ਪੰਜਾਬ

punjab

ETV Bharat / state

ਸੁਖਜਿੰਦਰ ਰੰਧਾਵਾ ਨੂੰ ਮੰਤਰੀ ਮੰਡਲ 'ਚੋਂ ਬਾਹਰ ਦਾ ਰਸਤਾ ਦਿਖਾ ਦੇਣਾ ਬਣਦੈ: ਸੁਖਬੀਰ ਬਾਦਲ - punjabi online news

ਲੁਧਿਆਣਾ ਜੇਲ੍ਹ ਵਿੱਚ ਕੈਦੀਆਂ ਦੀ ਆਪਸੀ ਝੜਪ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਟਵੀਟ ਰਾਹੀਂ ਕੈਪਟਨ ਸਰਕਾਰ ਨੂੰ ਘੇਰਿਆ ਅਤੇ ਮੰਗ ਕੀਤੀ ਕਿ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰਤਰੀ ਮੰਡਲ ਤੋਂ ਬਾਹਰ ਕੀਤਾ ਜਾਵੇ।

ਫ਼ਾਈਲ ਫ਼ੋਟੋ

By

Published : Jun 27, 2019, 5:06 PM IST

ਲੁਧਿਆਣਾ: ਸ਼ਹਿਰ ਦੇ ਤਾਜਪੁਰ ਰੋਡ ਸਥਿਤ ਜੇਲ੍ਹ ਵਿੱਚ ਕੈਦੀਆਂ ਦੀ ਆਪਸੀ ਝੜਪ ਦਾ ਮਾਮਲਾ ਹੁਣ ਸਿਆਸੀ ਰੰਗ ਵਿੱਚ ਰੰਗਦਾ ਨਜ਼ਰ ਆ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਮਾਮਲੇ 'ਤੇ ਕੈਪਟਨ ਸਰਕਾਰ ਨੂੰ ਘੇਰਿਆ। ਬਾਦਲ ਨੇ ਇੱਕ ਟਵੀਟ ਰਾਹੀਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰਤਰੀ ਮੰਡਲ ਤੋਂ ਬਾਹਰ ਕਰਨ ਦੀ ਮੰਗ ਕੀਤੀ।

ਸੁਖਬਬੀਰ ਬਾਦਲ ਨੇ ਟਵੀਟ ਵਿੱਚ ਲਿਖਿਆ, "ਲੁਧਿਆਣਾ ਜੇਲ੍ਹ 'ਚ ਹੋਈ ਹਿੰਸਾ ਪੰਜਾਬ 'ਚ ਫੈਲੇ ਜੰਗਲ ਰਾਜ ਦੀ ਇੱਕ ਪ੍ਰਤੱਖ ਉਦਾਹਰਨ ਹੈ। ਸੂਬੇ ਅੰਦਰ ਅਮਨ ਕਾਨੂੰਨ ਪੂਰੀ ਤਰ੍ਹਾਂ ਅਲੋਪ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਤੁਰੰਤ ਮੰਤਰੀ ਮੰਡਲ 'ਚੋਂ ਬਾਹਰ ਦਾ ਰਸਤਾ ਦਿਖਾ ਦੇਣਾ ਬਣਦਾ ਹੈ। ਸਾਰੇ ਮਾਮਲੇ ਦੀ ਜਾਂਚ ਉੱਚ ਅਦਾਲਤ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।"

ਟਵੀਟ ਰਾਹੀਂ ਸੁਖਬੀਰ ਬਾਦਲ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਅਦਾਲਤ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।

ABOUT THE AUTHOR

...view details