ਪੰਜਾਬ

punjab

ETV Bharat / state

ਲੁਧਿਆਣਾ ਜੇਲ੍ਹ ਕਾਂਡ: ਕੈਦੀ ਦਾ ਸਸਕਾਰ ਕਰਨ ਤੋਂ ਪਰਿਵਾਰ ਨੇ ਕੀਤਾ ਇਨਕਾਰ - The family denied cremation of prisoner

ਲੰਘੇ ਦਿਨੀਂ ਲੁਧਿਆਣਾ ਜੇਲ੍ਹ 'ਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਕੈਦੀ ਅਜੀਤ ਦੇ ਪਰਿਵਾਰਕ ਮੈਂਬਰਾਂ ਨੇ ਉਸ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਵੱਲੋਂ ਧਮਕੀਆਂ ਮਿਲਣ ਦੇ ਦੋਸ਼ ਲਗਾਏ ਹਨ।

ਫ਼ੋਟੋ।

By

Published : Jun 29, 2019, 3:28 PM IST

ਲੁਧਿਆਣਾ: ਕੇਂਦਰੀ ਜੇਲ੍ਹ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਅਜੀਤ ਦੇ ਪਰਿਵਾਰਕ ਮੈਂਬਰਾਂ ਅਤੇ ਡਿਪਟੀ ਪੁਲਿਸ ਕਮਿਸ਼ਨਰ ਅਸ਼ਵਨੀ ਵਿਚਾਲੇ ਮੁਲਾਕਾਤ ਹੋਈ। ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੀ ਮੌਜੂਦ ਰਹੇ। ਮ੍ਰਿਤਕ ਦੇ ਪਰਿਵਾਰ ਨੇ ਉਸ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਕੈਦੀ ਦਾ ਸਸਕਾਰ ਕਰਨ ਤੋਂ ਪਰਿਵਾਰ ਨੇ ਕੀਤਾ ਇਨਕਾਰ

ਮ੍ਰਿਤਕ ਅਜੀਤ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ 'ਤੇ ਪੁਲਿਸ ਵੱਲੋਂ ਲਗਾਤਾਰ ਸਸਕਾਰ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਉਨ੍ਹਾਂ ਨੂੰ ਧਮਕੀਆਂ ਵੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਪੋਸਟਮਾਰਟਮ ਵੀ ਉਨ੍ਹਾਂ ਦੀ ਮਰਜ਼ੀ ਤੋਂ ਬਿਨਾਂ ਹੀ ਕੀਤਾ। ਉਨ੍ਹਾਂ ਦੇ ਪੁੱਤ ਦਾ ਸੋਚੀ ਸਮਝੀ ਸਾਜ਼ਿਸ਼ ਤਹਿਤ ਕਤਲ ਕੀਤਾ ਗਿਆ ਹੈ, ਇਸੇ ਕਾਰਨ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਕਤਲ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ।

ਦੂਜੇ ਪਾਸੇ ਬੈਂਸ ਨੇ ਵੀ ਕਿਹਾ ਕਿ ਜੇਕਰ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਉਹ ਹਾਈਕੋਰਟ ਦਾ ਰੁਖ ਕਰਨਗੇ। ਉਨ੍ਹਾਂ ਕਿਹਾ ਜੇ ਜੁਡੀਸ਼ੀਅਲ ਇਨਕੁਆਇਰੀ ਦੌਰਾਨ ਕੈਦੀਆਂ 'ਤੇ ਪਰਚਾ ਦਰਜ ਹੋ ਸਕਦਾ ਹੈ ਤਾਂ ਕੈਦੀਆਂ 'ਤੇ ਗੋਲੀ ਚਲਾਉਣ ਵਾਲੇ ਮੁਲਾਜ਼ਮ 'ਤੇ ਕਿਉਂ ਨਹੀਂ?

ਡਿਪਟੀ ਪੁਲਿਸ ਕਮਿਸ਼ਨਰ ਅਸ਼ਵਨੀ ਕਪੂਰ ਨੇ ਕਿਹਾ ਕਿ ਪਰਿਵਾਰ ਨੇ ਜੋ ਅਪੀਲ ਕੀਤੀ ਹੈ ਉਸ ਸਬੰਧੀ ਤਫ਼ਤੀਸ਼ ਕਰਵਾਈ ਜਾਵੇਗੀ। ਹੁਣ ਤੱਕ 19 ਕੈਦੀਆਂ 'ਤੇ ਪੁਲਿਸ ਮਾਮਲਾ ਦਰਜ ਕਰ ਚੁੱਕੀ ਹੈ।

ABOUT THE AUTHOR

...view details