ਲੁਧਿਆਣਾ: ਸ਼ਹਿਰ ਵਿੱਚ ਸਥਿਤ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ 'ਤੇ ਸਵਾਲ ਖੜ੍ਹੇ ਕੀਤੇ ਗਏ। ਸ਼ਾਹੀ ਇਮਾਮ ਨੇ ਕਿਹਾ ਕਿ ਸਰਕਾਰ ਪਹਿਲਾਂ ਤਿੰਨ ਤਲਾਕ ਬਿੱਲ ਪਾਸ ਕਰਦੀ ਹੈ ਤੇ ਹੁਣ ਨਾਗਰਿਕਤਾ ਬਿੱਲ ਲੋਕਾਂ 'ਤੇ ਥੋਪ ਰਹੀ ਹੈ।
ਨਾਗਰਿਕਤਾ ਸੋਧ ਬਿੱਲ 'ਤੇ ਜਾਮਾ ਮਸਜਿਦ ਲੁਧਿਆਣਾ ਦੇ ਸ਼ਾਹੀ ਇਮਾਮ ਵੱਲੋਂ ਪ੍ਰੈਸ ਕਾਨਫ਼ਰੰਸ
ਲੁਧਿਆਣਾ ਵਿੱਚ ਸਥਿਤ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ 'ਤੇ ਸਵਾਲ ਖੜ੍ਹੇ ਕੀਤੇ ਗਏ।
ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਕਿਹਾ ਕਿ ਸਰਕਾਰ ਹਿੰਦੂ ਮੁਸਲਮਾਨਾਂ ਦੇ ਵਿੱਚ ਵੰਡ ਪਾਉਣਾ ਚਾਹੁੰਦੀ ਹੈ ਤੇ ਸਰਕਾਰ ਨੇ ਇਹ ਬਿੱਲ ਕੱਟੜ ਮੁਸਲਮਾਨਾਂ ਲਈ ਜਾਣ ਬੁੱਝ ਕੇ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਹੀਂ ਚਾਹੁੰਦੀ ਕਿ ਦੇਸ਼ ਦੇ ਲੋਕ ਇੱਕਜੁਟ ਹੋ ਕੇ ਰਹਿਣ ਤੇ ਸਰਕਾਰ ਨੇਪਾਲ ਤੋਂ ਆਉਣ ਵਾਲੇ ਸ਼ਰਨਾਰਥੀਆਂ 'ਤੇ ਵੀ ਆਪਣਾ ਸਟੈਂਡ ਸਾਫ ਕਰੇ।
ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਮੰਡਲ ਵਿੱਚ ਬੁੱਧਵਾਰ ਨੂੰ ਨਾਗਰਿਕਤਾ ਸੋਧ ਬਿੱਲ ਨੂੰ ਮੰਜ਼ੂਰੀ ਦੇ ਦਿੱਤੀ ਸੀ। ਹਾਲਾਂਕਿ ਕਈ ਵਿਰੋਧੀ ਪਾਰਟੀਆਂ ਇਸ ਬਿੱਲ ਦਾ ਵਿਰੋਧ ਕਰ ਰਹੀਆਂ ਹਨ। ਇਸ ਬਿੱਲ ਵਿੱਚ ਪਾਕਿਸਤਾਨ, ਬੰਗਲਾਦੇਸ਼ ਤੇ ਅਫ਼ਗਾਨਿਸਤਾਨ ਤੇ ਰਿਫ਼ਊਜੀ ਤੌਰ 'ਤੇ ਆਏ ਉਨ੍ਹਾਂ ਗ਼ੈਰ ਮੁਸਲਮਾਨਾਂ ਨੂੰ ਨਾਗਰਿਕਤਾ ਪ੍ਰਾਪਤ ਕਰਨ ਦਾ ਪ੍ਰਬੰਧ ਹੈ ਜਿਨ੍ਹਾਂ ਨੂੰ ਧਾਰਮਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੋਵੇ।