ਪੰਜਾਬ

punjab

ETV Bharat / state

ਲੁਧਿਆਣਾ ਮੁਸਲਿਮ ਭਾਈਚਾਰੇ ਨੇ ਫਰਾਂਸ ਸਰਕਾਰ ਦਾ ਫੂਕਿਆ ਪੁਤਲਾ - ਨਾਇਬ ਸ਼ਾਹੀ ਇਮਾਮ ਮੁਹੰਮਦ ਉਸਮਾਨ ਉੱਲ ਰਹਿਮਾਨ

ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋ ਵੱਲੋਂ ਬੀਤੇ ਦਿਨੀਂ ਮੁਸਲਿਮ ਭਾਈਚਾਰੇ ਦੇ ਖ਼ਿਲਾਫ਼ ਦਿੱਤੇ ਗਏ 1 ਬਿਆਨ ਨੂੰ ਲੈ ਕੇ ਲੁਧਿਆਣਾ ਦੀ ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਫਰਾਂਸ ਸਰਕਾਰ ਅਤੇ ਰਾਸ਼ਟਰਪਤੀ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ।

Ludhiana Muslim community burnt effigy of France government
ਲੁਧਿਆਣਾ ਮੁਸਲਿਮ ਭਾਈਚਾਰੇ ਨੇ ਫਰਾਂਸ ਸਰਕਾਰ ਦਾ ਫੂਕਿਆ ਪੁਤਲਾ

By

Published : Oct 30, 2020, 6:29 PM IST

ਲੁਧਿਆਣਾ: ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋ ਵੱਲੋਂ ਬੀਤੇ ਦਿਨੀਂ ਮੁਸਲਿਮ ਭਾਈਚਾਰੇ ਦੇ ਖ਼ਿਲਾਫ਼ ਦਿੱਤੇ ਗਏ 1 ਬਿਆਨ ਨੂੰ ਲੈ ਕੇ ਲਗਾਤਾਰ ਮੁਸਲਮਾਨਾਂ ਦੇ ਵਿਚ ਵਿਰੋਧ ਵੱਧਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਲੁਧਿਆਣਾ ਦੀ ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਫਰਾਂਸ ਸਰਕਾਰ ਅਤੇ ਰਾਸ਼ਟਰਪਤੀ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਯੂਰਪੀਅਨ ਦੇਸ਼ ਸ਼ੁਰੂ ਤੋਂ ਹੀ ਮੁਸਲਿਮ ਭਾਈਚਾਰੇ ਦਾ ਵਿਰੋਧੀ ਰਿਹਾ ਹੈ ਅਤੇ ਫਰਾਂਸ ਸਰਕਾਰ ਵੱਲੋਂ ਜੋ ਬਿਆਨਬਾਜੀ ਮੁਸਲਿਮ ਭਾਈਚਾਰੇ ਲਈ ਕੀਤੀ ਗਈ ਹੈ ਉਹ ਬਹੁਤ ਮੰਦਭਾਗੀ ਹੈ।

ਲੁਧਿਆਣਾ ਮੁਸਲਿਮ ਭਾਈਚਾਰੇ ਨੇ ਫਰਾਂਸ ਸਰਕਾਰ ਦਾ ਫੂਕਿਆ ਪੁਤਲਾ

ਲੁਧਿਆਣਾ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਮੁਹੰਮਦ ਉਸਮਾਨ ਉੱਲ ਰਹਿਮਾਨ ਸਾਨੀ ਲੁਧਿਆਣਵੀ ਨੇ ਕਿਹਾ ਕੇ ਫਰਾਂਸ ਸਰਕਾਰ ਅਤੇ ਰਾਸ਼ਟਰਪਤੀ ਵੱਲੋਂ ਜੋ ਬਿਆਨ ਦਿੱਤਾ ਗਿਆ ਉਹ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਨੂੰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕਰੇਗਾ, ਜਿਸ ਕਰਕੇ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਇਸ ਵਿੱਚ ਦਖ਼ਲ ਅੰਦਾਜ਼ੀ ਕਰਕੇ ਫਰਾਂਸ ਸਰਕਾਰ ਨਾਲ ਰਾਫਤਾ ਕਾਇਮ ਕਰੇ। ਉਨ੍ਹਾਂ ਕਿਹਾ ਕਿ ਅਜਿਹੀਆਂ ਬਿਆਨਬਾਜ਼ੀਆਂ ਤੋਂ ਉਹ ਕਿਨਾਰਾ ਕਰਨ ਅਤੇ ਮੁਸਲਿਮ ਭਾਈਚਾਰੇ ਤੋਂ ਮਾਫੀ ਮੰਗਣ।

ABOUT THE AUTHOR

...view details