡਲੀਵਰੀ ਵਾਲੇ ਵਰਕਰ ਦੇ ਹੱਥਾਂ 'ਤੇ ਦਸਤਾਨੇ ਅਤੇ ਮੂੰਹ 'ਤੇ ਮਾਸਕ ਲੱਗਿਆ ਹੋਣਾ ਲਾਜ਼ਮੀ ਹੋਵੇਗਾ, ਉਹ ਡੋਰ ਬੈੱਲ ਆਦਿ ਨੂੰ ਹੱਥ ਨਹੀਂ ਲਗਾਏਗਾ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਤੋਂ ਪਰਾਲੀ ਸਮੱਸਿਆ ਦੇ ਹੱਲ ਲਈ ਕੀਤੀ ਬੋਨਸ ਦੀ ਮੰਗ਼

ਇਸ ਦੇ ਨਾਲ ਹੀ ਡੀਸੀ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਹਿਦਾਇਤਾਂ ਦੀ ਉਲੰਘਣਾ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ 3818 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 125 ਨਮੂਨੇ ਪੌਜ਼ੀਟਿਵ ਪਾਏ ਗਏ ਹਨ ਜਦਕਿ 20 ਹੋਰ ਜ਼ਿਲ੍ਹਿਆਂ ਨਾਲ ਸਬੰਧਤ ਹਨ।

ABOUT THE AUTHOR

...view details