ਲੁਧਿਆਣਾ :ਲੁਧਿਆਣਾ ਸ਼ਹਿਰ ਵਿੱਚ ਲਗਾਤਾਰ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਨਾਲ ਲੋਕਾਂ ਦੇ ਮੰਨ ਵਿੱਚ ਦਹਿਸ਼ਤ ਫੈਲ ਰਹੀ ਹੈ। ਲੁਧਿਆਣਾ ਵਿੱਚ ਅੱਜ ਇੱਕ ਵਾਰ ਫਿਰ ਤੋਂ ਲਾਵਾਰਿਸ ਲਾਸ਼ ਬਰਾਮਦ ਹੋਈ ਹੈ ਜਿਸ ਦੇ ਅੰਗ ਕੱਟੇ ਹੋਏ ਸਨ ਅਤੇ ਇੱਕ ਜੈਕਟ ਵਿੱਚ ਲਪੇਟੀ ਹੋਏ ਸੀ। ਲੁਧਿਆਣਾ ਦੇ ਥਾਣਾ ਮੋਤੀ ਨਗਰ ਅਧੀਨ ਪੈਂਦੇ ਇਲਾਕੇ ਵਿੱਚ ਕੱਟੇ ਹੋਏ ਮਨੁੱਖੀ ਅੰਗ ਮਿਲਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਥਾਨਕ ਲੋਕਾਂ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਨੇ ਜਦ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਪੁਲਿਸ ਵੀ ਇਸ ਨੂੰ ਦੇਖ ਕੇ ਹੈਰਾਨ ਰਹਿ ਗਈ।
ਰਾਹਗੀਰਾਂ ਨੇ ਪੁਲਿਸ ਨੂੰ ਦਿੱਤੀ ਸੂਚਨਾ :ਮਿਲੀ ਜਾਣਕਾਰੀ ਮੁਤਾਬਿਕ ਮਨੁੱਖੀ ਅੰਗ ਇੱਕ ਸੀਵਰੇਜ ਚੋਂ ਮਿਲੇ ਹਨ। ਇਸ ਨੂੰ ਦੇਖ ਕੇ ਸਾਫ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਹ ਕਿਸੇ ਵੱਲੋਂ ਕਿਸੇ ਵੱਲੋਂ ਕਤਲ ਕਰ ਕੇ ਲਾਸ਼ ਦੇ ਟੁਕੜੇ ਕਰਕੇ ਸੁੱਟਿਆ ਗਿਆ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਲੁਧਿਆਣਾ ਦੇ ਥਾਣਾ ਮੋਤੀ ਨਗਰ ਦੇ ਅਧੀਨ ਪੈਂਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।ਮਾਮਲੇ ਦੀ ਜਾਣਕਾਰੀ ਦਿੰਦਿਆਂ ਇਕ ਸਥਾਨਕ ਵਾਸੀ ਨੇ ਦੱਸਿਆ ਕਿ ਸਵੇਰੇ ਜਦੋਂ ਉਨ੍ਹਾ ਨੇ ਦੁਕਾਨ ਖੋਲ੍ਹੀ ਤਾਂ ਕਾਫੀ ਬਦਬੂ ਆ ਰਹੀ ਸੀ। ਜਿਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਸੀਵਰੇਜ ਦੇ ਨੇੜੇ ਜਾ ਕੇ ਵੇਖਿਆ ਤਾਂ ਕਿਸੇ ਮਨੁੱਖ ਦਾ ਕੱਟਿਆ ਹੱਥ ਵਿਖਾਈ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਦੱਸਿਆ ਕਿ ਇਥੇ ਮਨੁੱਖੀ ਸਰੀਰ ਦੇ ਅੰਗ ਪਏ ਹਨ ਜਿਸ ਦੀ ਬਾਅਦ 'ਚ ਪੁਲਿਸ ਨੇ ਵੀ ਪੁਸ਼ਟੀ ਕੀਤੀ।