ਪੰਜਾਬ

punjab

ETV Bharat / state

Ludhiana News : 2 ਲੱਖ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਕਾਬੂ ਕੀਤਾ ਪ੍ਰਾਈਵੇਟ ਡਾਕਟਰ - ludhiana news in punjabi

ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਡਾਕਟਰ ਅਸ਼ੋਕ ਕੁਮਾਰ,ਬੀ.ਏ.ਐਮ.ਐਸ.ਅਤੇ ਸਮਾਜ ਸੇਵੀ ਰਾਜਵੀਰ ਸਿੰਘ ਵਾਸੀ ਸੁੰਦਰ ਨਗਰ ਵੱਜੋਂ ਹੋਈ ਹੈ।

Ludhiana News: Vigilance took a bribe of Rs 2 lakh and caught a private doctor red-handed
Ludhiana News : 2 ਲੱਖ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਕਾਬੂ ਕੀਤਾ ਪ੍ਰਾਈਵੇਟ ਡਾਕਟਰ

By

Published : Jul 7, 2023, 11:31 AM IST

Ludhiana News : 2 ਲੱਖ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਕਾਬੂ ਕੀਤਾ ਪ੍ਰਾਈਵੇਟ ਡਾਕਟਰ

ਲੁਧਿਆਣਾ:ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਦਾਅਵੇ ਕੀਤੇ ਜਾ ਰਹੇ ਹਨ ਕਿ ਹੁਣ ਤੱਕ 300 ਤੋਂ ਵੱਧ ਲੋਕਾਂ ਨੂੰ ਕਾਬੂ ਕੀਤਾ ਜਾ ਚੁੱਕਿਆ ਹੈ, ਜਿੰਨਾ ਵਿਚ ਸਰਕਰੀ ਅਧਿਕਾਰੀ ਵੀ ਸ਼ਾਮਿਲ ਹਨ। ਉੱਥੇ ਹੀ ਦੂਜੇ ਪਾਸੇ ਰਿਸ਼ਵਤਖੋਰੀ ਦੇ ਮਾਮਲੇ ਲਗਾਤਾਰ ਸਾਹਮਣੇ ਆਉਂਦੇ ਜਾ ਰਹੇ ਹਨ, ਜੋ ਕਿ ਦਰਸਾਉਂਦਾ ਹੈ ਕਿ ਇਨ੍ਹਾਂ ਭ੍ਰਿਸ਼ਟਾਚਾਰੀਆਂ ਨੂੰ ਕਾਨੂੰਨ ਤੇ ਸਰਕਾਰ ਦਾ ਕੋਈ ਡਰ ਖੌਫ ਨਹੀਂ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਲੁਧਿਆਣਾ ਤੋਂ ਜਿੱਥੇ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਡਾਕਟਰ ਅਸ਼ੋਕ ਕੁਮਾਰ, ਬੀ.ਏ.ਐਮ.ਐਸ. ਅਤੇ ਇੱਕ ਸਮਾਜ ਸੇਵੀ ਰਾਜਵੀਰ ਸਿੰਘ ਵੱਜੋਂ ਹੋਈ ਹੈ। ਇਹ ਦੋਵੇਂ ਹੀ ਲੁਧਿਆਣਾ ਦੇ ਸੁੰਦਰ ਨਗਰ ਦੇ ਰਹਿਣ ਵਾਲੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸ ਐਸ ਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਲਖਵੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਬਰੋਟਾ ਰੋਡ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੈਟਰੋਲ ਪੰਪ ਰੱਦ ਕਰਵਾਉਣ ਦੀ ਧਮਕੀ: ਸ਼ਿਕਾਇਤਕਰਤਾ ਲਖਵੀਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਤੋਂ ਸਾਰੀਆਂ ਸਰਕਾਰੀ ਪ੍ਰਵਾਨਗੀਆਂ ਲੈ ਕੇ ਪੈਟਰੋਲ ਪੰਪ ਦਾ ਲਾਇਸੈਂਸ ਲਿਆ ਸੀ। ਸੁਖਦੇਵ ਸਿੰਘ ਦੀ ਜ਼ਮੀਨ ’ਤੇ ਇਹ ਪੈਟਰੋਲ ਪੰਪ ਲਗਾਇਆ ਗਿਆ ਹੈ। ਕੁਝ ਦਿਨ ਪਹਿਲਾਂ ਸਮਾਜ ਸੇਵੀ ਰਾਜਵੀਰ ਸਿੰਘ 3-4 ਵਿਅਕਤੀਆਂ ਸਮੇਤ ਕਾਰ ਰਜਿਸਟ੍ਰੇਸ਼ਨ ਨੰਬਰ ਪੀ.ਬੀ.10 ਸੀ.ਕੇ.4171 ਵਿੱਚ ਆਇਆ ਅਤੇ ਉਸ ਦੇ ਪੈਟਰੋਲ ਪੰਪ ਦੀਆਂ ਫੋਟੋਆਂ ਖਿੱਚਣ ਲੱਗ ਪਿਆ ਅਤੇ ਕਿਹਾ ਕਿ ਇਹ ਪੈਟਰੋਲ ਪੰਪ ਗੈਰ-ਕਾਨੂੰਨੀ ਤੌਰ 'ਤੇ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਇਸ ਨੂੰ ਬੰਦ ਕਰਵਾ ਦੇਵੇਗਾ। ਇਸ ਨੂੰ ਲੈਕੇ ਉਸਨੇ ਸਪਸ਼ੱਟੀਕਰਨ ਦੇਣ ਦੀ ਕੋਸ਼ਿਸ਼ ਕੀਤੀ ਕਿ ਉਸਨੇ ਸਾਰੇ ਵਿਭਾਗਾਂ ਤੋਂ ਐਨ.ਓ.ਸੀ.ਲੈਣ ਬਾਅਦ ਹੀ ਇਹ ਪੈਟਰੋਲ ਪੰਪ ਲਗਾਇਆ ਹੈ, ਜਿਸ 'ਤੇ ਰਾਜਵੀਰ ਸਿੰਘ ਨੇ ਉਸਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਉਸਦਾ ਲਾਇਸੰਸ ਰੱਦ ਕਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਰਾਜਵੀਰ ਨੇ ਸੋਮਵਾਰ ਨੂੰ ਕੁਝ ਵਿਅਕਤੀਆਂ ਦੇ ਨਾਲ ਜਾ ਕੇ ਡੀ.ਸੀ.ਲੁਧਿਆਣਾ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਨੂੰ ਡੀ.ਸੀ. ਨੇ ਸਬੰਧਤ ਵਿਭਾਗ ਨੂੰ ਮਾਰਕ ਕਰ ਦਿੱਤਾ।

15 ਲੱਖ 'ਚ ਮਾਮਲਾ ਸੈਟ: ਐਸਐਸਪੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਫਿਰ ਜ਼ਮੀਨ ਦੇ ਮਾਲਕ ਸੁਖਦੇਵ ਸਿੰਘ ਨੂੰ ਸਾਰੇ ਮਾਮਲੇ ਤੋਂ ਜਾਣੂੰ ਕਰਵਾਇਆ ਅਤੇ ਸੁਖਦੇਵ ਨੇ ਅੱਗੇ ਰਾਜਵੀਰ ਸਿੰਘ ਦੇ ਨਜ਼ਦੀਕੀ ਡਾਕਟਰ ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਡਾਕਟਰ ਅਸ਼ੋਕ ਕੁਮਾਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਪੂਰਬੀ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਸਬੰਧਤ ਅਧਿਕਾਰੀ ਦੇ ਨਾਂ ’ਤੇ 25 ਲੱਖ ਦੀ ਰਿਸ਼ਵਤ ਮੰਗੀ ਅਤੇ ਸ਼ਿਕਾਇਤਕਰਤਾ ਨੇ ਦੋਵਾਂ ਨੂੰ 15 ਲੱਖ ਵਿੱਚ ਰਾਜ਼ੀ ਕਰ ਲਿਆ। ਰਾਜਵੀਰ ਅਤੇ ਡਾਕਟਰ ਅਸ਼ੋਕ ਨੇ 2 ਲੱਖ ਰੁਪਏ ਐਡਵਾਂਸ ਅਤੇ 3 ਲੱਖ ਰੁਪਏ 2-4 ਦਿਨਾਂ ਵਿੱਚ ਅਤੇ ਬਾਕੀ 10 ਲੱਖ ਰੁਪਏ ਦੋ ਕਿਸ਼ਤਾਂ ਦੇਣ ਦੀ ਮੰਗ ਕੀਤੀ।

2 ਲੱਖ ਲੈਂਦੇ ਕਾਬੂ:ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਡਾਕਟਰ ਅਸ਼ੋਕ ਕੁਮਾਰ ਵੱਲੋਂ ਚਲਾਏ ਜਾ ਰਹੇ ਨਵਜੀਵਨ ਕਲੀਨਿਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ABOUT THE AUTHOR

...view details