ਲੁਧਿਆਣਾ: ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਜਿੱਥੇ ਪੰਜਾਬ ਪੁਲਿਸ ਵੱਲੋਂ ਆਏ ਦਿਨ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਦੇ ਸਾਥੀਆਂ ਉੱਤੇ ਲਗਾਤਾਰ ਸਿਕੰਜ਼ਾ ਕੱਸਿਆ ਜਾ ਰਿਹਾ ਹੈ। ਪੰਜਾਬ ਦੇ ਨੌਜਵਾਨਾਂ 'ਤੇ ਐਨ.ਐਸ.ਏ ਧਾਰਾ ਲਗਾਈ ਜਾ ਰਹੀ ਹੈ। ਜਿਸ ਕਾਰਨ ਕਿਸਾਨਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਪੰਜਾਬ ਦੇ ਨੌਜਵਾਨਾਂ ਉੱਪਰ ਜੋ ਅੱਤਿਆਚਾਰ ਹੋ ਰਿਹਾ ਹੈ ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਨੂੰ ਲੈ ਕੇ ਲੁਧਿਆਣਾ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰੋਸ ਪ੍ਰਦਰਸ਼ਨ ਕਰ ਡੀਸੀ ਨੂੰ ਮੰਗ ਪੱਤਰ ਦਿੱਤਾ।
ਸਿਆਸੀ ਪਾਰਟੀ ਖਰਾਬ ਕਰ ਰਹੀਆਂ ਪੰਜਾਬ ਦਾ ਮਾਹੌਲ:ਕਿਸਾਨ ਜੱਥੇਬੰਦੀਆਂ ਦਾ ਕਹਿਣਾ ਕਿ ਪੰਜਾਬ ਦੇ ਮੌਹਾਲ ਨੂੰ ਜਾਣਬੁੱਝ ਕੇ ਖ਼ਰਾਬ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮਾਹੌਲ਼ ਨੂੰ ਕੋਈ ਨੌਜਵਾਨ ਜਾਂ ਧਾਰਮਿਕ ਆਗੂ ਖ਼ਰਾਬ ਨਹੀਂ ਕਰ ਰਹੇ ਬਲਕਿ ਸਿਆਸੀ ਪਾਰਟੀ ਖਰਾਬ ਕਰ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੀਆਂ ਹਨ। ਇਸ ਤਰ੍ਹਾਂ ਕਾਰਨ ਸਿਆਸੀ ਲੀਡਰ ਆਪਣਾ ਨਾਮ ਚਕਮਾਉਣਾ ਚਾਹੁੰਦੇ ਹਨ। ਕਿਸਾਨਾਂ ਨੇ ਸਾਫ਼ ਤੌਰ ਉੱਤੇ ਕਿਹਾ ਕਿ ਇਹ ਸਿਆਸਤਦਾਨਾਂ ਦੀਆਂ ਕੋਝੀਆਂ ਚਾਲਾਂ ਹਨ। ਇਨ੍ਹਾਂ ਚਾਲਾਂ ਦੇ ਕਾਰਨ ਹੀ ਪੰਜਾਬ ਦੇ ਨੌਜਵਾਨਾਂ ਉੱਪਰ ਐਨਐਸਏ ਧਾਰਾ ਲਗਾਈ ਜਾ ਰਹੀ ਹੈ ਤਾਂ ਲੋਕਾਂ 'ਚ ਡਰ ਪੈਦਾ ਕੀਤਾ ਜਾ ਸਕਾ।