ਲੁਧਿਆਣਾ: ਡਿਪਟੀ ਕਮਿਸ਼ਨਰ ਨੇ ਸ਼ਨੀਵਾਰ ਨੂੰ ਕੋਵਿਡ-19 ਦੇ ਚਲਦੇ ਆਪਣੇ ਆਪ ਨੂੰ ਕੁਆਰੰਟਾਈਨ ਕਰ ਲਿਆ ਹੈ। ਦੱਸਣਯੋਗ ਹੈ ਕਿ ਪ੍ਰਦੀਪ ਅਗਰਵਾਲ ਸ਼ਨੀਵਾਰ ਨੂੰ ਏਸੀਪੀ ਅਨਿਲ ਕੋਹਲੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਏ ਸਨ, ਜਿਸ ਦੇ ਚਲਦੇ ਉਨ੍ਹਾਂ ਇਹ ਕਦਮ ਚੁਕਿਆ ਹੈ। ਪ੍ਰਦੀਪ ਅਗਰਵਾਲ ਦੇ ਇਸ ਫੈਸਲੇ ਦੀ ਜਾਣਕਾਰੀ ਲੁਧਿਆਣਾ ਦੇ ਲੋਕ ਸੰਪਰਕ ਵਿਭਾਗ ਵੱਲੋਂ ਸਾਂਝਾ ਕੀਤਾ ਗਿਆ ਹੈ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਆਪਣੇ ਆਪ ਨੂੰ ਕੀਤਾ ਕੁਆਰੰਟਾਈਨ - Ludhiana Deputy Commissioner
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਆਪਣੇ ਆਪ ਨੂੰ ਕੁਆਰੰਟਾਈਨ ਕਰ ਲਿਆ ਹੈ। ਇਸ ਫੈਸਲੇ ਦੀ ਜਾਣਕਾਰੀ ਲੁਧਿਆਣਾ ਦੇ ਲੋਕ ਸੰਪਰਕ ਵਿਭਾਗ ਵੱਲੋਂ ਸਾਂਝਾ ਕੀਤਾ ਗਿਆ ਹੈ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਆਪਣੇ ਆਪ ਨੂੰ ਕੀਤਾ ਕੁਆਰੰਟਾਈਨ
ਜ਼ਿਕਰਯੋਗ ਹੈ ਕਿ ACP ਅਨਿਲ ਕੋਹਲੀ ਦਾ ਸ਼ਹਿਰ ਦੇ ਢੋਲੇਵਾਲ ਇਲਾਕੇ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਹੈ। ਪੀਪੀਈ ਕਿਟਸ 'ਚ ਆਏ ਕਰਫਿਊ ਵਲੰਟੀਅਰਾਂ ਨੇ ਉਨ੍ਹਾਂ ਦਾ ਸਸਕਾਰ ਕੀਤਾ।
ਕੋਰੋਨਾ ਪੀੜਤ ACP ਅਨਿਲ ਕੋਹਲੀ ਦਾ ਦੇਹਾਂਤ ਸ਼ਨੀਵਾਰ ਦੁਪਹਿਰ ਨੂੰ ਅਪੋਲੋ ਹਸਪਤਾਲ 'ਚ ਹੋਇਆ। ਕੋਰੋਨਾ ਪੀੜਤ ACP ਅਨਿਲ ਕੋਹਲੀ ਨੂੰ 13 ਅਪ੍ਰੈਲ ਨੂੰ ਅਪੋਲੋ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਲੁਧਿਆਣਾ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 19 ਪੌਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ।