ਲੁਧਿਆਣਾ : ਜ਼ਿਲ੍ਹੇ ਦੇ ਗਿਆਸਪੁਰਾ ਇਲਾਕੇ ਵਿੱਚ ਅੱਜ ਸਵੇਰੇ ਉਸ ਵੇਲੇ ਹਫੜਾ-ਤਫੜੀ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਨੇੜੇ ਵੇਰਕਾ ਬੂਥ 'ਤੇ ਗੈਸ ਲੀਕ ਹੋਣ ਨਾਲ 11 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਫਿਲਹਾਲ ਮੌਕੇ 'ਤੇ ਡਾਕਟਰਾਂ ਦੀਆਂ ਟੀਮਾਂ ਪਹੁੰਚ ਚੁਕੀਆਂ ਹਨ । ਲੁਧਿਆਣਾ ਦੇ ਗਿਆਸਪੁਰਾ ਇਲਾਕੇ ਦੇ ਵਿੱਚ ਅੱਜ ਤੜਕਸਾਰ ਇੱਕ ਫੈਕਟਰੀ ਵਿਚੋਂ ਗੈਸ ਲੀਕ ਹੋਣ ਕਰਕੇ ਕਈ ਲੋਕ ਉਸ ਦੀ ਲਪੇਟ ਵਿੱਚ ਆ ਗਏ। ਗੈਸ ਲੀਕ ਗਿਆਸਪੁਰਾ ਦੇ ਸੁਆ ਰੋਡ 'ਤੇ ਸਥਿਤ ਫੈਕਟਰੀ ਵਿੱਚ ਹੋਈ ਹੈ। ਜਿਸ ਕਾਰਨ ਦਰਜਨਾਂ ਲੋਕ ਉਸ ਦੀ ਲਪੇਟ ਵਿੱਚ ਆ ਗਏ। ਦੱਸਿਆ ਜਾ ਰਿਹਾ ਹੈ ਕਿ ਆਸ-ਪਾਸ ਦੇ ਘਰਾਂ ਦੇ ਲੋਕ ਆਪਣੇ ਘਰਾਂ ਵਿਚ ਬੇਹੋਸ਼ ਹੋ ਗਏ ਹਨ ਅਤੇ ਕੋਈ ਵੀ ਉਥੋਂ ਜਾਣ ਦੇ ਯੋਗ ਨਹੀਂ ਹੈ। ਸੂਤਰਾਂ ਅਨੁਸਾਰ ਗੈਸ ਲੀਕ ਹੋਣ ਕਾਰਨ ਜੋ ਵੀ 300 ਮੀਟਰ ਦੇ ਘੇਰੇ ਵਿੱਚ ਜਾ ਰਿਹਾ ਹੈ, ਉਸ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ।
ਘਟਨਾ ਤੋਂ ਬਾਅਦ ਹੁਣ ਇਲਾਕਾ ਸੀਲ :ਸੂਚਨਾਂ ਮਿਲਦੇ ਹੀ ਮੌਕੇ 'ਤੇ ਐਨਡੀਆਰਐਫ ਦੀਆਂ ਟੀਮਾਂ ਬਚਾਅ ਕਾਰਜ ਲਈ ਪਹੁੰਚ ਚੁਕੀਆਂ ਹਨ ਜਿੰਨਾ ਵੱਲੋਂ ਕੇ ਲੋਕਾਂ ਨੂੰ ਰੈਸਕਿਊ ਕੀਤਾ ਜਾ ਰਿਹਾ ਹੈ। ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਹੈ ਜਿਸ ਥਾਂ 'ਤੇ ਗੈਸ ਲੀਕ ਹੋਈ ਹੈ ਉਸ ਨੂੰ ਪੁਲਿਸ ਨੇ ਸੀਲ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਉਸ ਥਾਂ ਤੋਂ ਦੂਰ ਕੀਤਾ ਜਾ ਰਿਹਾ ਹੈ' ਤਾਂ ਜੋ ਕੋਈ ਹੋਰ ਉਸ ਗੈਸ ਦੀ ਲਪੇਟ ਵਿੱਚ ਆ ਸਕੇ। ਹਾਲਾਂਕਿ ਇਹ ਗੈਸ ਕਿਵੇਂ ਲਈ ਕੋਈ ਇਸ ਬਾਰੇ ਹਾਲੇ ਤੱਕ ਜਾਣਕਾਰੀ ਨਹੀਂ ਮਿਲ ਸਕੀ ਹੈ ਪਰ ਮੌਕੇ 'ਤੇ ਮੌਜੂਦ ਲੁਧਿਆਣਾ ਦੇ ਸੀਨੀਅਰ ਪੁਲਿਸ ਅਫਸਰ ਨੇ 11 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ, ਕਿ ਕਈ ਲੋਕ ਬੇਹੋਸ਼ ਵੀ ਹੋਏ ਹਨ ਹਸਪਤਾਲ ਵਿਚ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ, ਉਹਨਾਂ ਕਿਹਾ ਕਿ ਸਾਡਾ ਪਹਿਲਾ ਕਰਤਵ ਲੋਕਾਂ ਦੀ ਜਾਨ ਬਚਾਉਂਣ ਦਾ ਕੰਮ ਹੈ ਇਸ ਕਰਕੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਘਟਨਾ 'ਤੇ CM ਭਗਵੰਤ ਮਾਨ ਨੇ ਜ਼ਾਹਿਰ ਕੀਤਾ ਦੁੱਖ :ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਮੁੱਖ ਮੰਤਰੀ ਭਗਵੰਤ ਇਸੰਘ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ ਅਤੇ ਟਵੀਟ ਕਰਕੇ ਉਹਨਾਂ ਨੇ ਹਾਦਸੇ ਦਾ ਦੁੱਖ ਜ਼ਾਹਿਰ ਕੀਤਾ ਹੈ, ਨਾਲ ਹੀ ਉਹਨਾਂ ਕਿਹਾ ਕਿ ਪੂਰੀ ਘਟਨਾ ਦੀ ਜਾਂਚ ਕੀਤੀ ਜਾਰਹੀ ਹੈ , ਹਾਦਸੇ 'ਚ ਪੀੜਿਤ ਲੋਕਾਂ ਨੂੰ ਰਾਹਤ ਪਹੁੰਚਾਈ ਜਾਰਹੀ ਹੈ। ਅਤੇ ਹਰ ਸੰਭਵ ਮਦਦ ਕੀਤੀ ਜਾਏਗੀ। 'ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਕ ਹੈ..ਪੁਲਿਸ, ਪੑਸ਼ਾਸਨ ਅਤੇ NDRF ਟੀਮਾਂ ਮੌਕੇ ‘ਤੇ ਮੌਜੂਦ ਹਨ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ'
ਲੋਕਾਂ ਨੂੰ ਦੂਰੀ ਬਣਾਉਣ ਦੀ ਅਪੀਲ :ਮੌਕੇ 'ਤੇ ਮੌਜੂਦ ਕੁਝ ਲੋਕਾਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਫੈਕਟਰੀ ਵਿਚੋਂ ਗੈਸ ਲੀਕ ਹੋਣ ਕਰਕੇ ਹਾਦਸਾ ਵਾਪਰਿਆ ਹੈ,ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁਕੀ ਹੈ। ਫੈਕਟਰੀ ਦੇ ਨੇੜੇ ਰਹਿੰਦੇ ਲੋਕਾਂ ਦੇ ਪਰਿਵਾਰਕ ਮੈਂਬਰ ਆਏ ਹੋਏ ਹਨ , ਉਹਨਾਂ ਨੇ ਦੱਸਿਆ ਹੈ ਕਿ ਸਵੇਰੇ ਹੀ ਉਨ੍ਹਾਂ ਇਸ ਬਾਰੇ ਜਾਣਕਾਰੀ ਮਿਲੀ ਹੈ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਬਹੁਤ ਬੇਹੋਸ਼ ਹੋਏ ਹਨ। ਸੀਨੀਅਰ ਅਫ਼ਸਰਾਂ ਵੱਲੋਂ ਮੌਕੇ 'ਤੇ ਰਾਹਤ ਕਾਰਜ ਵਿਚ ਜੁਟੇ ਹੋਏ ਹਨ ਅਤੇ ਨਾਲ ਹੀ ਸਥਾਨਕ ਵਿਧਾਇਕ ਵੀ ਪਹੁੰਚ ਚੁਕੇ ਹਨ।
ਸੀਨੀਅਰ ਅਫਸਰਾਂ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ: ਗੈਸ ਲੀਕ ਹੋਣ ਕਾਰਨ ਇਹ ਵੱਡਾ ਹਾਦਸਾ ਵਾਪਰਿਆ ਹੈ, ਫੈਕਟਰੀ ਦੇ ਵਿੱਚ ਕੀ ਬਣਾਇਆ ਜਾ ਰਿਹਾ ਸੀ ਅਤੇ ਗੈਸ ਕਿਵੇਂ ਲੀਕ ਹੋਈ ਇਸ ਬਾਰੇ ਵੀ ਜਾਂਚ ਚੱਲ ਰਹੀ ਹੈ, ਬੀਤੀ ਦੇਰ ਰਾਤ ਤੇਜ਼ ਬਾਰਿਸ਼ ਅਤੇ ਤੇਜ ਹਨੇਰੀ ਚੱਲੀ ਸੀ ਜਿਸ ਕਰਕੇ ਇਹ ਖਦਸ਼ਾ ਲਗਾਇਆ ਜਾ ਸਕਦਾ ਹੈ ਕਿ ਫੈਕਟਰੀ ਦੇ ਵਿਚ ਪਾਈਪ ਫਟਣ ਕਰਕੇ ਗੈਸ ਲੀਕ ਹੋਈ ਹੋਵੇਗੀ। ਪਰ ਫੈਕਟਰੀ ਦੇ ਵਿੱਚ ਕਿਸ ਤਰ੍ਹਾਂ ਦੀ ਗੈਰ ਸੀ, ਜਿਸ ਨਾਲ ਲੋਕਾਂ ਦਾ ਜਾਨੀ ਨੁਕਸਾਨ ਹੋਇਆ। ਮੌਕੇ 'ਤੇ ਪਹੁੰਚੇ ਸੀਨੀਅਰ ਅਫਸਰਾਂ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ :Fire in Dairy: ਡੇਅਰੀ ਵਿੱਚ ਲੱਗੀ ਅੱਗ ਕਾਰਨ ਲੱਖਾਂ ਦਾ ਨੁਕਸਾਨ, ਸੂਚਿਤ ਕਰਨ ਦੇ ਬਾਵਜੂਦ ਨਹੀਂ ਪਹੁੰਚੀ ਫਾਇਰ ਬ੍ਰਿਗੇਡ
ਦਰਜਨ ਤੋਂ ਵੱਧ ਲੋਕ ਬੇਹੋਸ਼ ਹੋਏ: ਮਿਲੀ ਜਾਣਕਾਰੀ ਮੁਤਾਬਿਕ ਸ਼ਹਿਰ ਦੇ ਗਿਆਸਪੁਰ ਇਲਾਕੇ ਜੋ ਇਹ ਘਟਨਾ ਸਾਹਮਣੇ ਆਈ ਹੈ, ਇਹ ਇਕ ਸਿਤਾਰਾ ਨਾਮ ਦੇ ਸਿਨੇਮਾ ਨੇੜੇ ਦੁੱਧ ਦੀ ਫੈਕਟਰੀ ਵਿੱਚ ਵਾਪਰੀ ਹੈ। ਗੈਸ ਲੀਕ ਹੋਣ ਕਾਰਨ ਦਰਜਨ ਤੋਂ ਵੱਧ ਲੋਕ ਬੇਹੋਸ਼ ਹੋਏ ਹਨ, ਜਿੰਨਾਂ ਵਿੱਚ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਵੀ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਅਦ ਹੁਣ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਕਿਸੇ ਨੂੰ ਵੀ ਘਟਨਾ ਵਾਲੀ ਜਗ੍ਹਾ ਦੇ ਨੇੜੇ ਨਹੀਂ ਪਹੁੰਚਣ ਦਿੱਤਾ ਜਾ ਰਿਹਾ ਅਤੇ ਲੋਕਾਂ ਨੂੰ ਦੂਰੀ ਬਣਾਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਇਲ ਮਿਲਕ ਪਲਾਂਟ ਨਾਮ ਦੀ ਇਸ ਫੈਕਟਰੀ ਵਿੱਚ ਵੱਡੀਆਂ ਕੰਪਨੀਆਂ ਦੇ ਡੇਅਰੀ ਉਤਪਾਦ ਆਉਂਦੇ ਹਨ ਅਤੇ ਅੱਗੇ ਸਪਲਾਈ ਕੀਤੇ ਜਾਂਦੇ ਹਨ।