ਪੰਜਾਬ

punjab

ETV Bharat / state

ਲੁਧਿਆਣਾ ਦੇ ਡੀਸੀਪੀ ਨੇ ਦੱਸਿਆ ਕਰਫ਼ਿਊ ਦੌਰਾਨ ਕੰਮ ਕਰਨ ਦਾ ਢੰਗ

ਲੁਧਿਆਣਾ ਦੇ ਡੀਸੀਪੀ ਨੇ ਕਰਫ਼ਿਊ ਦੌਰਾਨ ਪੁਲਿਸ ਦੇ ਕੰਮ ਕਰਨ ਦਾ ਤਰੀਕਾ ਦੱਸਿਆ ਹੈ। ਲੁਧਿਆਣਾ ਵਿੱਚ ਹੁਣ ਤੱਕ ਦਰਜ ਕੀਤੇ ਗਏ ਮਾਮਲੇ ਅਤੇ ਜੇਲ੍ਹ ਭੇਜੇ ਗਏ ਲੋਕਾਂ ਦੀ ਵੀ ਜਾਣਕਾਰੀ ਦੱਸੀ ਹੈ।

ਫ਼ੋਟੋ।
ਫ਼ੋਟੋ।

By

Published : Apr 27, 2020, 2:59 PM IST

ਲੁਧਿਆਣਾ: ਇਕ ਪਾਸੇ ਪੰਜਾਬ ਪੁਲਿਸ ਜਿੱਥੇ ਅੱਜ ਸਬ ਇੰਸਪੈਕਟਰ ਹਰਜੀਤ ਸਿੰਘ ਦੇ ਜਜ਼ਬੇ ਨੂੰ ਸਲਾਮ ਕਰ ਰਹੀ ਹੈ। ਉੱਥੇ ਹੀ ਦੂਜੇ ਪਾਸੇ ਲੁਧਿਆਣਾ ਦੇ ਡੀਸੀਪੀ ਵੱਲੋਂ ਪੁਲਿਸ ਦੀ ਕਾਰਗੁਜ਼ਾਰੀ ਦਾ ਢੰਗ ਅਤੇ ਹੁਣ ਤੱਕ ਲੁਧਿਆਣਾ ਵਿੱਚ ਦਰਜ ਕੀਤੀ ਗਈ ਐਫਆਈਆਰ ਦੀ ਵੀ ਡਿਟੇਲ ਦੱਸੀ ਗਈ ਹੈ।

ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਵੀ ਕਰਫਿਊ ਦੀ ਉਲੰਘਣਾ ਕਰਨ ਵਾਲੇ ਨੂੰ ਜੇਲ੍ਹ ਨਹੀਂ ਭੇਜਿਆ ਜਾਂਦਾ ਨਾ ਹੀ ਚਲਾਨ ਕੱਟਿਆ ਜਾਂਦਾ ਹੈ ਅਤੇ ਨਾ ਹੀ ਐੱਫ ਆਈ ਆਰ ਦਰਜ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਜਾਂਦੀ ਹੈ ਜਿਸ ਦੇ ਬਾਵਜੂਦ ਵੀ ਜੇਕਰ ਉਹ ਹਰਕਤਾਂ ਤੋਂ ਬਾਜ਼ ਨਹੀਂ ਆਉਂਦੇ ਤਾਂ ਉਸ ਤੋਂ ਬਾਅਦ ਕੋਈ ਕਦਮ ਚੁੱਕਿਆ ਜਾਂਦਾ ਹੈ।

ਵੇਖੋ ਵੀਡੀਓ

ਅਖਿਲ ਚੌਧਰੀ ਨੇ ਦੱਸਿਆ ਕਿ ਉਹ 23 ਮਾਰਚ ਤੋਂ ਲੈ ਕੇ ਹੁਣ ਤੱਕ ਕਰਫ਼ਿਊ ਦੌਰਾਨ 376 ਐਫਆਈਆਰ ਦਰਜ ਕਰ ਚੁੱਕੇ ਹਨ। ਇਸ ਤੋਂ ਇਲਾਵਾ ਜੇਕਰ ਚਲਾਨਾਂ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਲੁਧਿਆਣਾ ਵਿੱਚ 6333 ਵਾਹਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ। 1323 ਵਾਹਨਾਂ ਨੂੰ ਹੁਣ ਤੱਕ ਬਾਂਡ ਕੀਤਾ ਗਿਆ ਹੈ, 13526 ਲੋਕਾਂ ਨੂੰ ਓਪਨ ਜੇਲ੍ਹ ਭੇਜਿਆ ਜਾ ਚੁੱਕਾ ਹੈ ਜਿਨ੍ਹਾਂ ਨੂੰ ਬਾਅਦ ਵਿੱਚ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਅਸੀਂ ਡਰੋਨ ਰਾਹੀਂ ਵੀ ਲੋਕਾਂ ਤੇ ਨਜ਼ਰ ਰੱਖ ਰਹੇ ਹਾਂ ਅਤੇ ਜੇਕਰ ਕੋਈ ਕਰਫਿਊ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਮੁਤਾਬਕ ਉਸ ਉੱਤੇ ਕਾਰਵਾਈ ਕੀਤੀ ਜਾਂਦੀ ਹੈ। ਡੀਸੀਪੀ ਹੈੱਡਕੁਆਰਟਰ ਨੇ ਦੱਸਿਆ ਕਿ ਲੋਕਾਂ ਨੂੰ ਪਹਿਲਾਂ ਚਿਤਾਵਨੀ ਦਿੱਤੀ ਜਾਂਦੀ ਹੈ ਅਤੇ ਜੇਕਰ ਵਾਰ-ਵਾਰ ਉਹ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਤੋਂ ਬਾਅਦ ਹੀ ਉਸ ਉੱਤੇ ਕਾਰਵਾਈ ਕੀਤੀ ਜਾਂਦੀ ਹੈ।

ABOUT THE AUTHOR

...view details