ਲੁਧਿਆਣਾ: ਇਥੋਂ ਦੀ ਕੇਂਦਰੀ ਜੇਲ੍ਹ ਵਿੱਚ ਹੋਈ ਖ਼ੂਨੀ ਝੜਪ 'ਚ 4 ਕੈਦੀ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ 'ਚੋਂ 2 ਕੈਦੀਆਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬਾਕੀ 2 ਕੈਦੀ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਹਨ।
ਲੁਧਿਆਣਾ ਜੇਲ੍ਹ ਕਾਂਡ: ਜ਼ਖ਼ਮੀ ਹੋਏ ਕੈਦੀਆਂ 'ਚੋਂ 2 ਕੈਦੀਆਂ ਨੂੰ ਪਟਿਆਲ਼ਾ ਕੀਤਾ ਰੈਫ਼ਰ - punjab news
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਖ਼ੂਨੀ ਝੜਪ ਦੌਰਾਨ ਜ਼ਖ਼ਮੀ ਹੋਏ ਕੈਦੀਆਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ ਹੈ।
ਉੱਥੇ ਹੀ ਝੜਪ ਦੌਰਾਨ ਜ਼ਖ਼ਮੀ ਹੋਏ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੁਲਿਸ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੁਧਿਆਣਾ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਚਾਰ ਕੈਦੀ ਆਏ ਸਨ ਜਿਨ੍ਹਾਂ 'ਚੋਂ 2 ਨੂੰ ਹਸਪਤਾਲ ' ਚ ਰੱਖਿਆ ਗਿਆ ਹੈ ਜਦੋਂਕਿ ਦੋ ਨੂੰ ਪਟਿਆਲਾ ਰਜਿੰਦਰਾ ਰੈਫਰ ਕਰ ਦਿੱਤਾ ਗਿਆ ਹੈ।